ਭਗਤ ਸਿੰਘ ਦੇ ਸੁਪਨਿਆਂ ਦਾ ਦੇਸ਼ ਬਣਾਉਣ ਦੀ ਲੋੜ…! ਮਾਈਕਲ ਗਾਗੋਵਾਲ।

0
35

ਮਾਨਸਾ 23 ,ਮਾਰਚ (ਸਾਰਾ ਯਹਾਂ /ਹਿਤੇਸ਼ ਸ਼ਰਮਾ) : ਅੱਜ ਮਾਨਸਾ ਦੇ ਭਗਤ ਸਿੰਘ ਚੌਕ ਵਿਖੇ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਦੀ ਪ੍ਰਤਿਮਾ ਤੇ ਫੁੱਲ ਮਾਲਾਵਾਂ ਅਰਪਣ ਕਰਦਿਆਂ ਕਾਂਗਰਸ ਪਾਰਟੀ ਦੇ ਨੋਜਵਾਨ ਆਗੂ ਜ਼ਿਲਾ ਪ੍ਰੀਸ਼ਦ ਮੈਂਬਰ ਮਾਈਕਲ ਗਾਗੋਵਾਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਛੋਟੀ ਉਮਰੇ ਕੁਰਬਾਨੀਆਂ ਦੇਣ ਵਾਲੇ ਸਰਦਾਰ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦੀ ਸੋਚ ਤੇ ਪਹਿਰਾ ਦੇਣ ਦੀ ਲੋੜ ਹੈ ਉਹਨਾਂ ਅੰਗਰੇਜ਼ਾਂ ਤੋਂ ਦੇਸ਼ ਨੂੰ ਆਜ਼ਾਦ ਕਰਾਉਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਪਰ ਅਜ਼ਾਦ ਹੋਏ ਦੇਸ਼ ਦੇ ਲੀਡਰਾਂ ਨੇ ਨਿੱਜੀ ਹਿੱਤਾਂ ਲਈ ਲੋਕਾਂ ਨੂੰ ਅਪਣੇ ਗੁਲਾਮ ਕਰ ਲਿਆ। ਉਹਨਾਂ ਕਿਹਾ ਕਿ ਉਹ ਆਪਣੇ ਨੋਜਵਾਨ ਸਾਥੀਆਂ ਨਾਲ ਬਚਨਵੱਧ ਹਨ ਕਿ ਇਮਾਨਦਾਰੀ ਨਾਲ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਯਤਨਸ਼ੀਲ ਰਹਿਣਗੇ।


ਉਹਨਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਲੋਕਾਂ ਦਾ ਦੋ  ਪਿਆਰ ਅਤੇ ਸਤਿਕਾਰ ਉਹਨਾਂ ਦੇ ਪਰਿਵਾਰ ਨੂੰ ਮਿਲਦਾ ਹੈ ਉਹ ਉਹਨਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਬਿਨਾਂ ਕਿਸੇ ਧੜੇਵੰਦੀ ਅਤੇ ਵਿਤਕਰੇ ਦੇ ਕੀਤੇ ਕੰਮਾਂ ਦਾ ਨਤੀਜਾ ਹੈ।
ਇਸ ਮੌਕੇ ਅਗਰਵਾਲ ਸਭਾ ਦੇ ਪ੍ਰਧਾਨ ਸ੍ਰੀ ਪ੍ਰਸ਼ੋਤਮ ਬਾਂਸਲ, ਸੁਰੇਸ ਨੰਦਗੜੀਆ ,ਅਮਨ ਮਿੱਤਲ ,ਵਿਸ਼ਾਲ ਜੈਨ ਗੋਲਡੀ ਐਮ.ਸੀ., ਸੁਖਦਰਸ਼ਨ ਖੈਰਾ,ਹਰਭਜਨ ਰੱਲਾ,ਓਮ ਪ੍ਰਕਾਸ਼ ਬਿੱਟੂ,ਪਵਨ ਕੁਮਾਰ, ਅਮਿ੍ਤਪਾਲ ਗੋਗਾ,ਕਰਨ ਹੋਡਲਾ, ਭੂਸ਼ਨ ਮੱਤੀ ,ਸਮੇਤ ਕਾਂਗਰਸੀ ਆਗੂ ਹਾਜ਼ਰ ਸਨ।

LEAVE A REPLY

Please enter your comment!
Please enter your name here