*ਭਗਵੰਤ ਮਾਨ ਕੈਬਨਿਟ ਦੇ ਵਿਸਥਾਰ ‘ਤੇ ਮੋਹਰ, ਵੇਖੋ, ਮੰਤਰੀ ਬਣਨ ਵਾਲੇ 5 ਵਿਧਾਇਕਾਂ ਦੀ ਸੰਭਾਵੀ ਸੂਚੀ*

0
225


ਚੰਡੀਗੜ੍ਹ 03 ,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਮੰਤਰੀ ਮੰਡਲ ਦਾ ਸੋਮਵਾਰ ਨੂੰ ਵਿਸਥਾਰ ਹੋਏਗਾ। ਇਸ ਮੰਤਰੀ ਮੰਡਲ ਵਿੱਚ ਘੱਟੋ-ਘੱਟ ਪੰਜ ਵਿਧਾਇਕ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਹੁਣ ਪੰਜ ਵਿਧਾਇਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾਣ ਦੀ ਉਮੀਦ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਭੇਜ ਕੇ ਸੋਮਵਾਰ ਸ਼ਾਮ 5 ਵਜੇ ਨੂੰ ਸਹੁੰ ਚੁੱਕ ਸਮਾਗਮ ਲਈ ਸਮਾਂ ਤੈਅ ਕੀਤਾ ਗਿਆ ਹੈ।

ਇਹ 5 ਵਿਧਾਇਕ ਸੋਮਵਾਰ ਨੂੰ ਪੰਜਾਬ ਮੰਤਰੀ ਮੰਡਲ ਲਈ ਸਹੁੰ ਚੁੱਕ ਸਕਦੇ ਹਨ

  • ਸੰਗਰੂਰ ਦੀ ਸੁਨਾਮ ਸੀਟ ਤੋਂ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ
  • ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ
  • ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਂ
  • ਪਟਿਆਲਾ ਦੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ
  • ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ

ਇਸ ਮੰਤਰੀ ਮੰਡਲ ਦੇ ਵਿਸਥਾਰ ਤੋਂ ਪਹਿਲਾਂ ਦਿੱਲੀ ਵਿੱਚ ਸੀਐਮ ਭਗਵੰਤ ਮਾਨ ਤੇ ‘ਆਪ’ ਦੇ ਕੌਮੀ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਰਮਿਆਨ ਹੋਈ ਮੀਟਿੰਗ ਵਿੱਚ ਕਥਿਤ ਤੌਰ ’ਤੇ ਚਰਚਾ ਹੋਈ। ਸੂਤਰਾਂ ਦਾ ਕਹਿਣਾ ਹੈ ਕਿ ਤਿੰਨ ਘੰਟੇ ਤੱਕ ਚੱਲੀ ਇਸ ਮੀਟਿੰਗ ਵਿੱਚ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਲੋਕਾਂ ਦੇ ਨਾਵਾਂ ‘ਤੇ ਚਰਚਾ ਹੋਈ। ਜਾਣਕਾਰੀ ਮੁਤਾਬਕ ਇਸ ਬੈਠਕ ‘ਚ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਸ਼ਾਮਲ ਹੋਏ।

ਪੰਜਾਬ ਸਰਕਾਰ ਦੇ ਇਸ ਵਿਸਥਾਰ ਨਾਲ ਭਗਵੰਤ ਮਾਨ ਸਰਕਾਰ ਵਿੱਚ ਕੁੱਲ 15 ਮੰਤਰੀ ਹੋਣਗੇ। ਇਸ ਸਮੇਂ ਪੰਜਾਬ ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਨੌਂ ਮੰਤਰੀ ਹਨ। ਜਿਨ੍ਹਾਂ ਵਿੱਚੋਂ ਇੱਕ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਬਰਖਾਸਤ ਕਰ ਦਿੱਤਾ ਗਿਆ ਸੀ।

NO COMMENTS