
14,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਮਵਾਰ ਨੂੰ ਬਜਟ ਸੈਸ਼ਨ ਦੇ ਦੂਜੇ ਪੜਾਅ ਦੇ ਪਹਿਲੇ ਦਿਨ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਅਸਤੀਫਾ ਸੌਂਪ ਦਿੱਤਾ। ਭਗਵੰਤ ਮਾਨ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀ ਸੰਗਰੂਰ ਸੀਟ ਤੋਂ ਲੋਕ ਸਭਾ ਮੈਂਬਰ ਦੀ ਚੋਣ ਜਿੱਤੇ ਸੀ।
ਸੂਤਰਾਂ ਮੁਤਾਬਕ ਪੰਜਾਬ ਦੇ ਪਿੰਡ ਖਟਕੜਕਲਾਂ ਵਿੱਚ ਹੋਣ ਜਾ ਰਹੇ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਕੋਈ ਵੀਵੀਆਈਪੀ ਮਹਿਮਾਨ ਨਹੀਂ ਹੋਵੇਗਾ। ਦਿੱਲੀ ਦੀ ਤਰ੍ਹਾਂ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਨੇ ਸਹੁੰ ਚੁੱਕ ਪ੍ਰੋਗਰਾਮ ਲਈ ਕਿਸੇ ਹੋਰ ਸੂਬੇ ਦੇ ਮੁੱਖ ਮੰਤਰੀ ਜਾਂ ਕਿਸੇ ਹੋਰ ਪਾਰਟੀ ਦੇ ਵੱਡੇ ਆਗੂ ਨੂੰ ਸੱਦਾ ਨਹੀਂ ਦਿੱਤਾ ਹੈ। ਸਹੁੰ ਚੁੱਕ ਸਮਾਗਮ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਆਮ ਆਦਮੀ ਪਾਰਟੀ ਦੇ ਸਾਰੇ ਵੱਡੇ ਨੇਤਾ ਮੌਜੂਦ ਰਹਿਣਗੇ।
