
ਬੋਹਾ 1,ਅਪ੍ਰੈਲ (ਸਾਰਾ ਯਹਾਂ /ਦਰਸ਼ਨ ਹਾਕਮਵਾਲਾ )-ਬੋਹਾ ਖੇਤਰ ਦੇ ਪਿੰਡਾਂ ਵਿਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਖੇਤਰ ਦੀ ਹਰ ਸਮੱਸਿਆ ਨੂੰ ਹੱਲ ਕਰਨ ਲਈ ਕਾਂਗਰਸ ਸਰਕਾਰ ਸ਼ਲਾਘਾਯੋਗ ਉਪਰਾਲੇ ਕਰ ਰਹੀ ਹੈ ।ਇਨ੍ਹਾਂ ਵਿਕਾਸ ਕਾਰਜਾਂ ਵਿੱਚ ਪਿੰਡਾਂ ਵਿੱਚ ਪਾਣੀ ਦੀ ਨਿਕਾਸੀ ,ਇੰਟਰਲਾਕ ਇੱਟਾਂ ,ਸਡ਼ਕਾਂ ਦੀ ਮੁਰੰਮਤ , ਸਕੂਲਾਂ ਨੂੰ ਸੁੰਦਰ ਬਣਾਉਣਾ ਅਤੇ ਕਈ ਪਿੰਡਾਂ ਵਿੱਚ ਬੱਸ ਸਟੈਂਡ ਅਤੇ ਵੱਡੇ ਖੇਡ ਸਟੇਡੀਅਮ ਦਾ ਨਿਰਮਾਣ ਕਰਨਾ ਹਲਕਾ ਬੁਢਲਾਡਾ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਦੇਣ ਹੈ ।ਉਕਤ ਵਿਚਾਰਾਂ ਦਾ ਪ੍ਰਗਟਾਵਾ ਯੁਵਰਾਜ ਰਣਇੰਦਰ ਸਿੰਘ ਦੇ ਅਤਿ ਨਜ਼ਦੀਕ ਨਜ਼ਦੀਕੀ ਸਾਥੀ ਅਤੇ ਮਾਰਕੀਟ ਕਮੇਟੀ ਬੋਹਾ ਦੇ ਚੇਅਰਮੈਨ ਜਗਦੇਵ ਸਿੰਘ ਘੋਗਾ ਜੋਈਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ।

ਚੇਅਰਮੈਨ ਘੋਗਾ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਇੱਕ ਅਪ੍ਰੈਲ ਤੋਂ ਸ਼ੁਰੂ ਕੀਤੀ ਔਰਤਾਂ ਲਈ ਮੁਫ਼ਤ ਬੱਸ ਸੇਵਾ ਵਰਦਾਨ ਸਿੱਧ ਹੋਵੇਗੀ ਇੰਨਾ ਹੀ ਨਹੀਂ ਪੰਜਾਬ ਸਰਕਾਰ ਨੇ ਸ਼ਗਨ ਸਕੀਮ ਨੂੰ ਇੱਕੀ ਤੋਂ ਇਕਵੰਜਾ ਹਜ਼ਾਰ ਕਰਨ ਦਾ ਐਲਾਨ ਕਰਕੇ ਵੀ ਪੰਜਾਬ ਦੀਆਂ ਧੀਆਂ ਦਾ ਮਾਣ ਵਧਾਇਆ ਹੈ ।ਉਨ੍ਹਾਂ ਆਖਿਆ ਕਿ ਬੋਹਾ ਖੇਤਰ ਨਾਲ ਸਬੰਧਤ ਕੋਈ ਵੀ ਕਿਸੇ ਸਮੱਸਿਆ ਹੈ ਤਾਂ ਉਨ੍ਹਾਂ ਦੇ ਦਫ਼ਤਰ ਆ ਕੇ ਕਿਸੇ ਵੀ ਕੰਮ ਵਾਲੇ ਦਿਨ ਉਨ੍ਹਾਂ ਨੂੰ ਸਮੱਸਿਆ ਤੋਂ ਜਾਣੂ ਕਰਵਾਇਆ ਜਾਵੇ ਤਾਂ ਉਹ ਹਰ ਸਮੱਸਿਆ ਹੱਲ ਕਰਵਾਉਣ ਦਾ ਯਤਨ ਕਰਨਗੇ ।
