
(ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਉੱਪਰ 90 ਪੈਸੇ ਪ੍ਰਤੀ ਲੀਟਰ ਸੈੱਸ ਲਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਹੈ। ਸੈੱਸ ਲੱਗਣ ਨਾਲ ਪੰਜਾਬ ਵਿੱਚ ਪੈਟਰੋਲ ਤੇ ਡੀਜ਼ਲ 90 ਪੈਸੇ ਮਹਿੰਗਾ ਹੋ ਜਾਏਗਾ।
ਇਸ ਮੁੱਦੇ ਉੱਪਰ ਭਗਵੰਤ ਮਾਨ ਵਿਰੋਧੀਆਂ ਦੇ ਨਿਸ਼ਾਨੇ ਉੱਪਰ ਆ ਸਕਦੀ ਹੈ ਕਿਉਂਕਿ ਆਮ ਆਦਮੀ ਪਾਰਟੀ ਹੁਣ ਤੱਕ ਮਹਿੰਗੇ ਪੈਟਰੋਲ-ਡੀਜ਼ਲ ਲਈ ਬੀਜੇਪੀ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੂੰ ਘੇਰਦੀ ਆ ਰਹੀ ਹੈ। ਹੁਣ ਭਗਵੰਤ ਮਾਨ ਸਰਕਾਰ ਨੇ ਖੁਦ ਹੀ ਪੰਜਾਬ ਦੇ ਲੋਕਾਂ ਨੂੰ ਝਟਕਾ ਦਿੱਤਾ ਹੈ।
