*ਬੱਸ ਆਹੀ ਕਸਰ ਰਹਿ ਗਈ….! ਹੁਣ ਪਾਕਿਸਤਾਨ ਵੀ ਬੋਲਿਆ, ਅੰਮ੍ਰਿਤਸਰ ਦਾ ਧੂੰਆ ਕਰ ਰਿਹਾ ਲਾਹੌਰ ਨੂੰ ਪ੍ਰਦੂਸ਼ਿਤ, 1000 ਤੋਂ ਟੱਪਿਆ AQI, ਲੱਗਿਆ ਲੌਕਡਾਊਨ*

0
76

03 ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼) ਲਾਹੌਰ ਦੇ ਸਕੂਲ ਇੱਕ ਹਫ਼ਤੇ ਲਈ ਬੰਦ ਹਨ। ਵਿਭਾਗ ਨੇ ਹੁਕਮ ਦਿੱਤਾ ਹੈ ਕਿ ਬੱਚੇ ਇੱਕ ਹਫ਼ਤੇ ਤੱਕ ਆਨਲਾਈਨ ਕਲਾਸਾਂ ਲੈਣਗੇ। ਇਸ ਦੇ ਨਾਲ ਹੀ ਉਦਯੋਗਾਂ ਨੂੰ ਵੀ ਸਹਿਯੋਗ ਦੇਣ ਲਈ ਕਿਹਾ ਗਿਆ ਹੈ, ਨਹੀਂ ਤਾਂ ਸਖ਼ਤ ਕਦਮ ਚੁੱਕੇ ਜਾਣਗੇ। ਸੜਕਾਂ ‘ਤੇ ਪਾਣੀ ਦਾ ਛਿੜਕਾਅ ਕੀਤਾ ਜਾਵੇਗਾ
ਹਵਾ ਪ੍ਰਦੂਸ਼ਣ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਸਥਿਤ ਲਾਹੌਰ ਵਿੱਚ ਤਾਲਾਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਇੱਥੇ ਸਕੂਲ ਬੰਦ ਕਰ ਦਿੱਤੇ ਗਏ ਹਨ। ਇੰਨਾ ਹੀ ਨਹੀਂ ਪਾਕਿ ਪੰਜਾਬ ਸਰਕਾਰ ਸੋਮਵਾਰ ਨੂੰ ਪਾਕਿਸਤਾਨ ਸਰਕਾਰ ਨੂੰ ਪੱਤਰ ਲਿਖੇਗੀ ਤਾਂ ਜੋ ਡਿਪਲੋਮੈਟਿਕ ਚੈਨਲਾਂ ਦੀ ਵਰਤੋਂ ਕਰਕੇ ਭਾਰਤ ‘ਤੇ ਦਬਾਅ ਬਣਾਇਆ ਜਾ ਸਕੇ। ਪੰਜਾਬ ਸੂਬੇ ਦੀ ਮੰਤਰੀ ਮਰੀਅਮ ਔਰੰਗਜ਼ੇਬ ਨੇ ਲਾਹੌਰ ਦੇ ਹਾਲਾਤ ਲਈ ਇੱਕ ਵਾਰ ਫਿਰ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਮਰੀਅਮ ਔਰੰਗਜ਼ੇਬ ਨੇ ਕਿਹਾ ਕਿ ਅੱਜ ਲਾਹੌਰ ਦਾ ਏਅਰ ਕੁਆਲਿਟੀ ਇੰਡੈਕਸ (AQI) 1000 ਤੋਂ ਵੱਧ ਪਹੁੰਚ ਗਿਆ ਹੈ ਤੇ ਹਵਾ ਦੀ ਦਿਸ਼ਾ ਇਸ ਵੇਲੇ ਅੰਮ੍ਰਿਤਸਰ-ਚੰਡੀਗੜ੍ਹ ਤੋਂ ਲਾਹੌਰ ਵੱਲ ਹੈ। ਉਨ੍ਹਾਂ ਦੱਸਿਆ ਕਿ ਭਾਰਤ ਤੋਂ ਆਉਣ ਵਾਲੀਆਂ ਪੂਰਬੀ ਹਵਾਵਾਂ ਦੀ ਰਫ਼ਤਾਰ ਤੇਜ਼ ਹੈ, ਜਿਸ ਕਾਰਨ ਲਾਹੌਰ ਵਿੱਚ ਪ੍ਰਦੂਸ਼ਣ ਦਾ ਪੱਧਰ ਵੱਧ ਰਿਹਾ ਹੈ। ਇਸ ਦਾ AQI ਫਿਰ 1173 ‘ਤੇ ਪਹੁੰਚ ਗਿਆ ਹੈ। ਜੇ ਹਵਾ ਦੀ ਦਿਸ਼ਾ ਪਾਕਿਸਤਾਨ ਤੋਂ ਭਾਰਤ ਵੱਲ ਹੈ ਤਾਂ AQI ਵੀ 500 ਦੇ ਨੇੜੇ ਪਹੁੰਚ ਰਿਹਾ ਹੈ।

