*ਬੱਬੂ ਮਾਨ ਨੂੰ ਗੈਂਗਸਟਰਾਂ ਤੋਂ ਖਤਰਾ! ਇੰਟੈਲੀਜੈਂਸ ਇਨਪੁੱਟ ਮਗਰੋਂ ਵਧਾਈ ਸੁਰੱਖਿਆ*

0
164

(ਸਾਰਾ ਯਹਾਂ/ਬਿਊਰੋ ਨਿਊਜ਼ ): ਪੰਜਾਬੀ ਗਾਇਕ ਬੱਬੂ ਮਾਨ ਨੂੰ ਗੈਂਗਸਟਰਾਂ ਤੋਂ ਖਤਰਾ ਹੈ। ਇਹ ਇਨਪੁੱਟ ਇੰਟੈਲੀਜੈਂਸ ਨੇ ਦਿੱਤੀ ਹੈ। ਇਸ ਮਗਰੋਂ ਬੱਬੂ ਮਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੁਹਾਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ਉੱਪਰ ਵੱਡੀ ਗਿਣਤੀ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕੁਝ ਖੁਫੀਆ ਸੂਚਨਾਵਾਂ ਵੀ ਪ੍ਰਾਪਤ ਹੋਈਆਂ ਹਨ। ਜਿਸ ‘ਚ ਕਿਹਾ ਗਿਆ ਹੈ ਕਿ ਕੋਈ ਫੈਨ ਬਣ ਕੇ ਉਨ੍ਹਾਂ ਲਈ ਖਤਰਾ ਬਣ ਸਕਦਾ ਹੈ। ਜਿਸ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਦੇ ਮੋਹਾਲੀ ਸਥਿਤ ਘਰ ‘ਤੇ ਸੁਰੱਖਿਆ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ਦੀ ਗਿਣਤੀ ਵਧਾ ਦਿੱਤੀ ਹੈ

ਮਨਕੀਰਤ ਔਲਖ ਮੁੜ ਵਿਵਾਦਾਂ ਵਿੱਚ 

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬੀ ਗਾਇਕ ਮਨਕੀਰਤ ਔਲਖ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਮਨਕੀਰਤ ਦੀ ਇੱਕ ਪੁਰਾਣੀ ਪੋਸਟ ਵਾਇਰਲ ਹੋ ਰਹੀ ਹੈ, ਜੋ ਉਸਨੇ ਰੋਪੜ ਜੇਲ੍ਹ ਵਿੱਚ ਸਟੇਜ ਸ਼ੋਅ ਤੋਂ ਬਾਅਦ ਪੋਸਟ ਕੀਤੀ ਸੀ। ਗੈਂਗਸਟਰ ਲਾਰੈਂਸ ਉਸ ਸਮੇਂ ਇਸ ਜੇਲ੍ਹ ਵਿੱਚ ਬੰਦ ਸੀ। 7 ਸਾਲ ਪੁਰਾਣੀ ਇਸ ਪੋਸਟ ਵਿੱਚ ਮਨਕੀਰਤ ਨੇ ਗੈਂਗਸਟਰ ਲਾਰੈਂਸ ਨੂੰ ਦੋਸਤ ਦੱਸਿਆ ਹੈ।

ਇਹ ਸ਼ੋਅ ਵਿੱਕੀ ਮਿੱਡੂਖੇੜਾ ਦੁਆਰਾ ਸਪਾਂਸਰ ਕੀਤਾ ਗਿਆ ਸੀ, ਜਿਸਦਾ ਬਾਅਦ ਵਿੱਚ ਮੋਹਾਲੀ ਵਿੱਚ ਕਤਲ ਕਰ ਦਿੱਤਾ ਗਿਆ ਸੀ। ਲਾਰੈਂਸ ਗੈਂਗ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਦੱਸਿਆ ਹੈ। ਪੰਜਾਬ ਪੁਲਿਸ ਦੇ ਆਈਟੀ ਵਿੰਗ ਨੇ ਹੁਣ ਇਸ ਪੋਸਟ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

NO COMMENTS