ਬੱਚੇ ਦੇਸ਼ ਦਾ ਭਵਿੱਖ ਹਨ ਇਨ੍ਹਾਂ ਨੂੰ ਬਚਾਉਣਾ ਸਾਡਾ ਸਭ ਦਾ ਫਰਜ਼ ਹੈ : ਕਮਲਦੀਪ ਸਿੰਘ

0
34

ਮਾਨਸਾ, 19 ਨਵੰਬਰ (ਸਾਰਾ ਯਹਾ /ਹੀਰਾ ਸਿੰਘ ਮਿੱਤਲ): ਬੁਢਲਾਡਾ ਸ਼ਹਿਰ ਦੇ ਨੇੜਲੇ ਪਿੰਡ ਕਲੀਪੁਰ ਵਿੱਚ ਬਾਲ ਭਲਾਈ ਕਮੇਟੀ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਸਹਿਯੋਗ ਨਾਲ ਚਾਈਲਡ ਲਾਈਨ ਮਾਨਸਾ ਵੱਲੋਂ ਇੱਕ ਰੈਲੀ ਕੱਢੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚਾਈਲਡ ਲਾਈਨ ਦੇ ਜ਼ਿਲ੍ਹਾ ਇੰਚਾਰਜ ਸ਼੍ਰੀ ਕਮਲਦੀਪ ਸਿੰਘ ਨੇ ਦੱਸਿਆ ਕਿ ਇਸ ਰੈਲੀ ਨੂੰ ਬਾਲ ਭਲਾਈ ਕਮੇਟੀ ਦੇ ਮੈਂਬਰ ਸ਼੍ਰੀ ਬਲਦੇਵ ਰਾਜ ਕੱਕੜ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਬੱਚਿਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਦੇ ਮੁੱਦਿਆਂ ’ਤੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਇਸ ਰੈਲੀ ਦੌਰਾਨ ਜਿੱਥੇ ਬੱਚਿਆਂ ਦੇ ਸੁਰੱਖਿਆ ਮੁੱਦਿਆਂ ਜਿਵੇਂ ਬਾਲ ਵਿਆਹ, ਬਾਲ ਮਜ਼ਦੂਰੀ, ਸਰੀਰਕ ਸੋਸ਼ਣ ਖਿਲਾਫ਼ ਆਵਾਜ ਉਠਾਈ ਗਈ, ਉਥੇ ਹੀ ਬੱਚਿਆਂ ਦੇ ਅਧਿਕਾਰਾਂ ਜਿਵੇਂ ਸਕੂਲ ਜਾਣਾ, ਜਨਮ ਸਰਟੀਫਿਕੇਟ ਬਾਰੇ ਵੀ ਜਾਗਰੂਕ ਕੀਤਾ ਗਿਆ। ਸ਼੍ਰੀ ਕਮਲਦੀਪ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਲੋਕਾਂ ਨੂੰ ਅੱਜ ਦੇ ਸਮੇਂ ਦੀ ਚੱਲ ਰਹੀ ਭਿਆਨਕ ਮਹਾਂਮਾਰੀ ਕੋਰੋਨਾ ਬਾਰੇ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਰੈਲੀ ਦੌਰਾਨ ਬੱਚਿਆ ਵਿਚਕਾਰ ਦੂਰੀ ਅਤੇ ਸਾਰੇ ਬੱਚਿਆਂ ਦੇ ਮਾਸਕ ਲੱਗਾ ਹੋਣ ਨੂੰ ਸੁਨਿਸ਼ਚਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਰੈਲੀ ਪਿੰਡ ਦੀਆਂ ਗਲੀਆਂ ਗਲੀਆਂ ਵਿੱਚੋਂ ਹੁੰਦੀ ਹੋਈ ਪਿੰਡ ਦੇ ਵਿਚਕਾਰ ਜਾ ਕੇ ਖ਼ਤਮ ਹੋਈ। ਰੈਲੀ ਤੋਂ ਬਾਅਦ ਬੱਚਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ ਮੌਕੇ ਮਾਤਾ ਗੁਜਰੀ ਜੀ ਭਲਾਈ ਕੇਂਦਰ ਤੋਂ ਮਾਸਟਰ ਕੁਲਵੰਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਰਜਿੰਦਰ ਕੁਮਾਰ, ਕੁਲਵਿੰਦਰ ਸਿੰਘ, ਬਖਸ਼ਿੰਦਰ ਸਿੰਘ, ਆਦਿਤਿਆ ਕੁਮਾਰ, ਸੰਦੀਪ ਕੌਰ ਅਤੇ ਕਲੀਪੁਰ ਪਿੰਡ ਤੋਂ ਸ਼ੋਸ਼ਲ ਵਰਕਰ ਸਤਨਾਮ ਸਿੰਘ ਮੌਜੂਦ ਸਨ।

NO COMMENTS