*ਬੋਹਾ ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਕੀਤੀਆਂ ਗਤੀਵਿਧੀਆਂ ਤੇਜ*

0
96

ਬੋਹਾ 26 ਜੁਲਾਈ (ਸਾਰਾ ਯਹਾਂ/ ਜੋਨੀ ਜਿੰਦਲ) : ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਚੇਤਨ ਪ੍ਰਕਾਸ਼ ਦੇ ਦਿਸ਼ਾ ਨਿਰਦੇਸ਼ਾਂ ਤੇ ਬਲਾਕ ਬੁਢਲਾਡਾ ਦੇ ਸੈਕਟਰ ਬੋਹਾ ਵਿਖੇ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਤੋਂ ਬਚਾਅ ਲਈ ਗਤੀਵਿਧੀਆਂ ਤੇਜ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਗਤੀਵਿਧੀਆਂ ਬਾਰੇ ਸਿਹਤ ਸੁਪਰਵਾਈਜਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਸਿਹਤ ਕਰਮਚਾਰੀਆਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਇੰਨ੍ਹਾਂ ਬੀਮਾਰੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸ਼ੱਕੀ ਮਰੀਜ਼ਾਂ ਦੇ ਖੂਨ ਦੇ ਸੈਂਪਲ ਲਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨਾਫਲੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਖੜ੍ਹੇ ਪਾਣੀ ‘ਚ ਪੈਦਾ ਹੁੰਦਾ ਹੈ। ਇਸ ਲਈ ਪਾਣੀ ਕਿਸੇ ਵੀ ਥਾਂ ‘ਤੇ ਇੱਕਠਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਮਲੇਰੀਆ ਦੇ ਲੱਛਣਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਠੰਡ ਅਤੇ ਕਾਂਬੇ ਨਾਲ ਤੇਜ਼ ਬੁਖਾਰ, ਉਲਟੀਆਂ ਆਉਣਾ ਅਤੇ ਤੇਜ਼ ਸਿਰ ਦਰਦ ਹੋਣਾ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜੋਰੀ ਮਹਿਸੂਸ ਹੋਣਾ ਅਤੇ ਸਰੀਰ ਦਾ ਪਸੀਨੋ ਪਸੀਨੀ ਹੋਣਾ ਆਦਿ ਸ਼ਾਮਿਲ ਹਨ। ਇਸ ਲਈ ਅਜਿਹੇ ਲੱਛਣ ਹੋਣ ਤੇ ਨੇੜੇ ਦੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਜਾ ਕੇ ਆਪਣੇ ਖੂਨ ਦੀ ਜਾਂਚ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ। ਸਰਕਾਰੀ ਸਿਹਤ ਕੇਂਦਰਾਂ ‘ਚ ਮਲੇਰੀਆ ਦੀ ਜਾਂਚ ‘ਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਮਲੇਰੀਆ ਤੋਂ ਬਚਣ ਲਈ ਸਾਵਧਾਨੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਫ਼ਤੇ ਵਿੱਚ ਕੂਲਰਾਂ ਦਾ ਪਾਣੀ ਜਰੂਰ ਬਦਲੋ, ਛੱਤ ਤੇ ਲੱਗੀਆਂ ਪਾਣੀ ਦੀਆਂ ਟੈਂਕੀਆਂ ਢੱਕ ਕੇ ਰੱਖੋ, ਗਮਲਿਆਂ, ਡਰੱਮ, ਟੁੱਟੇ ਭੱਜੇ ਭਾਂਡੇ, ਖਰਾਬ ਟਾਇਰ, ਟੱਬ, ਖਾਲੀ ਬੋਤਲਾਂ, ਗਲੀਆਂ, ਛੱਪੜਾਂ, ਨਾਲੀਆਂ, ਟੋਭਿਆਂ ਅਤੇ ਟੋਇਆਂ ਵਿੱਚ ਖੜ੍ਹੇ ਪਾਣੀ ਨੂੰ ਬਾਹਰ ਕੱਢ ਦਿਓ, ਨਾਲੀਆਂ ਵਿੱਚ ਪਾਣੀ ਨਾ ਖੜ੍ਹਾ  ਹੋਣ ਦਿਓ। ਸਰੀਰ ਨੂੰ ਢੱਕਣ ਲਈ ਪੂਰੀ ਬਾਹਵਾਂ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ, ਰਾਤ ਨੂੰ ਸੌਣ ਸਮੇਂ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਖੜ੍ਹੇ ਪਾਣੀ ਵਿੱਚ ਬੀ ਟੀ ਆਈ ਲਾਰਵੀਸਾਈਡ ਦੀ ਸਪਰੇ ਕਰਵਾਈ ਗਈ। ਇਸ ਮੌਕੇ ਗੁਰਿੰਦਰਜੀਤ ਸ਼ਰਮਾ, ਨਿਰਪਾਲ ਸਿੰਘ, ਰਾਜਦੀਪ ਸ਼ਰਮਾ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ ਸਿਹਤ ਕਰਮਚਾਰੀਆਂ ਹਾਜਰ ਸਨ।

LEAVE A REPLY

Please enter your comment!
Please enter your name here