*ਭਲਕੇ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ ਸਾਬਕਾ ਉੱਪ ਮੁੱਖ ਮੰਤਰੀ ਸੋਨੀ, ਆਮਦਾਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ*

0
18

ਅੰਮ੍ਰਿਤਸਰ/(ਸਾਰਾ ਯਹਾਂ/ਬਿਊਰੋ ਨਿਊਜ਼ )  : ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਤੇ ਮਾਝੇ ਦੇ ਕੱਦਾਵਰ  ਨੇਤਾ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਨੇ ਮੰਗਲਵਾਰ 10 ਵਜੇ ਅੰਮ੍ਰਿਤਸਰ ਬਿਊਰੋ ਰੇਂਜ ਦੇ ਦਫਤਰ ਆਪਣਾ ਪੱਖ ਰੱਖਣ ਲਈ ਬੁਲਾਇਆ ਹੈ। 

ਇਸ ਤੋੰ ਪਹਿਲਾਂ ਓਪੀ ਸੋਨੀ ਨੂੰ ਵਿਜੀਲੈਂਸ ਨੇ ਬੀਤੇ ਸ਼ਨੀਵਾਰ ਨੂੰ ਆਪਣਾ ਪੱਖ ਰੱਖਣ ਲਈ ਸੱਦਿਆ ਸੀ ਪਰ ਓਪੀ ਸੋਨੀ ਪੰਜਾਬ ਤੋਂ ਬਾਹਰ ਸਨ, ਜਿਸ ਕਰਕੇ ਸੋਨੀ ਪੇਸ਼ ਨਹੀਂ ਹੋ ਸਕੇ ਪਰ ਕੱਲ ਸੋਨੀ ਨੂੰ ਮੰਗਲਵਾਰ 29 ਨਵੰਬਰ ਨੂੰ ਮੁੜ ਸੱਦਿਆ ਗਿਆ ਹੈ। 

ਸੋਨੀ ਦੇ ਖ਼ਿਲਾਫ਼ ਵਿਜੀਲੈਂਸ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਸੰਬੰਧੀ ਜਾਂਚ ਕਰ ਰਹੀ ਹੈ। ਵਿਜੀਲੈਂਸ ਦੇ ਐਸਐਸਪੀ ਵਰਿੰਦਰ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸੋਨੀ ਨੂੰ ਭਲਕੇ ਬੁਲਾਇਆ ਗਿਆ ਹੈ ਜਦਕਿ ਦੂਜੇ ਪਾਸੇ ਓਪੀ ਸੋਨੀ ਨੇ ਸੰਪਰਕ ਕਰਨ ‘ਤੇ ਪੇਸ਼ ਹੋਣ ਬਾਬਤ ਤਾਂ ਕੋਈ ਗੱਲ ਨਹੀਂ ਕੀਤੀ ਪਰ ਏਨਾ ਜਰੂਰ ਕਿਹਾ ਕਿ ਉਨਾਂ ਨੇ ਕਦੇ ਕੋਈ ਗਲਤ ਕੰਮ ਨਹੀਂ ਕੀਤਾ ਤੇ ਇਸ ਨਾਲ ਕੋਈ ਫਰਕ ਨਹੀਂ ਪਵੇਗਾ। ਦੂਜੇ ਪਾਸੇ ਕਾਂਗਰਸੀ ਸੂਤਰਾਂ ਦੀ ਮੰਨੀਏ ਤਾਂ ਓਪੀ ਸੋਨੀ ਭਲਕੇ 10 ਵਜੇ ਵਿਜੀਲੈਂਸ ਦੇ ਦਫਤਰ ਮੂਹਰੇ ਪੇਸ਼ ਹੋਣਗੇ।

ਦੱਸ ਦਈਏ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਕੁਝ ਸਮਾਂ ਪਹਿਲਾਂ ਓਪੀ ਸੋਨੀ ਦੀ ਆਮਦਨ ਤੇ ਜਾਇਦਾਦ ਦੀ ਪੜਤਾਲ ਸ਼ੁਰੂ ਕੀਤੀ ਸੀ। ਪੜਤਾਲ ਪੂਰੀ ਹੋਣ ਮਗਰੋਂ ਹੁਣ ਸੋਨੀ ਨੂੰ ਅੰਮ੍ਰਿਤਸਰ ਦੇ ਐਸਐਸਪੀ ਵਿਜੀਲੈਂਸ ਨੇ ਤਲਬ ਕੀਤਾ ਹੈ। ਵਿਜੀਲੈਂਸ ਬਿਊਰੋ ਇਸ ਕੇਸ ਦੀ ਗੁਪਤ ਤਰੀਕੇ ਨਾਲ ਪੜਤਾਲ ਕਰਨ ਵਿੱਚ ਜੁਟੀ ਹੋਈ ਸੀ।

LEAVE A REPLY

Please enter your comment!
Please enter your name here