
10,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) : ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਫੇਸ ਅਤੇ ਧੂਰੀ ਤੋਂ ਉਮੀਦਵਾਰ ਭਗਵੰਤ ਮਾਨ ਨੇ ਜਿੱਤ ਦਰਜ ਕੀਤੀ ਹੈ। ਭਗਵੰਤ ਮਾਨ 50 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਭਗਵੰਤ ਮਾਨ ਨੂੰ 78 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ ਜਦੋਂਕਿ ਕਾਂਗਰਸ ਦੇ ਦਲਵੀਰ ਸਿੰਘ ਗੋਲਡੀ ਦੂਜੇ ਨੰਬਰ ’ਤੇ ਰਹੇ। ਇਸ ਤੋਂ ਬਾਅਦ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੀਨੀਅਰ ਬਾਦਲ, ਅਮਰਿੰਦਰ ਸਿੰਘ, ਚਰਨਜੀਤ ਸਿੰਘ ਚੰਨੀ ਸਮੇਤ ਕਈ ਵੱਡੇ ਆਗੂ ਚੋਣ ਹਾਰ ਗਏ ਹਨ।
