*ਭਗਵੰਤ ਮਾਨ ਦਾ ਮੁੱਖ ਮੰਤਰੀ ਤੇ ਹਮਲਾ, ਬੋਲੇ ਕੈਪਟਨ ਅਤੇ ਮੋਦੀ ਸਾਂਝੇ ਏਜੰਡੇ ਤਹਿਤ ਕਿਸਾਨਾਂ ਨੂੰ ਕਰ ਰਹੇ ਪ੍ਰੇਸ਼ਾਨ*

0
15

ਚੰਡੀਗੜ੍ਹ 26,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਅੱਜ ਚੰਡੀਗੜ੍ਹ ਵਿੱਚ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਤੇ ਪੁਲੀਸ ਵੱਲੋਂ ਵਰਤੇ ਗਏ ਹਲਕੇ ਬਲ ਅਤੇ ਪਾਣੀ ਦੀਆਂ ਬੁਛਾੜਾਂ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਅੰਨਦਾਤਾ ਉੱਤੇ ਅੱਤਿਆਚਾਰ ਦੱਸਿਆ ਹੈ।

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਇੱਕ ਸਾਂਝੇ ਏਜੰਡੇ ਦੇ ਤਹਿਤ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨ ਤੇ ਲੱਗੇ ਹੋਏ ਹਨ। ਕਾਂਗਰਸ ਅਤੇ ਅਕਾਲੀ-ਭਾਜਪਾ ਲੰਬੇ ਸਮੇਂ ਤੋਂ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰ ਕੇ ਗ਼ਰੀਬ ਕਿਸਾਨਾਂ ਦੀਆਂ ਜ਼ਮੀਨਾਂ ਹਥਿਆਉਣ ਦਾ ਯਤਨ ਕਰ ਰਹੇ ਸਨ।”

ਕੈਪਟਨ ਅਮਰਿੰਦਰ ਸਿੰਘ ਉੱਤੇ ਵਰ੍ਹਦਿਆਂ ਮਾਨ ਨੇ ਕਿਹਾ ਕਿ “ਕੈਪਟਨ ਨੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਤਾਂ ਕੀ ਮਾਰਨਾ ਸੀ ਪਰ ਉਨ੍ਹਾਂ ਦੀ ਪੁਲਿਸ ਵੱਲੋਂ ਮੁਹਾਲੀ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ।ਜੋ ਕਿ ਅਤਿ ਨਿੰਦਣਯੋਗ ਹੈ।”

ਉਨ੍ਹਾਂ ਕਿਹਾ ਕਿ “ਆਪਣੀ ਕੁਰਸੀ ਬਚਾਉਣ ਲਈ ਪਿਛਲੇ ਦੋ ਮਹੀਨੇ ਤੋਂ ਦਿੱਲੀ ਦਰਬਾਰ ਵਿੱਚ ਡੇਰੇ ਲਾ ਕੇ ਬੈਠੇ ਕੈਪਟਨ ਅਮਰਿੰਦਰ ਸਿੰਘ ਹੁਣ ਤਕ ਕਿਸਾਨਾਂ ਦੀ ਆਵਾਜ਼ ਮੋਦੀ ਤੱਕ ਪਹੁੰਚਾਉਣ ਲਈ ਦਿੱਲੀ ਕਿਉਂ ਨਹੀਂ ਗਏ।ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੂੰ ਤੁਰੰਤ ਦਿੱਲੀ ਜਾ ਕੇ ਨਰਿੰਦਰ ਮੋਦੀ ਨਾਲ ਗੱਲ ਕਰਕੇ ਕਾਲੇ ਕਾਨੂੰਨ ਵਾਪਸ ਕਰਵਾਉਣੇ ਚਾਹੀਦੇ ਹਨ।”

NO COMMENTS