
(ਸਾਰਾ ਯਹਾਂ/ਬੀਰਬਲ ਧਾਲੀਵਾਲ ): ਮਾਨਸਾ ਦੇ ਉੱਘੇ ਸਮਾਜ ਸੇਵੀ ਨਾਮਵਰ ਸਖਸੀਅਤ ਵਪਾਰ ਮੰਡਲ ਦੇ ਸੀਨੀਅਰ ਆਗੂ ਮੁਨੀਸ ਕੁਮਾਰ ਬੱਬੀ ਦਾਨੇਵਾਲਾ ਨੂੰ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵਲੋਂ ਮਾਨਸਾ ਜ਼ਿਲ੍ਹੇ ਦਾ ਪਾਰਟੀ ਦਾ ਸੀਨੀਅਰ ਮੀਤ ਜ਼ਿਲਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੋਕੇ ਬੱਬੀ ਦਾਨੇਵਾਲਾ ਨੇ ਪੰਜਾਬ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੇ ਵਫਾਦਾਰ ਸਿਪਾਹੀ ਵਜੋਂ ਕੰਮ ਕਰਨਗੇ ਮਾਨਸਾ ਜ਼ਿਲ੍ਹੇ ਦੀਆਂ ਸਮੱਸਿਆਂਵਾਂ ਦਾ ਹੱਲ ਕਰਵਾਉਣ ਲਈ ਦਿਨ ਰਾਤ ਮੇਹਨਤ ਕਰਨਗੇ। ਇਸ ਮੌਕੇ ਰਕੇਸ਼ ਜੈਨ ਜ਼ਿਲਾ ਪ੍ਰਧਾਨ, ਜੀਵਨ ਦਾਸ ਬਾਵਾ ਮੱਖਣ ਲਾਲ ਸਾਬਕਾ ਜਿਲਾ ਪ੍ਰਧਾਨ, ਵਿਨੋਦ ਕਾਲੀ ਜਰਨਲ ਸੈਕਟਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਜ਼ਿਲ੍ਹਾ ਆਗੂ ਅਤੇ ਵਰਕਰ ਹਾਜ਼ਰ ਸਨ।
