*ਭਗਵੰਤ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਵੱਡੀ ਕਾਰਵਾਈ ,ਮਾਨਸਾ ਤੋਂ ਵਿਧਾਇਕ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੀਤਾ ਬਰਖਾਸਤ*

0
1223

ਚੰਡੀਗੜ੍ਹ 24,ਮਈ (ਸਾਰਾ ਯਹਾਂ/ਬਿਊਰੋ ਨਿਊਜ਼): ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਹੈ। ਮੰਤਰੀ ਦੇ ਖਿਲਾਫ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਠੋਸ ਸਬੂਤ ਮਿਲੇ ਹਨ। ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਿਹਤ ਮੰਤਰੀ ਵਿਜੇ ਸਿੰਗਲਾ ‘ਤੇ ਕਾਰਵਾਈ ਹੋਈ  ਹੈ।

ਨਾਲ ਹੀ ਪੁਲਿਸ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਇਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗਾ। ਜੋ ਇਕ ਕੰਮ ਕਰ ਰਹੇ ਹਨ, ਉਹ ਬਾਜ਼ ਆ ਜਾਣ। ਉਨ੍ਹਾਂ ਕਿਹਾ ਕਿ ਮੈਂ ਕੈਬਨਿਟ ਮੰਤਰੀ ਨੂੰ ਤੁਰਤ ਅਹੁਦੇ ਤੋਂ ਬਾਹਰ ਕਰ ਰਿਹਾ ਹਾਂ।

NO COMMENTS