*ਬੋੜਾਵਾਲ ਵਿਖੇ ਆਯੋਜਿਤ ਮੈਗਾ ਰੋਜ਼ਗਾਰ ਮੇਲੇ ਵਿੱਚ 1820 ਪ੍ਰਾਰਥੀਆਂ ਨੂੰ ਮਿਲਿਆ ਰੋਜ਼ਗਾਰ*

0
27

ਬੋੜਾਵਾਲ/ਮਾਨਸਾ, 14 ਸਤੰਬਰ (ਸਾਰਾ ਯਹਾਂ/ਜੋਨੀ ਜਿੰਦਲ): ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਮਿਸ਼ਨ ਦੇ ਤਹਿਤ ਜ਼ਿਲ੍ਹਾ ਮਾਨਸਾ ਵਿਖੇ ਸੱਤਵੇਂ ਮੈਗਾ ਰੋਜ਼ਗਾਰ ਮੇਲਿਆਂ ਦੇ ਆਯੋਜਨ ਦਾ ਸਿਲਸਿਲਾ ਜਾਰੀ ਹੈ ਜਿਸ ਤਹਿਤ ਅੱਜ ਦੂਜਾ ਰੋਜ਼ਗਾਰ ਮੇਲਾ ਰੋਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਲਗਾਇਆ ਗਿਆ ਜਿਸ ਵਿੱਚ ਹਜ਼ਾਰਾਂ ਲੋੜਵੰਦਾਂ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੇਲੇ ਦੌਰਾਨ 2500 ਦੇ ਕਰੀਬ ਬਿਨੈਕਾਰਾਂ ਨੇ ਹਿੱਸਾ ਲਿਆ ਅਤੇ ਵੱਖ ਵੱਖ ਕੰਪਨੀਆਂ ਵੱਲੋਂ ਆਪਣੀ ਲੋੜ ਮੁਤਾਬਕ 1820 ਯੋਗ ਪ੍ਰਾਰਥੀਆਂ ਦੀ ਚੋਣ ਕੀਤੀ ਗਈ।   ਰੋਜ਼ਗਾਰ ਮੇਲੇ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ. ਉਪਕਾਰ ਸਿੰਘ ਨੇ ਰੋਜ਼ਗਾਰ ਮੇਲੇ ਦਾ ਦੌਰਾ ਕੀਤਾ ਅਤੇ ਪ੍ਰਾਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਉਨ੍ਹਾਂ ਕਿਹਾ ਕਿ 17 ਸਤੰਬਰ ਨੂੰ ਇਨਲਾਇਟਨਡ ਗਰੁੱਪ ਆਫ਼ ਕਾਲਜਿਜ਼ ਝੁਨੀਰ ਵਿਖੇ ਵੀ ਅਜਿਹਾ ਹੀ ਰੋਜ਼ਗਾਰ ਮੇਲਾ ਲੱਗੇਗਾ ਜਿਸ ਵਿੱਚ ਹੋਰਨਾਂ ਪ੍ਰਾਰਥੀਆਂ ਨੂੰ ਹੁੰਮ ਹੁਮਾ ਕੇ ਸ਼ਾਮਲ ਹੋਣਾ ਚਾਹੀਦਾ ਹੈ ਤਾਂ ਜੋ ਆਪਣੀ ਯੋਗਤਾ ਅਨੁਸਾਰ ਰੋਜ਼ਗਾਰ ਪ੍ਰਾਪਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਲੋੜਵੰਦਾਂ ਤੇ ਕੰਪਨੀਆਂ ਵਿਚਾਲੇ ਅਜਿਹੇ ਰੋਜ਼ਗਾਰ ਮੇਲੇ ਮਿਆਰੀ ਮੰਚ ਸਥਾਪਤ ਹੋ ਰਹੇ ਹਨ ਜਿਨ੍ਹਾਂ ਰਾਹੀਂ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਨਾਲ ਨਾਲ ਕਿੱਤਾਮੁਖੀ ਸਿਖਲਾਈ ਹਾਸਲ ਕਰਕੇ ਆਪਣੇ ਹੁਨਰ ਨੂੰ ਨਿਖਾਰਨ ਵਾਲਿਆਂ ਨੂੰ ਵੀ ਲਾਭ ਪ੍ਰਾਪਤ ਹੋ ਰਿਹਾ ਹੈ।  ਰੋਜ਼ਗਾਰ ਮੇਲੇ ਪ੍ਰਤੀ ਨੌਜਵਾਨ ਲੜਕੇ ਲੜਕੀਆਂ ਨੇ ਭਾਰੀ ਉਤਸ਼ਾਹ ਦਿਖਾਇਆ। ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਕਾਲਜ ਕੈਂਪਸ ਵਿਖੇ ਕੋਵਿਡ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ ਤੇ ਟੀਕਾਕਰਨ ਕੈਂਪ  ਵੀ ਲਗਾਇਆ ਗਿਆ ਸੀ ਜਿਸ ਵਿੱਚ ਸੌ ਦੇ ਕਰੀਬ ਨਾਗਰਿਕਾਂ ਨੇ ਸਵੈ ਇੱਛਾ ਨਾਲ ਟੀਕਾਕਰਨ ਕਰਵਾਇਆ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਬੁਢਲਾਡਾ ਸ਼੍ਰੀ ਕਾਲਾ ਰਾਮ ਕਾਂਸਲ, ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ. ਰਾਮ ਸਿੰਘ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ। 

LEAVE A REPLY

Please enter your comment!
Please enter your name here