
ਬੋਹਾ 27 ਮਈ (ਸਾਰਾ ਯਹਾਂ/ਦਰਸ਼ਨ ਹਾਕਮਵਾਲਾ )- ਬੋਹਾ ਥਾਣੇ ਦੇ ਪਿਛਲੇ ਮੁਖੀ ਜਗਦੇਵ ਸਿੰਘ ਦਾ ਇੱਥੋਂ ਤਬਾਦਲਾ ਹੋਣ ਉਪਰੰਤ ਨਵੇਂ ਥਾਣਾ ਮੁਖੀ ਹਰਦਿਆਲ ਦਾਸ ਨੇ ਬੋਹਾ ਥਾਣੇ ਦਾ ਚਾਰਜ ਸੰਭਾਲ ਲਿਆ ਹੈ।ਇਸ ਉਪਰੰਤ ਉਨ੍ਹਾਂ ਬੋਹਾ ਦੀ ਸਮੁੱਚੀ ਪ੍ਰੈੱਸ ਸਮਾਜ ਸੇਵੀ ਜਥੇਬੰਦੀਆਂ ਅਤੇ ਨਗਰ ਪੰਚਾਇਤਾਂ ਦੇ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।ਨਵੇਂ ਥਾਣਾ ਮੁਖੀ ਨੇ ਆਖਿਆ ਕਿ ਇਲਾਕੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਹਰ ਵਰਗ ਦੇ ਸਹਿਯੋਗ ਦੀ ਲੋੜ ਹੈ ਉਨ੍ਹਾਂ ਨਸ਼ਾ ਸਮੱਗਲਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪ੍ਰੈੱਸ ਅਤੇ ਸਮਾਜ ਸੇਵੀ ਜਥੇਬੰਦੀਆਂ ਅਤੇ ਆਮ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ।ਥਾਣਾ ਮੁਖੀ ਹਰਦਿਆਲ ਦਾਸ ਨੇ ਆਖਿਆ ਕਿ ਬੋਹਾ ਥਾਣੇ ਅੰਦਰ ਇਮਾਨਦਾਰ ਅਤੇ ਚੰਗੇ ਅਕਸ ਵਾਲੇ ਹਰ ਵਿਅਕਤੀ ਨੂੰ ਬਣਦਾ ਮਾਣ ਸਨਮਾਨ ਮਿਲੇਗਾ ਅਤੇ ਕਾਨੂੰਨ ਨੂੰ ਹੱਥ ਵਿਚ ਲੈਣ ਵਾਲੇ ਕਿਸੇ ਵੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।ਥਾਣਾ ਮੁਖੀ ਨੇ ਕੋਰੋਨਾ ਵਰਗੀ ਭਿਆਨਕ ਬਿਮਾਰੀ ਨੂੰ ਨੱਥ ਪਾਉਣ ਲਈ ਕੋਰੋਨਾ ਸਬੰਧੀ ਜਾਰੀ ਕੀਤੇ ਗਏ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਅਤੇ ਬਿਨਾਂ ਲੋੜ ਤੋਂ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਬੇਨਤੀ ਵੀ ਕੀਤੀ ।
