ਚੰਡੀਗੜ੍ਹ(ਸਾਰਾ ਯਹਾ, ਬਲਜੀਤ ਸ਼ਰਮਾ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ੱਟ ਕਰ ਦਿੱਤਾ ਹੈ ਕਿ ਕਿਸਾਨਾਂ ਨੂੰ ਫਸਲ ਦੀ ਵਾਢੀ ਅਤੇ ਮੰਡੀਕਰਨ ਤੋਂ ਇਲਾਵਾ ਹੋਰ ਕੋਈ ਰਿਆਇਤ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹੋਰ ਕਿਸੇ ਵੀ ਹੋਰ ਕੰਮ ਲਈ ਸਰਕਾਰ ਕਰਫਿਊ ‘ਚ ਢਿੱਲ ਨਹੀਂ ਦੇਵੇਗੀ।
ਸਰਕਾਰ ਨੇ ਇਹ ਵੀ ਸਾਫ ਕੀਤਾ ਹੈ ਕਿ ਰਮਜ਼ਾਨ ਦੇ ਮੌਕੇ ਵੀ ਕਿਸੇ ਨੂੰ ਕੋਈ ਖੁਲ੍ਹ ਨਹੀਂ ਹੋਵੇਗੀ।ਮੁੱਖ ਮੰਤਰੀ ਨੇ ਅਫਸਰਾਂ ਨਾਲ ਮੀਟਿੰਗ ਕਰ ਕੋਰੋਨਾਵਾਇਰਸ ਦੇ ਹਾਲਾਤਾਂ ਦਾ ਜਾਇਜ਼ਾ ਲਿਆ। ਜਿਸ ਤੋਂ ਬਾਅਦ ਉਨ੍ਹਾਂ ਇਹ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਕਰਫਿਊ ਦਾ ਸਾਰੇ ਜ਼ਿਲ੍ਹਿਆਂ ‘ਚ ਸਖਤੀ ਨਾਲ ਪਾਲਣ ਕਰਨ ਦੇ ਆਦੇਸ਼ ਦਿੱਤੇ ਹਨ।
ਗ੍ਰਿਹ ਮੰਤਰਾਲੇ ਦੀਆਂ ਨਵੀਂਆਂ ਗਾਈਡ ਲਾਇਨਸ ਦੇ ਬਾਵਜੂਦ ਕੈਪਟਨ ਨੇ ਕਰਫਿਊ ‘ਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਦੇਣ ਦਾ ਫੈਸਲਾ ਲਿਆ ਹੈ।