*ਬ੍ਰੇਕਿੰਗ : ਹਿਮਾਚਲ ਦੇ ਊਨਾ ਜ਼ਿਲ੍ਹੇ ਵਿੱਚ ਫੈਕਟਰੀ ‘ਚ ਜਬਰਦਸਤ ਧਮਾਕਾ! ਅੱਧੀ ਦਰਜਨ ਮੌਤਾਂ, ਕਈ ਝੁਲਸੇ*

0
42

ਊਨਾ 22,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਇੱਕ ਫੈਕਟਰੀ ਵਿੱਚ ਧਮਾਕਾ ਹੋਇਆ ਹੈ। ਧਮਾਕੇ ਵਿੱਚ ਅੱਧੀ ਦਰਜਨ ਤੋਂ ਵੱਧ ਮੌਤਾਂ ਤੇ ਕਈਆਂ ਦੇ ਝੁਲਸ ਜਾਣ ਦੀ ਖ਼ਬਰ ਹੈ। ਧਮਾਕੇ ਤੋਂ ਬਾਅਦ ਰਾਹਤ ਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। 

ਧਮਾਕੇ ਤੋਂ ਬਾਅਦ 6 ਔਰਤਾਂ ਜ਼ਿੰਦਾ ਸੜ ਗਈਆਂ ਹਨ। ਹਾਦਸੇ ਤੋਂ ਬਾਅਦ ਦੀਆਂ ਵੀਡੀਓਜ਼ ਰੌਂਗਟੇ ਖੜ੍ਹੇ ਕਰ ਦੇਣ ਵਾਲੀਆਂ ਹਨ। ਝਪਲਸਣ ਵਾਲਿਆਂ ਵਿੱਚ ਵੀ ਜ਼ਿਆਦਾਤਰ ਔਰਤਾਂ ਹਨ। ਹੁਣ ਤੱਕ 6 ਦੀ ਮੌਤ ਦੀ ਪੁਸ਼ਟੀ ਹੋਈ ਹੈ।

ਪੁਲਿਸ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕੇ ’ਚ ਛੇ ਲੋਕਾਂ ਦੀ ਮੌਤ ਹੋਈ ਹੈ। ਇਹ ਫੈਕਟਰੀ ਊਨਾ ਦੇ ਬਾਥੂ ਉਦਯੋਗਿਕ ਖੇਤਰ ਵਿੱਚ ਸਥਿਤ ਹੈ। 12 ਤੋਂ ਵੱਧ ਲੋਕ ਝੁਲਸ ਗਏ ਤੇ ਉਹ ਊਨਾ ਦੇ ਹਸਪਤਾਲ ਵਿੱਚ ਇਲਾਜ ਅਧੀਨ ਹਨ। ਫਾਇਰ ਵਿਭਾਗ ਦੇ ਕਰਮਚਾਰੀ ਤੇ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। 

ਪੁਲਿਸ ਨੇ ਅੱਗੇ ਦੱਸਿਆ ਕਿ ਟਾਹਲੀਵਾਲ ਦੀ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਛੇ ਮਜ਼ਦੂਰ ਜ਼ਿੰਦਾ ਸੜ ਗਏ ਹਨ। ਇਸ ਦੇ ਨਾਲ ਹੀ 10 ਤੋਂ ਵੱਧ ਮਜ਼ਦੂਰ ਝੁਲਸ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਖੇਤਰੀ ਹਸਪਤਾਲ ਊਨਾ ਭੇਜਿਆ ਗਿਆ ਹੈ। ਪੁਲਿਸ ਵੱਲੋਂ ਮੌਕੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇੱਕ ਜ਼ਖਮੀ ਔਰਤ ਨੇ ਦੱਸਿਆ ਕਿ ਧਮਾਕੇ ਦੇ ਸਮੇਂ ਫੈਕਟਰੀ ਵਿੱਚ ਕਰੀਬ 30 ਤੋਂ 35 ਲੋਕ ਕੰਮ ਕਰ ਰਹੇ ਸਨ। ਅਚਾਨਕ ਜ਼ੋਰਦਾਰ ਧਮਾਕੇ ਨਾਲ ਫੈਕਟਰੀ ਵਿੱਚ ਅੱਗ ਲੱਗ ਗਈ। ਇਸ ਹਾਦਸੇ ‘ਚ ਹੁਣ ਤੱਕ 6 ਮਹਿਲਾ ਕਰਮਚਾਰੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ। 

ਫੈਕਟਰੀ ‘ਚ ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਡੀਐਸਪੀ ਹਰੋਲੀ ਅਨਿਲ ਪਟਿਆਲ ਨੇ ਦੱਸਿਆ ਕਿ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

LEAVE A REPLY

Please enter your comment!
Please enter your name here