*ਭਗਵਾਨ ਸ੍ਰੀ ਪਰਸ਼ੂਰਾਮ ਮੰਦਰ ਵਨਵੇ ਟ੍ਰੈਫ਼ਿਕ ਰੋਡ ਮਾਨਸਾ ਵਿਖੇ ਸੰਸਕ੍ਰਿਤ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਇੱਕ ਸਮਾਗਮ ਕੀਤਾ ਗਿਆ*

0
54

ਮਾਨਸਾ, 11 ਨਵੰਬਰ:(ਸਾਰਾ ਯਹਾਂ/ਮੁੱਖ ਸੰਪਾਦਕ) ਭਗਵਾਨ ਸ੍ਰੀ ਪਰਸ਼ੂਰਾਮ ਮੰਦਰ ਵਨਵੇ ਟ੍ਰੈਫ਼ਿਕ ਰੋਡ ਮਾਨਸਾ ਵਿਖੇ ਸੰਸਕ੍ਰਿਤ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਇੱਕ ਸਮਾਗਮ ਕੀਤਾ ਗਿਆ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਬ੍ਰਾਹਮਣ ਸਭਾ ਮਾਨਸਾ ਦੇ ਪ੍ਰਧਾਨ ਪ੍ਰਿਤਪਾਲ ਮੌਂਟੀ ਅਤੇ ਵਾਇਸ ਪ੍ਰਧਾਨ ਬਲਜੀਤ ਸ਼ਰਮਾ ਨੇ ਦੱਸਿਆ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਸਕ੍ਰਿਤ ਅਤੇ ਪਾਲ਼ੀ ਵਿਭਾਗ ਦੇ ਐੱਚ.ਓ.ਡੀ ਅਤੇ ਸੰਸਕ੍ਰਿਤ ਭਾਰਤੀ ਪੰਜਾਬ ਦੇ ਪ੍ਰਧਾਨ ਡਾਕਟਰ ਵਰਿੰਦਰ ਕੁਮਾਰ ਸ਼ਰਮਾ ਜੀ ਅਤੇ ਅਸਿਸਟੈਂਟ ਪ੍ਰੋਫ਼ੈਸਰ ਸੰਸਕ੍ਰਿਤ ਅਤੇ ਪਾਲ਼ੀ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਓਮਨਦੀਪ ਸ਼ਰਮਾ ਜੀ ਭਗਵਾਨ ਸ਼੍ਰੀ ਪਰਸ਼ੁੂਰਾਮ ਮੰਦਰ ਵਿਖੇ ਆਪਣੇ ਪ੍ਰਤੀਨਿਧੀ ਮੰਡਲ ਸਮੇਤ ਪਧਾਰੇ। ਇਸ ਮੌਕੇ ਬੋਲਦਿਆਂ ਡਾਕਟਰ ਵਰਿੰਦਰ ਸ਼ਰਮਾ ਜੀ ਨੇ ਕਿਹਾ ਕਿ ਵੇਦ ਪੁਰਾਣਾਂ ਦੀ ਅਤੇ ਸਭ ਤੋਂ ਪੁਰਾਤਨ ਸਾਡੇ ਰਿਸ਼ੀਆਂ ਮੁਨੀਆਂ ਦੀ ਦੇਵ ਭਾਸ਼ਾ ਸੰਸਕ੍ਰਿਤ ਦਿਨੋ ਦਿਨ ਆਧੁਨਿਕ ਯੁੱਗ ਵਿੱਚ ਅਲੋਪ ਹੁੰਦੀ ਜਾ ਰਹੀ ਹੈ। ਇਸ ਭਾਸ਼ਾ ਵਿੱਚੋਂ ਪੈਦਾ ਹੋਈਆਂ ਅਨੇਕਾਂ ਭਾਸ਼ਾਵਾਂ ਅੱਗੇ ਵੱਧ ਰਹੀਆਂ ਹਨ। ਇਸ ਦਾ ਮੂਲ ਕਾਰਨ ਸੰਸਕ੍ਰਿਤ ਭਾਸ਼ਾ ਦਾ ਪ੍ਰਸਾਰ ਅਤੇ ਪ੍ਰਚਾਰ ਦਾ ਨਾ ਹੋਣਾ ਹੀ ਹੈ। ਉਹਨਾਂ ਦੱਸਿਆ ਕਿ ਸਾਨੂੰ ਸਾਡੇ ਬੱਚਿਆਂ ਨੂੰ ਜਿੱਥੇ ਅਸੀਂ ਆਪਣੇ ਬੱਚਿਆਂ ਨੂੰ ਦੂਜੀਆਂ ਭਾਸ਼ਾਵਾਂ ਦਾ ਗਿਆਨ ਦਿੰਦੇ ਹਾਂ ਉੱਥੇ ਹੀ ਇਸ ਪਵਿੱਤਰ ਦੇਵ ਭਾਸ਼ਾ ਦਾ ਗਿਆਨ ਦੇਣਾ ਵੀ ਜ਼ਰੂਰੀ ਹੈ। ਸਾਡੇ ਸਾਰੇ ਰੀਤੀ ਰਿਵਾਜ਼ ਸਾਡੀ ਸੰਸਕ੍ਰਿਤੀ ਸਾਡੇ ਸੰਸਕਾਰ ਆਦਿ ਸਭ ਇਸ ਭਾਸ਼ਾ ਨਾਲ ਜੁੜੇ ਹੋਏ ਹਨ। ਉਹਨਾਂ ਦੱਸਿਆ ਕਿ ਇਸੇ ਵਿਸ਼ੇ ਨੂੰ ਲੈ ਕੇ 16 ਅਤੇ 17 ਨਵੰਬਰ 2024 ਨੂੰ ਪਟਿਆਲਾ ਵਿਖੇ ਰਾਜ ਪੱਧਰੀ ਸੰਸਕ੍ਰਿਤ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਲਈ ਉਹਨਾਂ ਨੇ ਇਸ ਦੋ ਦਿਨਾਂ ਸਮਾਗਮ ਵਿੱਚ ਪੂਰੀ ਸਭਾ ਨੂੰ ਸ਼ਾਮਿਲ ਹੋਣ ਦਾ ਸੱਦਾ ਪੱਤਰ ਦਿੱਤਾ। ਪੰਜਾਬ ਬ੍ਰਾਹਮਣ ਸਭਾ ਮਾਨਸਾ ਵੱਲੋਂ ਡਾਕਟਰ ਵਰਿੰਦਰ ਸ਼ਰਮਾ ਜੀ ਨਾਲ਼ ਪਹੁੰਚੇ ਸਾਰੇ ਪ੍ਰਤੀਨਿਧੀ ਮੰਡਲ ਦਾ ਸ਼ਾਨਦਾਰ ਸਵਾਗਤ ਅਤੇ ਸਨਮਾਨ ਕੀਤਾ ਗਿਆ ਅਤੇ ਨਾਲ਼ ਹੀ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ, ਕਿ ਹਮੇਸ਼ਾ ਇਸ ਨੇਕ ਕਾਰਜ ਲਈ ਅਸੀਂ ਤੁਹਾਡੇ ਨਾਲ ਹਾਂ। ਇਸ ਮੌਕੇ ਭਗਵਾਨ ਸ਼੍ਰੀ ਪਰਸ਼ੁੂਰਾਮ ਵਿਕਾਸ ਟਰੱਸਟ ਦੇ ਪ੍ਰਧਾਨ ਬਲਰਾਮ ਸ਼ਰਮਾ, ਵਰਿੰਦਰ ਸ਼ਰਮਾ, ਕੰਵਲਜੀਤ ਸ਼ਰਮਾ, ਅਚਾਰੀਆ ਬੁੱਧ ਰਾਮ ਸ਼ਰਮਾ, ਅਚਾਰੀਆ ਭੂਸ਼ਨ ਸ਼ਰਮਾ, ਅਚਾਰੀਆ ਗਗਨ ਸ਼ਰਮਾ ਅਚਾਰੀਆ ਮੱਖਣ ਸ਼ਰਮਾ ਅਚਾਰੀਆ ਓਮ ਪ੍ਰਕਾਸ਼ ਸ਼ਰਮਾ ਹਾਜ਼ਰ ਸਨ।

NO COMMENTS