
ਮਾਨਸਾ 03,ਮਈ (ਸਾਰਾ ਯਹਾਂ/ਜੋਨੀ ਜਿੰਦਲ) : ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰਾਮ ਲਾਲ ਸ਼ਰਮਾ, ਬਲਰਾਮ ਸ਼ਰਮਾ, ਬਲਜੀਤ ਸ਼ਰਮਾ ਅਤੇ ਗਊਸ਼ਾਲਾ ਕਮੇਟੀ ਦੇ ਉਦੇਸ਼ ਸ਼ਰਮਾ ਨੇ ਦੱਸਿਆ ਕਿ ਸਭ ਦੇ ਸਹਿਯੋਗ ਨਾਲ ਇਹ ਸਮਾਗਮ ਇਸ ਵਾਰ ਭਗਵਾਨ ਸ਼੍ਰੀ ਪਰਸ਼ੁੂਰਾਮ ਗਊਸ਼ਾਲਾ ਨੇੜੇ ਮੱਲੇ ਕੇ ਕੋਠੇ ਲੱਲੂਆਣਾ ਰੋਡ ਵਿਖੇ ਮਨਾਇਆ ਗਿਆ। ਸਭ ਤੋਂ ਪਹਿਲਾਂ ਹਵਨ ਯੱਗ ਕੀਤਾ ਗਿਆ ਜਿਸ ਦੇ ਮੁੱਖ ਮਹਿਮਾਨ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਵਿਧਾਇਕ ਸਰਦੂਲਗੜ੍ਹ ਐਡਵੋਕੇਟ ਨਵਦੀਪ ਸ਼ਰਮਾ ਅਤੇ ਐਡਵੋਕੇਟ ਹਰਪ੍ਰੀਤ ਸ਼ਰਮਾ ਰਾਮਦਿੱਤੇ ਵਾਲਾ ਸਨ। ਇਸ ਮੌਕੇ ਬੋਲਦਿਆਂ ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਸਾਨੂੰ ਇਸ ਗਊਸ਼ਾਲਾ ਵਿੱਚ ਪਹੁੰਚ ਕੇ ਅਤੇ ਗਊਵੰਸ਼ ਦੀ ਹੁੰਦੀ ਦੇਖਭਾਲ ਵੇਖ ਕੇ ਕਾਫ਼ੀ ਸਕੂਨ ਮਿਲਿਆ ਹੈ। ਅਸੀਂ ਸਰਕਾਰ ਵੱਲੋਂ ਇਸ ਗਊਸ਼ਾਲਾ ਲਈ ਵੱਧ ਤੋਂ ਵੱਧ ਸਹਾਇਤਾ ਕਰਨ ਦੀ ਕੋਸ਼ਿਸ਼ ਕਰਾਂਗੇ।
ਸਿਹਤ ਮੰਤਰੀ ਪੰਜਾਬ ਡਾਕਟਰ ਵਿਜੇ ਸਿੰਗਲਾ ਜੀ ਦੇ ਸਤਿਕਾਰਯੋਗ ਪਿਤਾ ਸ਼੍ਰੀ ਕੇਸ਼ੋ ਰਾਮ ਸਿੰਗਲਾ ਜੀ ਨੇ ਵੀ ਇਸ ਸਮਾਗਮ ਵਿੱਚ ਆਪਣੀ ਹਾਜ਼ਰੀ ਲਗਵਾ02,ਮਈ (ਸਾਰਾ ਯਹਾਂ/ਬਿਊਰੋ ਨਿਊਜ਼) ਈ।
ਅੱਜ ਦੇ ਸਮਾਗਮ ਵਿੱਚ ਆਚਾਰਿਆ ਪੰਕਜ਼ ਸ਼ਰਮਾ ਜੀ ਨੇ ਭਗਵਾਨ ਸ਼੍ਰੀ ਪਰਸ਼ੁੂਰਾਮ ਜੀ ਦੀ ਜੀਵਨੀ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਮਹਿਲਾ ਮੰਡਲ ਵੱਲੋਂ ਸੰਕੀਰਤਨ ਕੀਤਾ ਗਿਆ।
ਇਸ ਸਮਾਗਮ ਵਿੱਚ ਸਾਰੇ ਸ਼ਹਿਰ ਦੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਭਗਵਾਨ ਸ਼੍ਰੀ ਪਰਸ਼ੁੂਰਾਮ ਗਊਸ਼ਾਲਾ ਭਗਵਾਨ ਸ਼੍ਰੀ ਪਰਸ਼ੁੂਰਾਮ ਸੰਕੀਰਤਨ ਮੰਡਲ ਅਤੇ ਬ੍ਰਾਹਮਣ ਸਭਾ ਮਾਨਸਾ ਦੇ ਸਾਰੇ ਮੈਂਬਰ ਹਾਜ਼ਰ ਸਨ।
