ਮਾਨਸਾ18 ਨਵੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ ): ਮਾਨਸਾ ਸ਼ਹਿਰ ਦੇ ਝੁੱਗੀ ਝੌਂਪੜੀਆਂ ਵਾਲੇ ਮੁਹੱਲੇ ਦੀ ਗਲੀ ਵਾਰਡ ਨੰਬਰ 15 ਅਤੇ 27 ਦੀ ਸਾਂਝੀ ਗਲੀ ਵਿਚ ਅੰਬੇਦਕਰ ਧਰਮਸ਼ਾਲਾ ਵਿੱਚ ਸੀਨੀਅਰ ਅਕਾਲੀ ਆਗੂ ਮੁਨੀਸ਼ ਬੱਬੀ ਦਾਨੇਵਾਲੀਆ ਵੱਲੋਂ ਇਕ ਮੱਛੀ ਮੋਟਰ ਲਗਾ ਕੇ ਸੈਂਕੜੇ ਪਰਿਵਾਰਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ ਗਈ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਾਜ ਸੇਵੀ ਬੀਰਬਲ ਧਾਲੀਵਾਲ ਵੱਲੋਂ ਇਸ ਧਰਮਸ਼ਾਲਾ ਵਿੱਚ ਇੱਕ ਸਕੂਲ ਚਲਾਇਆ ਜਾ ਰਿਹਾ ਹੈ ਜਿਸ ਵਿੱਚ ਸੌ ਦੇ ਕਰੀਬ ਬੱਚੇ ਹਨ ਉਨ੍ਹਾਂ ਨੇ ਸਾਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਸਬੰਧੀ ਜਾਣੂ ਕਰਵਾਇਆ ਸੀ। ਤਾਂ ਮੁਹੱਲਾ ਵਾਸੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਹੂਲਤ ਲਈ ਇੱਕ ਸ਼ੁਭ ਮੌਕੇ ਮੱਛੀ ਮੋਟਰ ਪਾਣੀ ਵਾਲੀ ਟੈਂਕੀ ਅਤੇ ਟੂਟੀਆਂ ਲਾ ਕੇ ਵਾਰਡ ਵਾਸੀਆਂ ਲਈ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ । ਇਸ ਮੌਕੇ ਵਾਰਡ ਵਾਸੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਸਾਡੇ ਵਾਰਡ ਦੀਆਂ ਕੁਝ ਗਲੀਆਂ ਅਤੇ ਨਾਲੀਆਂ ਬਹੁਤ ਬੁਰੀ ਹਾਲਤ ਵਿੱਚ ਹਨ ।ਇਸ ਤੋਂ ਇਲਾਵਾ ਪੀਣ ਵਾਲੇ ਪਾਣੀ ਦੀ ਵੀ ਵੱਡੀ ਸਮੱਸਿਆ ਹੈ । ਇਸ ਮੌਕੇ ਹਾਜ਼ਰ ਬੋਨੀ ਅੇੈਮ ਸੀ ਨੇ ਵਾਰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਜਲਦੀ ਹੀ ਨਗਰ ਕੌਂਸਲ ਦੇ ਪ੍ਰਧਾਨ ਨਾਲ ਗੱਲ ਕਰਕੇ ਇਸ ਵਾਰਡ ਦੀਆਂ ਬਿਜਲੀ ਪਾਣੀ ਸਿਹਤ ਸਹੂਲਤਾਂ ਸਬੰਧੀ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਸਮੱਸਿਆਵਾਂ ਦਾ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ ਇਥੇ ਇਹ ਵੀ ਜ਼ਿਕਰਯੋਗ ਹੈ ਕਿ ਬੱਬੀ ਦਾਨੇਵਾਲਾ ਵੱਲੋਂ ਇਸ ਧਰਮਸ਼ਾਲਾ ਵਿੱਚ ਝੁੱਗੀ ਝੌਂਪੜੀਆਂ ਵਾਲੇ ਬੱਚਿਆਂ ਲਈ ਚਲਾਏ ਜਾ ਰਹੇ ਸਕੂਲ ਵਿੱਚ ਸਮੇਂ ਸਮੇਂ ਤੋਂ ਕਾਪੀਆਂ ਕਿਤਾਬਾਂ ਵਰਦੀਆਂ ਅਤੇ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ ।ਜਿਸ ਲਈ ਇਨ੍ਹਾਂ ਬੱਚਿਆਂ ਦੇ ਮਾਪਿਆਂ ਨੇ ਬੱਬੀ ਦਾਨੇਵਾਲੀਆ ਦਾ ਧੰਨਵਾਦ ਕਰਦਿਆ ਕਿਹਾ ਕਿ ਸਾਡੇ ਵਾਰਡ ਵਾਸੀਆਂ ਲਈ ਜੋ ਕਰ ਰਹੇ ਹਨ ਉਹ ਬਹੁਤ ਸ਼ਲਾਘਾਯੋਗ ਕਦਮ ਹੈ ।ਇਸ ਮੌਕੇ ਧੰਨਾ ਮੱਲ ਗੋਇਲ ,ਗੁਰਲਾਭ ਮਾਹਲ ਵਕੀਲ ,ਬੋਨੀ ਐੱਮ ਸੀ, ਜਸਪਾਲ ਸਿੰਘ ਸਰਪੰਚ ਬੁਰਜ ਢਿਲਵਾਂ’ ਕੌਚੀ, ਰਾਮ ,ਮਹਿੰਦਰ, ਸੋਨੀ, ਪਾਸ਼ ,ਮਾਹਲਾ ‘ਵੀਰਪਾਲ ‘ਸ਼ਿੰਦਰ ‘ਰਾਣੀ’ ਸੁਲੇਖਾ’ ਆਦਿ ਨੇ ਅਕਾਲੀ ਦਲ ਬਾਦਲ ਦੇ ਆਗੂ ਬੱਬੀ ਦਾਨੇਵਾਲੀਆ ਨੂੰ ਇਕ ਮੰਗ ਪੱਤਰ ਦੇ ਕੇ ਪ੍ਰਸ਼ਾਸਨ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਬੱਬੀ ਦਾਨੇਵਾਲੀਆ ਨੇ ਭਰੋਸਾ ਦਿਵਾਇਆ ਕਿ ਉਹ ਇਸ ਵਾਰਡ ਦੀਆਂ ਸਮੱਸਿਆਵਾਂ ਸਬੰਧੀ ਜਲਦੀ ਹੀ ਡਿਪਟੀ ਕਮਿਸ਼ਨਰ ਮਾਨਸਾ ਨੂੰ ਮਿਲ ਕੇ ਇਕ ਮੰਗ ਪੱਤਰ ਦੇਣਗੇ ਤਾਂ ਜੋ ਇਸ ਵਾਰਡ ਵਿੱਚ ਰਹਿੰਦੇ ਝੁੱਗੀ ਝੌਂਪੜੀਆਂ ਵਾਲੇ ਅਤੇ ਬੇਘਰੇ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ।ਦਾਨੇਵਾਲਾ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਸਾਰੇ ਹੀ ਵਾਰਡਾਂ ਦੇ ਲੋੜਵੰਦ ਪਰਿਵਾਰਾਂ ਨੂੰ ਜਿਨ੍ਹਾਂ ਨੂੰ ਹੁਣ ਤੱਕ ਪੰਜਾਬ ਸਰਕਾਰ ਪਾਸੋਂ ਬਣਦੀਆਂ ਸਹੂਲਤਾਂ ਨਹੀਂ ਮਿਲੀਆਂ ਉਨ੍ਹਾਂ ਨੂੰ ਹੱਲ ਕਰਵਾਉਣ ਲਈ ਆਪਣੀ ਆਪਣੇ ਸਾਥੀਆਂ ਨਾਲ ਮਿਲਕੇ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਨੂੰ ਲਿਖਤੀ ਦਰਖਾਸਤਾਂ ਦੇ ਕੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਦੀ ਪੁਰਜ਼ੋਰ ਕੋਸ਼ਿਸ਼ ਕਰਨਗੇ।