*ਬੱਚਿਆਂ ਨਾਲ ਸਬੰਧਤ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ-ਡਿਪਟੀ ਕਮਿਸ਼ਨਰ*

0
7

ਮਾਨਸਾ, 16 ਜਨਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ) : ਬਾਲ ਭਲਾਈ ਕਮੇਟੀ ਅਤੇ ਚਾਈਲਡ ਲਾਈਨ ਮਾਨਸਾ ਦੀ ਤਿਮਾਹੀ ਰੀਵਿਊ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਬੱਚਿਆਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਭਵਿੱਖ ਵਿਚ ਕੋਈ ਵੀ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਜ਼ਿਲ੍ਹੇ ਵਿਚ ਬਾਲ ਭਿੱਖਿਆ ਅਤੇ ਬਾਲ ਮਜ਼ਦੂਰੀ ਨੂੰ ਖ਼ਤਮ ਕਰਨ ਲਈ ਛਾਪੇਮਾਰੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਉਹ ਆਰਥਿਕ ਪੱਖੋਂ ਕਮਜ਼ੋਰ ਹਨ, ਉਹ ਬੱਚੇ ਵੀ ਦਫ਼ਤਰ ਵਿਖੇ ਆਪਣਾ ਨਾਮ ਅਤੇ ਦਸਤਾਵੇਜ਼ ਜਮ੍ਹਾਂ ਕਰਵਾ ਸਕਦੇ ਹਨ ਤਾਂ ਜੋ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਦੀ ਆਰਥਿਕ ਸਹਾਇਤਾ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਵੱਖ ਵੱਖ ਗ਼ੈਰ ਸਰਕਾਰੀ ਸੰਸਥਾਵਾਂ ਜੋ ਬੱਚਿਆਂ ਨੂੰ ਕਿਸੇ ਵੀ ਪ੍ਰਕਾਰ ਦੀ ਮਦਦ ਦੇਣਾ ਚਹੁੰਦੀਆਂ ਹਨ, ਉਹ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਨਾਲ ਤਾਲਮੇਲ ਕਰ ਸਕਦੇ ਹਨ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ, ਪ੍ਰੋਟੈਕਸ਼ਨ ਅਫ਼ਸਰ ਡਾ. ਅਜੈ ਤਾਇਲ, ਪ੍ਰੋਟੈਕਸ਼ਨ ਅਫ਼ਸਰ ਸ੍ਰੀਮਤੀ ਨਤੀਸ਼ਾ ਅੱਤਰੀ, ਲੇਬਰ ਵਿਭਾਗ ਤੋਂ ਸ੍ਰੀਮਤੀ ਹਰਪ੍ਰੀਤ ਕੌਰ, ਸਿਹਤ ਵਿਭਾਗ ਤੋਂ ਡਾ. ਨਵਰੂਪ ਕੌਰ, ਸ੍ਰੀਮਤੀ ਬੀਰਦਵਿੰਦਰ ਕੌਰ ਚੇਅਰਪਰਸਨ ਬਾਲ ਭਲਾਈ ਕਮੇਟੀ ਅਤੇ ਮੈਂਬਰ, ਕੋਆਰਡੀਨੇਟਰ ਚਾਈਲਡਲਾਈਨ ਸ੍ਰੀ ਕਮਲਦੀਪ ਸਿੰਘ ਮੌਜੂਦ ਸਨ।

NO COMMENTS