
ਚੰਡੀਗੜ੍ਹ 20,ਮਈ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਜਲਦ ਹੀ ਮੁਹੱਲਾ ਕਲੀਨਕ ਸ਼ੁਰੂ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਮੁਹੱਲਾ ਕਲੀਨਕ ਲਾਂਚ ਕਰਨਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਮੰਤਰੀ ਤੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਫੈਸਲਾ ਕੀਤਾ ਕਿ 75ਵੇਂ ਸੁਤੰਤਰਤਾ ਦਿਵਸ ‘ਤੇ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ 75 ਮੁਹੱਲਾ ਕਲੀਨਕ ਸ਼ੁਰੂ ਕੀਤੇ ਜਾਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸਿਹਤ ਮੰਤਰੀ-ਸਿਹਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ…ਦਿੱਲੀ ਦੀ ਤਰਜ ‘ਤੇ ਪੰਜਾਬ ‘ਚ ਮੁਹੱਲਾ ਕਲੀਨਕ ਬਣਾਉਣ ਜਾ ਰਹੇ ਹਾਂ। ਪੰਜਾਬ ਦੇ ਲੋਕਾਂ ਨੂੰ ਵਧੀਆ ਤੇ ਮੁਫ਼ਤ ਇਲਾਜ ਦੇਣ ਦਾ ਵਾਅਦਾ ਪੂਰਾ ਵੀ ਕਰਾਂਗੇ ਤੇ ਪੰਜਾਬ ਦੀ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ਵਿੱਚ ਮਿਸਾਲੀ ਬਣਾਵਾਂਗੇ।
