*ਭਗਤ ਸਿੰਘ ਦੇ ਭਾਣਜੇ ਪ੍ਰੋਫੈਸਰ ਜਗਮੋਹਨ ਸਿੰਘ ਨੇ MP ਸਿਮਰਨਜੀਤ ਸਿੰਘ ਮਾਨ ਦੀ ਟਿੱਪਣੀ ਦਾ ਦਿੱਤਾ ਜਵਾਬ*

0
119

20,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼ ) : ਮੈਂਬਰ ਪਾਰਲੀਮੈਂਟ ਸ ਸਿਮਰਜੀਤ ਸਿੰਘ ਮਾਨ, ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿ ਜਾਣ ਦੇ ਮੁੱਦੇ ਉਪਰ ਲਗਾਤਾਰ ਘਿਰਦੇ ਨਜ਼ਰ ਆ ਰਹੇ ਹਨ। ਜਿੱਥੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਹੁਣ ਆਮ ਲੋਕਾਂ ਨੇ ਵੀ ਇਸ ਗੱਲ ਨੂੰ ਲੈ ਕੇ ਸਿਮਰਨਜੀਤ ਸਿੰਘ ਮਾਨ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਨੂੰ ਲੈ ਕੇ ਹੁਣ ਸ਼ਹੀਦ ਭਗਤ ਸਿੰਘ ਦੇ ਵਾਰਸ ਵੱਲੋਂ ਦੀ ਤਿੱਖੀ ਪ੍ਰਤੀਕਿਰਿਆ ਦਿੱਤੀ ਗਈ ਹੈ ।

ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋਫ਼ੈਸਰ ਜਗਮੋਹਨ ਸਿੰਘ ਨੇ ਕਿਹਾ ਕਿ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵੱਲੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹਾ ਬਿਆਨ ਦਿੱਤਾ ਗਿਆ ਹੈ। ਜਦ ਕਿ ਭਗਤ ਸਿੰਘ ਹੁਰਾਂ ਉਨ੍ਹਾਂ ਵੱਲੋਂ ਲੋਕਾਂ ਦੀ ਅਵਾਜ਼ ਚੁੱਕਣ ਲਈ ਸਿਰਫ ਅਵਾਜ ਵਾਲੇ ਬੰਬ ਨਾਲ ਧਮਾਕਾ ਕੀਤਾ ਗਿਆ ਸੀ ਬੇਸ਼ੱਕ ਸ਼ਹੀਦ ਭਗਤ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਲਈ ਬਹੁਤ ਮੁਸ਼ਕਿਲ ਸੀ। ਪਰ ਉਹ ਚਾਹੁੰਦੇ ਸਨ ਕਿ ਕਿਸੇ ਦੀ ਜਾਨ ਨਾ ਜਾਵੇ। ਉੱਥੇ ਹੀ ਸਿਮਰਨਜੀਤ ਸਿੰਘ ਮਾਨ ਦੇ ਨਾਲ ਨੇ ਵੱਲੋਂ ਜਿਲ੍ਹਿਆਂ ਵਾਲੇ ਬਾਗ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਸਨਮਾਨਤ ਕਰਨ ਦੀ ਗੱਲ ‘ਤੇ ਵੀ ਤਿੱਖੀ ਪ੍ਰਤਿਕ੍ਰਿਆ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਬੇਅਦਬੀ ਨਹੀਂ ਕਿ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜਨਮ ਸਥਾਨ ਉੱਪਰ 200 ਗੋਲੀਆਂ ਚਲਾਈਆਂ ਜਾਣ।

ਦੱਸ ਦੇਈਏ ਕਿ ਸੰਗਰੂਰ ਤੋਂ ਸਾਂਸਦ ਸਿਮਰਨਜੀਤ ਸਿੰਘ ਮਾਨ ਆਪਣੇ ਭਗਤ ਸਿੰਘ ਬਾਰੇ ਦਿੱਤੇ ਅਤਿਵਾਦੀ ਵਾਲੀ ਵਿਵਾਦਿਤ ਬਿਆਨ ‘ਤੇ ਕਾਇਮ ਹਨ। ਉਨ੍ਹਾਂ ਨੇ ਦਿੱਲੀ ਵਿਖੇ ਐਪੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਪੱਤਰਕਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਭਗਤ ਸਿੰਘ ਬਾਰੇ ਦਿੱਤੇ ਆਪਣੇ ਵਿਵਾਦਿਤ ਬਿਆਨ ‘ਤੇ ਮੁੜ ਕਿਹਾ ਕਿ ‘ਜਿਹੜਾ ਐਸੰਬਲੀ ‘ਚ ਬੰਬ ਸੁੱਟਦਾ ਹੈ, ਜੋ ਕਾਂਸਟੇਬਲ ਨੂੰ ਮਾਰਦਾ, ਉਸ ਮੁਜ਼ਰਮ ਨੂੰ ਮੁਜ਼ਰਮ ਹੀ ਕਿਹਾ ਜਾਂਦਾ ਹੈ।’

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ  ਸਾਫ ਤੌਰ ਤੇ ਮੁਆਫ਼ੀ ਮੰਗਣ ਤੋਂ ਇਨਕਾਰ ਕੀਤਾ ਹੈ ਅਤੇ ਕਿਹਾ ਕਿ ਸੱਚ ਬੋਲਣ ਲਈ ਮੁਆਫ਼ੀ ਨਹੀਂ ਮੰਗਾਂਗਾ। ਦੱਸ ਦੇਈਏ ਕਿ ਸਿਮਰਨਜੀਤ ਮਾਨ ਨੇ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਸੀ।

NO COMMENTS