*ਭਗਵੰਤ ਮਾਨ ਦਾ ਦਾਅਵਾ, ਸਾਡੇ ਕੋਲ ਪੰਜਾਬ ਦੀ ਤਰੱਕੀ ਲਈ ਸਾਰਾ ਰੋਡਮੈਪ ਤਿਆਰ, ਅਸੀਂ ਬਣਾਵਾਂਗੇ ਰੰਗਲਾ ਪੰਜਾਬ*

0
24

ਚੰਡੀਗੜ੍ਹ 01, ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਆਪਣੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ। ਮਾਨ ਨੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਸਮੱਸਿਆਵਾਂ ਸੁਣੀਆਂ।ਲੋਕਾਂ ਨੇ ਥਾਂ-ਥਾਂ ‘ਤੇ ਮਾਨ ਦਾ ਸਵਾਗਤ ਕੀਤਾ ਅਤੇ ਸਮਰਥਕ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਜ਼ਿੰਦਾਬਾਦ ਦੇ ਨਾਅਰੇ ਲਗਾ ਰਹੇ ਸਨ।

ਮੰਗਲਵਾਰ ਨੂੰ ਭਗਵੰਤ ਮਾਨ ਨੇ ਆਪਣੇ ਤੈਅ ਪ੍ਰੋਗਰਾਮ ਅਨੁਸਾਰ ਧੂਰੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਭਲਵਾਨ, ਪਲਾਸੌਰ, ਭੋਜੋਵਾਲੀ, ਭੱਦਲਵੜ, ਭੁੱਲਰਹੇੜੀ, ਕੌਲਸੇੜੀ, ਸਮੁੰਦਗੜ, ਕੰਧਾਰਗੜ, ਮੀਮਸਾ, ਸੇਰਪੁਰ ਸੋਢੀਆਂ, ਧਾਂਦਰਾ, ਬੰਗਾਂਵਾਲੀ, ਇਸੀ, ਰੁਲਦੂ ਸਿੰਘ ਵਾਲਾ, ਬਰੜਵਾਲ ਅਤੇ ਧੂਰੀ ਸ਼ਹਿਰ ਦਾ ਦੌਰਾ ਕਰਕੇ ਇਲਾਕੇ ਵਿੱਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ।

ਇਸ ਮੌਕੇ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ।ਸਾਡੇ ਨੇਤਾ ਆਮ ਘਰਾਂ ਤੋਂ ਨਿਕਲੇ ਹਨ। ਇਸੇ ਲਈ ਉਹ ਆਮ ਲੋਕਾਂ ਦੇ ਦੁੱਖ-ਦਰਦ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਅਸੀਂ ਪੰਜਾਬ ਨੂੰ ਅੱਗੇ ਲਿਜਾਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਦਿਨ-ਰਾਤ ਇੱਕ ਕਰਕੇ ਮਿਹਨਤ ਕਰ ਰਹੇ ਹਾਂ ਅਤੇ ਯੋਜਨਾਵਾਂ ਬਣਾ ਰਹੇ ਹਾਂ।

ਸਾਡੇ ਕੋਲ ਪੰਜਾਬ ਲਈ ਪੂਰਾ ਰੋਡਮੈਪ ਤਿਆਰ ਹੈ। ਅਸੀਂ ਪੰਜਾਬ ਦੀ ਖੇਤੀ ਅਤੇ ਜਵਾਨੀ ਦੋਵਾਂ ਨੂੰ ਬਚਾਵਾਂਗੇ। ਰੁਜਗਾਰ ਅਤੇ ਉਚੇਰੀ ਸਿੱਖਿਆ ਦੀ ਘਾਟ ਕਾਰਨ ਵਿਦੇਸ ਜਾਣ ਲਈ ਮਜਬੂਰ ਹੋ ਰਹੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਸਿੱਖਿਆ ਅਤੇ ਰੁਜਗਾਰ ਦੇ ਢੁਕਵੇਂ ਮੌਕੇ ਪ੍ਰਦਾਨ ਕਰਕੇ ਪੰਜਾਬ ਦੇ ਪੈਸੇ ਅਤੇ ਹੁਨਰ, ਦੋਵਾਂ ਦੇ ਨਿਕਾਸ ਨੂੰ ਰੋਕਾਂਗੇ। ਸਾਡਾ ਮਕਸਦ ਪੰਜਾਬ ਦੇ ਬੇਰੋਜਗਾਰ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਉਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਰੁਜਗਾਰਦਾਤਾ ਬਣਾਉਣਾ ਵੀ ਹੈ।

ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਵਪਾਰੀਆਂ ਅਤੇ ਕਾਰੋਬਾਰੀਆਂ ਦੀ ਸੁਰੱਖਿਆ ਕਰੇਗੀ ਅਤੇ ਪੰਜਾਬ ‘ਚ ਉਦਯੋਗ-ਵਪਾਰ ਨੂੰ ਪ੍ਰਫੁੱਲਤ ਕਰਨ ਲਈ ਵਪਾਰ ਦਾ ਸੁਰੱਖਿਅਤ ਮਾਹੌਲ ਬਣਾਏਗੀ। ‘ਆਪ’ ਸਰਕਾਰ ਪੰਜਾਬ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਤੋਂ ਮਿਲੇ ਸੁਝਾਵਾਂ ਨੂੰ ਆਪਣੀਆਂ ਯੋਜਨਾਵਾਂ ‘ਚ ਸਾਮਲ ਕਰੇਗੀ ਅਤੇ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰੇਗੀ। ਨਵੇਂ ਉਦਯੋਗ ਲਗਾਉਣ ਲਈ ਅਸੀਂ ਇੰਸੈਂਟਿਵ ਦੀ ਵਿਵਸਥਾ ਕਰਾਂਗੇ ਅਤੇ ‘ਰੇਡ ਰਾਜ’ ਅਤੇ ‘ਇੰਸਪੈਕਟਰ ਰਾਜ’ ਨੂੰ ਜੜ ਤੋਂ ਖਤਮ ਕਰਾਂਗੇ। ਉਦਯੋਗ-ਵਪਾਰ ਦੇ ਵਧਣ ਨਾਲ ਸਰਕਾਰ ਦਾ ਮਾਲੀਆ ਵੀ ਵਧੇਗਾ ਅਤੇ ਰੁਜਗਾਰ ਵੀ ਵਧਣਗੇ।

NO COMMENTS