ਮਾਨਸਾ, 01 ਮਈ :- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)ਭਗਵਾਨ ਸ਼੍ਰੀ ਪਰਸ਼ੁੂਰਾਮ ਸੰਕੀਰਤਨ ਮੰਡਲ ਮਾਨਸਾ ਵੱਲੋਂ ਸ਼੍ਰੀ ਪਰਸ਼ੁੂਰਾਮ ਕੰਪਿਊਟਰਾਇਜ਼ਡ ਲੈਬੋਰਟਰੀ ਨੇੜੇ ਮੇਨ ਰੇਲਵੇ ਫ਼ਾਟਕ ਤੇ ਭਗਵਾਨ ਸ਼੍ਰੀ ਪਰਸ਼ੁੂਰਾਮ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਫ਼ਰੀ ਮੈਗਾ ਜਾਂਚ ਕੈਂਪ ਦੇ ਪਹਿਲੇ ਦਿਨ ਦਾ ਕੈਂਪ ਆਯੋਜਿਤ ਕੀਤਾ ਗਿਆ।ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਭਗਵਾਨ ਸ਼੍ਰੀ ਪਰਸ਼ੁੂਰਾਮ ਸੰਕੀਰਤਨ ਮੰਡਲ ਮਾਨਸਾ ਦੇ ਜਨਰਲ ਸਕੱਤਰ ਕੰਵਲਜੀਤ ਸ਼ਰਮਾ ਨੇ ਦੱਸਿਆ ਕਿ ਅੱਜ ਕੈਂਪ ਦੇ ਪਹਿਲੇ ਦਿਨ ਦਾ ਉਦਘਾਟਨ ਡਾਕਟਰ ਅਭਿਸ਼ੇਕ ਗਰਗ ਜੀ ਅਰੋਗਿਆ ਕਲੀਨਿਕ ਲੱਲੂਆਣਾ ਰੋਡ ਮਾਨਸਾ ਵਾਲਿਆਂ ਨੇ ਕੀਤਾ। ਇਸ ਮੌਕੇ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਸਮੇਂ-ਸਮੇਂ ਆਪਣੀ ਸਿਹਤ ਦੀ ਜਾਂਚ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਉਨ੍ਹਾਂ ਲੈਬ ਵੱਲੋਂ ਕੀਤੇ ਜਾ ਰਹੇ ਇਸ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ। ਕੈਂਪ ਵਿੱਚ 150 ਮਰੀਜ਼ਾਂ ਦੀ ਤਿੰਨ ਮਹੀਨਿਆਂ ਵਾਲੀ ਸ਼ੂਗਰ, ਖ਼ਾਲੀ ਪੇਟ ਸ਼ੂਗਰ ਅਤੇ ਸੀ.ਬੀ.ਸੀ.ਦੀ ਜਾਂਚ ਲੈਬ. ਦੇ ਤਜਰਬੇਕਾਰ ਸਟਾਫ਼ ਦੁਆਰਾ ਪੂਰੇ ਗੌਰ ਨਾਲ ਕੀਤੀ ਗਈ। ਇਸ ਮੌਕੇ ਮੰਡਲ ਦੇ ਪ੍ਰਧਾਨ ਰਾਮ ਲਾਲ ਸ਼ਰਮਾ, ਵਾਇਸ ਪ੍ਰਧਾਨ ਬਲਜੀਤ ਸ਼ਰਮਾ, ਪ੍ਰਚਾਰ ਸੰਮਤੀ ਦੇ ਪ੍ਰਧਾਨ ਇੰਦਰਸੈਨ ਅਕਲੀਆਂ, ਅਮਰਨਾਥ ਗਰਗ, ਬ੍ਰਾਹਮਣ ਸਭਾ ਦੇ ਪ੍ਰਧਾਨ ਪ੍ਰਿਤਪਾਲ ਮੌਂਟੀ ਆਦਿ ਹਾਜ਼ਰ ਸਨ।