*ਭਾਕਿਯੂ (ਏਕਤਾ) ਡਕੌਂਦਾ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ ਰਿਹਾ*

0
13

ਮਾਨਸਾ 9 ਜਨਵਰੀ(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਡੀਐਸਪੀ ਬੁਢਲਾਡਾ ਦੇ ਦਫਤਰ ਅੱਗੇ ਲਾਇਆ ਗਿਆ ਪੱਕਾ ਮੋਰਚਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਦੱਸਣਯੋਗ ਹੈ ਕਿ ਅੱਜ ਦੇ ਧਰਨੇ ਵਿੱਚ ਮਾਨਸਾ ਤੋਂ ਇਲਾਵਾ ਫਰੀਦਕੋਟ ਜ਼ਿਲ੍ਹੇ ਤੋਂ ਪ੍ਰਧਾਨ ਜਸਕਰਨ ਸਿੰਘ , ਮੁਕਤਸਰ ਸਾਹਿਬ ਤੋਂ ਗੁਰਦੀਪ ਸਿੰਘ ਖੁੱਡੀਆਂ ਅਤੇ ਮਲੇਰਕੋਟਲਾ ਜ਼ਿਲੇ ਤੋੰ ਪ੍ਰਧਾਨ ਬੂਟਾ ਖਾਨ ਦੀ ਅਗਵਾਈ ਵਿੱਚ ਕਾਫ਼ਲੇ ਮੋਰਚੇ ਵਿੱਚ ਸ਼ਾਮਿਲ ਹੋਏ । 

            ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਇਸ ਘੋਲ ਨੂੰ ਜਿੱਤ ਤੱਕ ਲਿਜਾਣ ਅਤੇ ਗੁੰਡਿਆਂ ਖਿਲਾਫ ਕਾਰਵਾਈ ਕਰਵਾਉਣ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ। ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਸੰਬੋਧਿਤ ਹੁੰਦਿਆਂ ਕਿਹਾ ਕਿ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਾਅਦਾ ਕਰਨ ਦੇ ਬਾਵਜੂਦ ਸੂਬੇ ਵਿੱਚ ਕਈ ਥਾਵਾਂ ਤੇ ਆਬਾਦਕਾਰ ਕਿਸਾਨਾਂ ਤੋਂ ਜਮੀਨਾਂ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੀ ਅਗਵਾਈ ਹੇਠ ਕੁੱਲਰੀਆਂ ਦੇ ਕਿਸਾਨਾਂ ਦਾ ਇਹ ਘੋਲ ਛੇ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਚੱਲ ਰਿਹਾ ਹੈ ਪਰ ਅਖੌਤੀ ਬਦਲਾਅ ਅਤੇ ਇਨਕਲਾਬ ਦੇ ਨਾਅਰੇ ਹੇਠ ਸੱਤਾ ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਦੇ ਨਸ਼ੇ ਵਿੱਚ ਚੂਰ ਹੋ ਕੇ ਕਿਸਾਨਾਂ ਦੀ ਗੱਲ ਸੁਣਨ ਤੋਂ ਇਨਕਾਰੀ ਹੈ।

             ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀ ਬਾਘਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਦਮੀ ਪਾਰਟੀ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਸ਼ਹਿ ਤੇ ਕਿਸਾਨਾਂ ਦੀ ਜਮੀਨ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਸੇ ਦੀ ਹੀ ਸ਼ਹਿ ਤੇ ਸਰਪੰਚ ਰਾਜਵੀਰ ਸਿੰਘ ਆਪਣੀ ਗੁੰਡਾ ਢਾਣੀ ਨਾਲ ਕਿਸਾਨਾਂ ਤੇ ਵਾਰ ਵਾਰ ਹਮਲੇ ਕਰ ਰਿਹਾ ਹੈ। । 

            ਉਪਰੋਕਤ ਤੋਂ ਇਲਾਵਾ ਇਕੱਠ ਨੂੰ ਮਾਨਸਾ ਜ਼ਿਲੇ ਦੇ ਪ੍ਰਧਾਨ ਲਖਵੀਰ ਸਿੰਘ ਅਕਲੀਆ, ਇੰਦਰਜੀਤ ਸਿੰਘ ਸਕੱਤਰ ਲੁਧਿਆਣਾ, ਦਰਸ਼ਨ ਸਿੰਘ ਧਰਮਪੁਰਾ, ਗੁਰਦੀਪ ਸਿੰਘ ਖੁੱਡੀਆਂ, ਬਲਕਾਰ ਸਿੰਘ ਚਹਿਲਾਂਵਾਲੀ, ਬਲਵਿੰਦਰ ਸ਼ਰਮਾ, ਤਰਸੇਮ ਸਿੰਘ ਚੱਕ ਅਲੀਸ਼ੇਰ, ਅਜੈਬ ਸਿੰਘ ਕਣਕਵਾਲ, ਜੋਰਾ ਸਿੰਘ ਜਨਰਲ ਸਕੱਤਰ ਫਰੀਦਕੋਟ, ਜਗਜੀਵਨ ਸਿੰਘ ਹਸਨਪੁਰ, ਸੱਤਪਾਲ ਸਿੰਘ ਵਰ੍ਹੇ, ਬਲਜਿੰਦਰ ਸਿੰਘ ਚਹਿਲਾਂਵਾਲੀ, ਬਲਜੀਤ ਸਿੰਘ ਭੈਣੀ ਬਾਘਾ, ਦੇਵੀ ਰਾਮ ਰੰਘੜਿਆਲ, ਬਲਕਾਰ ਸਿੰਘ ਚਹਿਲਾਂ ਵਾਲੀ ਅਤੇ ਉਗਰਾਹਾਂ ਦੇ ਅਜੈੱਬ ਸਿੰਘ ਕਣਕਵਾਲ, ਜਗਸੀਰ ਸਿੰਘ ਦੋਦੜਾ ਨੇ ਵੀ ਸੰਬੋਧਨ ਕੀਤਾ।

LEAVE A REPLY

Please enter your comment!
Please enter your name here