*ਭਲਕੇ ਲੁਧਿਆਣਾ ਵਿਖੇ ਅਧਿਆਪਕਾਂ ਨਾਲ ਚਰਚਾ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਨੇ ਕੀਤਾ ਦੌਰਾ*

0
37

ਲੁਧਿਆਣਾ 09,ਮਈ (ਸਾਰਾ ਯਹਾਂ/ਬਿਊਰੋ ਨਿਊਜ਼):  : ਮੁੱਖ ਮੰਤਰੀ ਭਗਵੰਤ ਮਾਨ ਦੀ ਲੁਧਿਆਣਾ ਫੇਰੀ ਤੋਂ ਪਹਿਲਾਂ ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਇੱਕ ਨਿੱਜੀ ਰਿਜ਼ੋਰਟ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸਿੱਖਿਆ ਮੰਤਰੀ ਨੇ ਦੱਸਿਆ ਕਿ ਪਹਿਲੀ ਵਾਰ ਹੋ ਰਿਹਾ ਹੈ ਕਿ ਕੋਈ ਮੁੱਖ ਮੰਤਰੀ ਅਧਿਆਪਕਾਂ ਨਾਲ ਵਿਚਾਰ ਕਰਕੇ ਸਿੱਖਿਆ ਖੇਤਰ ‘ਚ ਸੁਧਾਰ ‘ਤੇ ਕੰਮ ਕਰਨਗੇ।

ਇਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਜਵਾਬ ‘ਚ ਉਨ੍ਹਾਂ ਨੇ ਦੱਸਿਆ ਕਿ ਕੱਲ੍ਹ ਦੇ ਪ੍ਰੋਗਰਾਮ ਵਿਚ ਅਧਿਆਪਕ, ਪ੍ਰਿੰਸੀਪਲ, ਡੀਈਓ ਪੱਧਰ ਦੇ ਅਫ਼ਸਰ ਪਹੁੰਚਣਗੇ। ਪੰਜਾਬ ਸਰਕਾਰ ਦਿੱਲੀ ਦੇ ਪੱਧਰ ਤੇ ਸਿੱਖਿਆ ਖੇਤਰ ਚ ਸੁਧਾਰ ਲਿਆਉਣਾ ਚਾਹੁੰਦੀ ਹੈ। ਜਦਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਪਾਰਟੀ ਦੇ ਵਿਰੋਧ ਬਾਰੇ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਹਾਲਾਤ ਤੋਂ ਹਰ ਕੋਈ ਜਾਣੂ ਹੈ। ਜਿਨ੍ਹਾਂ ਲੋਕਾਂ ਨੇ ਪਿਛਲੀਆਂ ਚੋਣਾਂ ਤੋਂ ਵੀ ਉਹ ਘੱਟ ਸੀਟਾਂ ਦਿੱਤੀਆਂ ਹਨ।

ਇਸ ਦੇ ਨਾਲ ਹੀ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਅਧਿਆਪਕਾਂ ਦੇ ਪ੍ਰਦਰਸ਼ਨ ਬਾਰੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਹਾਲੇ ਮੁਹਲਤ ਦੇਣੀ ਚਾਹੀਦੀ ਹੈ।

NO COMMENTS