ਫਗਵਾੜਾ 07 ਸਤੰਬਰ (ਸਾਰਾ ਯਹਾਂ/ਸ਼ਿਵ ਕੋੜਾ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਅੱਜ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ ਅਤੇ ਪੈਟਰੋਲ, ਡੀਜ਼ਲ ਤੇ ਬਿਜਲੀ ਦੀਆਂ ਕੀਮਤਾਂ ‘ਚ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਐਸ.ਡੀ.ਐਮ. ਦਫਤਰ ਅੱਗੇ ਧਰਨਾ ਲਗਾਇਆ ਅਤੇ ਐਸ.ਡੀ.ਐਮ. ਜਸ਼ਨਜੀਤ ਸਿੰਘ ਨੂੰ ਇੱਕ ਮੰਗ ਪੱਤਰ ਵੀ ਮੁੱਖ ਮੰਤਰੀ ਦੇ ਨਾਮ ਦਿੱਤਾ ਗਿਆ। ਇਸ ਮੌਕੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਅਤੇ ਜਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਵਧੀਆਂ ਤੇਲ ਦੀਆਂ ਕੀਮਤਾਂ ਟਰਾਂਸਪੋਰਟ ਖੇਤਰ, ਛੋਟੇ ਕਾਰੋਬਾਰਾਂ ਅਤੇ ਕਿਸਾਨਾਂ ਨੂੰ ਬਰਬਾਦ ਕਰਨ ਵਾਲੀਆਂ ਹਨ। ਬਿਜਲੀ ਦੀਆਂ ਵਧੀਆਂ ਕੀਮਤਾਂ ਨਾਲ ਘਰਾਂ ਅਤੇ ਛੋਟੇ ਦੁਕਾਨਦਾਰਾਂ ਲਈ ਮੁੱਢਲੀਆਂ ਜ਼ਰੂਰਤਾਂ ਪੂਰੀਆਂ ਕਰਨਾ ਵੀ ਬੇਹੱਦ ਮੁਸ਼ਕਿਲ ਹੋ ਜਾਵੇਗਾ। ਇਸ ਲਈ ਕਾਂਗਰਸ ਪਾਰਟੀ ਪੁਰਜੋਰ ਤਰੀਕੇ ਨਾਲ ਮੰਗ ਕਰਦੀ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲਿਆ ਜਾਵੇ। 7 ਕਿਲੋਵਾਟ ਤੱਕ ਦੀ ਬਿਜਲੀ ‘ਤੇ ਕਾਂਗਰਸ ਸਰਕਾਰ ਦੇ ਸਮੇਂ ਤੋਂ ਮਿਲ ਰਹੀ 3 ਰੁਪਏ ਦੀ ਸਬਸਿਡੀ ਨੂੰ ਮੁੜ ਬਹਾਲ ਕੀਤਾ ਜਾਵੇ ਅਤੇ ਬਿਜਲੀ ਦੇ ਰੇਟ ਸਸਤੇ ਕੀਤੇ ਜਾਣ। ਉਹਨਾਂ ਸੂਬਾ ਸਰਕਾਰ ਅਤੇ ਆਮ ਆਦਮੀ ਪਾਰਟੀ ‘ਤੇ ਤੰਜ ਕਸਦਿਆਂ ਕਿਹਾ ਕਿ ਖੁਦ ਨੂੰ ਆਮ ਆਦਮੀ ਦੀ ਸਰਕਾਰ ਅਖਵਾਉਣ ਵਾਲੀ ਇਸ ਸਰਕਾਰ ਦੇ ਰਾਜ ਵਿਚ ਆਮ ਆਦਮੀ ਨੂੰ ਖ਼ਰਚਿਆਂ ਦੇ ਬੋਝ ਹੇਠ ਦਬਾਇਆ ਜਾ ਰਿਹਾ ਹੈ। ਉਦਯੋਗਾਂ ਨੂੰ ਢਾਹ ਲਗਾ ਕੇ ਸੂਬੇ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਧਰਨਾਕਾਰੀਆਂ ਨੂੰ ਨਰਿੰਦਰ ਮਨਸੂ ਸੀਨੀਅਰ ਜਿਲ੍ਹਾ ਮੀਤ ਪ੍ਰਧਾਨ ਪੀ.ਪੀ.ਸੀ.ਸੀ., ਸਾਬਕਾ ਕੌਂਸਲਰ ਸੰਜੀਵ ਬੁੱਗਾ ਸਮੇਤ ਹੋਰਨਾਂ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਦੀਪਕ ਸਲਵਾਨ ਬਲਾਕ ਪ੍ਰਧਾਨ ਕਪੂਰਥਲਾ, ਅਮਰਜੀਤ ਸਿੰਘ ਸੈਦੋਵਾਲ ਬਲਾਕ ਪ੍ਰਧਾਨ, ਕੁਲਦੀਪ ਸਿੰਘ, ਮਨਦੀਪ ਸਿੰਘ, ਜਸਪਾਲ ਸਿੰਘ ਤੋਂ ਇਲਾਵਾ ਜਸਵੰਤ ਸਿੰਘ ਨੀਟਾ ਬਲਾਕ ਪ੍ਰਧਾਨ ਦਿਹਾਤੀ ਫਗਵਾੜਾ, ਰਣਜੀਤ ਕੌਰ ਰਾਣੀ, ਗੁਰਜੀਤ ਪਾਲ ਵਾਲੀਆ ਡੈਲੀਗੇਟ ਪੰਜਾਬ, ਮੁਨੀਸ਼ ਭਾਰਦਵਾਜ, ਜਗਜੀਵਨ ਲਾਲ ਸਾਬਕਾ ਸਰਪੰਚ ਖਲਵਾੜਾ, ਸੰਗੀਤਾ ਧੀਰ, ਸੀਤਾ ਦੇਵੀ, ਮੀਨਾਕਸ਼ੀ ਵਰਮਾ, ਸ਼ਵਿੰਦਰ ਨਿਸ਼ਚਲ, ਸਤਪਾਲ ਸਾਬਕਾ ਸਰਪੰਚ, ਮਨਜੀਤ ਸਿੰਘ ਮਹਿਮੀ, ਭੁਪਿੰਦਰ ਬਾਜਵਾ, ਮਹਿੰਦਰ ਸਿੰਘ ਖਾਲਸਾ, ਰਾਮ ਮੂਰਤੀ, ਲਾਡੀ ਸਾਬਕਾ ਸਰਪੰਚ, ਤਰਨਜੀਤ ਸਿੰਘ, ਗੁਰਦੀਪ ਗਰੇਵਾਲ, ਨਰਿੰਦਰ ਸਿੰਘ ਸਾਬਕਾ ਸਰਪੰਚ, ਦਵਿੰਦਰ ਸਿੰਘ ਸਾਬਕਾ ਸਰਪੰਚ, ਟੋਨੀ ਅਠੌਲੀ, ਬਿੱਲਾ ਬੋਹਾਨੀ, ਬਲਬੀਰ ਸਿੰਘ ਆਦਿ ਹਾਜਰ ਸਨ।