*ਬੱਚਿਆਂ ਨੂੰ ਯੌਨ ਸ਼ੋਸ਼ਣ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ-ਜੱਜ ਗੁਰਜੀਤ ਕੌਰ ਢਿੱਲੋਂ*

0
11

ਮਾਨਸਾ, 07 ਦਸੰਬਰ: (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸ਼ੂਅਲ ਆਫੈਂਸਸ (ਪੋਕਸੋ) ਐਕਟ ਬੱਚਿਆਂ ਦਾ ਯੌਨ ਸ਼ੋਸ਼ਣ ਰੋਕਣ ਲਈ ਬਹੁਤ ਮਹੱਤਵਪੂਰਨ ਐਕਟ ਹੈ। ਬੱਚਿਆਂ ਨੂੰ ਯੌਨ ਸ਼ੋਸ਼ਣ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਜਦੋਂ ਵੀ ਇਸ ਸੰਬੰਧੀ ਕੋਈ ਮਾਮਲਾ ਆਉਂਦਾ ਹੈ ਤਾਂ ਪੀੜਿਤ ਬੱਚੇ ਨੂੰ ਤੁਰੰਤ ਆਪਣੇ ਮਾਪਿਆਂ, ਅਧਿਆਪਕਾਂ ਜਾਂ ਭਰੋਸੇਮੰਦ ਜਾਣਕਾਰਾਂ ਨਾਲ ਸਾਂਝਾ ਕਰਨਾ ਚਾਹੀਦਾ ਹੈ ਅਤੇ ਕਮਿਊਨਿਟੀ ਪੁਲਿਸ ਅਧਿਕਾਰੀਆਂ ਨੂੰ ਇਸ ਐਕਟ ਦੀ ਸੰਜੀਦਗੀ ਸਮਝਣ ਦੀ ਲੋੜ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਜੀਤ ਕੌਰ ਢਿੱਲੋਂ ਨੇ ਸਰਕਾਰੀ ਹਾਈ ਸਕੂਲ, ਅਹਿਮਦਪੁਰ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਪੋਕਸੋ ਐਕਟ ਵਿੱਚ ਜਿੱਥੇ-ਜਿੱਥੇ ਬੱਚਿਆਂ ਦੇ ਯੌਨ ਸ਼ੋਸ਼ਣ ਨਾਲ ਸੰਬੰਧਤ ਜੁਰਮਾਂ ਦੀ ਵਿਵਸਥਾ ਹੈ ਉੱਥੇ ਉੱਥੇ ਇਹ ਐਕਟ ਸੰਬੰਧਤ ਪੁਲਿਸ ਅਧਿਕਾਰੀਆਂ ਦੀ ਜਿੰਮੇਵਾਰੀ ਸੰਬੰਧੀ ਵੀ ਚੌਕਸ ਕਰਦਾ ਹੈ। ਇਸ ਲਈ ਇਨ੍ਹਾਂ ਮਾਮਲਿਆਂ ਨੂੰ ਨਜਿੱਠਣ ਲਈ ਪੁਲਿਸ ਅਧਿਕਾਰੀਆਂ ਨੂੰ ਪ੍ਰੋਫੈਸ਼ਨਲ ਪਹੁੰਚ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਘੱਟ ਦੇ ਬੱਚੇ ਆਪਣੇ ਆਸ-ਪਾਸ ਹੁੰਦੀਆਂ ਕਿਰਿਆਵਾਂ ਅਤੇ ਘਟਨਾਵਾਂ ਪ੍ਰਤੀ ਸੁਚੇਤ ਰਹਿਣ, ਕਿਸੇ ਕਿਸਮ ਦੀ ਪ੍ਰੇਸ਼ਾਨੀ ਆਉਣ ’ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕਰਨ।
ਇਸ ਮੌਕੇ ਸਕੂਲ ਪ੍ਰਿੰਸੀਪਲ ਅਤੇ ਅਧਿਆਪਕ ਸਾਹਿਬਾਨ ਮੌਜੂਦ ਸਨ।

LEAVE A REPLY

Please enter your comment!
Please enter your name here