ਮਰੀਅਮ ਔਰੰਗਜ਼ੇਬ ਨੇ ਕਿਹਾ ਕਿ ਦਿੱਲੀ ਤੋਂ ਸ਼ੁਰੂ ਹੋਇਆ ਇਹ ਪ੍ਰਦੂਸ਼ਣ ਲਾਹੌਰ ਦੇ ਮਾਹੌਲ ਨੂੰ ਆਪਣੀ ਲਪੇਟ ਵਿੱਚ ਲੈ ਲੈਂਦਾ ਹੈ ਤੇ ਲਾਹੌਰ ਦੀ ਹਵਾ ਦੀ ਗੁਣਵੱਤਾ ਦਾ ਪੱਧਰ ਸਾਲ ਦੇ 365 ਦਿਨਾਂ ਵਿੱਚੋਂ 220 ਦਿਨ ਨੈਗੇਟਿਵ ਰਹਿੰਦਾ ਹੈ। ਅਗਲੇ ਇੱਕ ਹਫਤੇ ਤੱਕ ਹਵਾ ਦਾ ਰੁਖ ਲਾਹੌਰ ਵੱਲ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਪ੍ਰਦੂਸ਼ਣ ਹੋਰ ਵਧ ਸਕਦਾ ਹੈ।

ਮਰੀਅਮ ਔਰੰਗਜ਼ੇਬ ਨੇ ਕਿਹਾ ਕਿ ਪੰਜਾਬ ਸਰਕਾਰ ਸੋਮਵਾਰ ਨੂੰ ਪਾਕਿਸਤਾਨ ਸਰਕਾਰ ਨੂੰ ਪੱਤਰ ਲਿਖ ਕੇ ਲਾਹੌਰ ਦੇ ਹਾਲਾਤ ਤੋਂ ਜਾਣੂ ਕਰਵਾਏਗੀ। ਇਸ ਦੇ ਨਾਲ ਹੀ ਪਾਕਿਸਤਾਨ ਸਰਕਾਰ ਨੂੰ ਵੀ ਆਪਣੇ ਕੂਟਨੀਤਕ ਚੈਨਲਾਂ ਦੀ ਵਰਤੋਂ ਕਰਨ ਲਈ ਕਿਹਾ ਜਾਵੇਗਾ। ਸਾਫ਼ ਹੈ ਕਿ ਹੁਣ ਪਾਕਿਸਤਾਨ ਲਾਹੌਰ ‘ਚ ਹੋ ਰਹੇ ਪ੍ਰਦੂਸ਼ਣ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾ ਕੇ ਭਾਰਤ ‘ਤੇ ਦਬਾਅ ਬਣਾਉਣ ਦੀ ਯੋਜਨਾ ਬਣਾ ਰਿਹਾ ਹੈ।

ਲਾਹੌਰ ਦੇ ਸਕੂਲ ਇੱਕ ਹਫ਼ਤੇ ਲਈ ਬੰਦ ਹਨ। ਵਿਭਾਗ ਨੇ ਹੁਕਮ ਦਿੱਤਾ ਹੈ ਕਿ ਬੱਚੇ ਇੱਕ ਹਫ਼ਤੇ ਤੱਕ ਆਨਲਾਈਨ ਕਲਾਸਾਂ ਲੈਣਗੇ। ਇਸ ਦੇ ਨਾਲ ਹੀ ਉਦਯੋਗਾਂ ਨੂੰ ਵੀ ਸਹਿਯੋਗ ਦੇਣ ਲਈ ਕਿਹਾ ਗਿਆ ਹੈ, ਨਹੀਂ ਤਾਂ ਸਖ਼ਤ ਕਦਮ ਚੁੱਕੇ ਜਾਣਗੇ। ਸੜਕਾਂ ‘ਤੇ ਪਾਣੀ ਦਾ ਛਿੜਕਾਅ ਕੀਤਾ ਜਾਵੇਗਾ ਤੇ ਉਸਾਰੀ ਦਾ ਕੰਮ ਬੰਦ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਪ੍ਰਾਈਵੇਟ ਅਤੇ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ 50 ਫੀਸਦੀ ਮੁਲਾਜ਼ਮਾਂ ਨੂੰ ਘਰੋਂ ਕੰਮ ਕਰਨ ਲਈ ਕਿਹਾ ਗਿਆ ਹੈ।

NO COMMENTS