*ਭਾਕਿਯੂ (ਏਕਤਾ) ਡਕੌਂਦਾ ਦੀ ਜਿਲਾ ਪੱਧਰੀ ਮੀਟਿੰਗ ਹੋਈ*

0
19

ਮਾਨਸਾ 4 ਅਕਤੂਬਰ(ਸਾਰਾ ਯਹਾਂ/ਮੁੱਖ ਸੰਪਾਦਕ)ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਦੀ ਪ੍ਰਧਾਨਗੀ ਹੇਠ ਤੇਜਾ ਸਿੰਘ ਸੁਤੰਤਰ ਹਾਲ ਮਾਨਸਾ ਵਿਖੇ ਹੋਈ । ਜਿਸ ਵਿੱਚ ਅਹਿਮ ਮੁੱਦਿਆਂ ਤੇ ਵਿਚਾਰ ਚਰਚਾ ਹੋਈ। 20 ਤਰੀਕ ਤੋਂ ਕੁਲਰੀਆਂ ਵਿਖੇ ਆਬਾਦਕਾਰਾਂ ਨੂੰ ਮਾਲਕੀ ਹੱਕ ਦਿਵਾਉਣ ਲਈ ਜਥੇਬੰਦੀ ਵੱਲੋਂ ਪੱਕਾ ਮੋਰਚਾ ਲੱਗਿਆ ਹੋਇਆ ਹੈ ਜਿਸ ਵਿੱਚ ਕਿਸਾਨ ਅਤੇ ਔਰਤਾਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰ ਰਹੇ ਹਨ ਅਤੇ ਫ਼ੈਸਲਾ ਕੀਤਾ ਗਿਆ ਹੈ ਕਿ ਆਉਣ ਵਾਲੀ 11 ਤਰੀਕ ਨੂੰ ਜਥੇਬੰਦੀ ਵੱਲੋਂ ਜ਼ਮੀਨੀ ਘੋਲ ਦੇ ਸ਼ਹੀਦ ਪਿਰਥੀਪਾਲ ਸਿੰਘ ਰੰਧਾਵਾ ਦੀ ਬਰਸੀ ਕੁਲਰੀਆਂ ਵਿਖੇ ਚੱਲ ਰਹੇ ਜ਼ਮੀਨ ਬਚਾਓ ਮੋਰਚੇ ਵਿੱਚ ਹੀ ਮਨਾਈ ਜਾਵੇਗੀ।ਇਸਦੇ ਨਾਲ ਹੀ ਜਥੇਬੰਦੀ ਵੱਲੋਂ ਮੰਗ ਕੀਤੀ ਗਈ ਕਿ ਸਰਕਾਰ ਪਰਾਲੀ ਦਾ ਠੋਸ ਪ੍ਰਬੰਧ ਕਰੇ। ਜੇਕਰ ਸਰਕਾਰ ਪਰਾਲੀ ਦਾ ਢੁਕਵਾਂ ਪ੍ਰਬੰਧ ਕਰਨ ਦੀ ਬਜਾਏ ਕਿਸਾਨਾਂ ਉੱਤੇ ਪਰਚੇ ਅਤੇ ਜੁਰਮਾਨੇ ਕਰੇਗੀ ਤਾਂ ਜਥੇਬੰਦੀ ਵੱਲੋਂ ਕਿਸਾਨਾਂ ਦਾ ਡਟ ਕੇ ਸਾਥ ਦਿੱਤਾ ਜਾਵੇਗਾ। ਜਥੇਬੰਦੀ ਵੱਲੋਂ ਜ਼ੋਰਦਾਰ ਮੰਗ ਕੀਤੀ ਗਈ ਕਿ ਸਰਕਾਰ ਮੰਡੀਆਂ ਵਿੱਚ ਮੁੱਢਲੇ ਪ੍ਰਬੰਧ ਕਰੇ ਤਾਂ ਕਿ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਨਾ ਆਵੇ। ਇਸ ਮੌਕੇ ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ ਤੋਂ ਇਲਾਵਾ ਜਿਲਾ ਸਕੱਤਰ ਤਾਰਾ ਚੰਦ ਬਰੇਟਾ, ਦੇਵੀ ਰਾਮ ਰੰਘੜਿਆਲ, ਹਰਬੰਸ ਸਿੰਘ ਟਾਂਡੀਆਂ, ਬਲਵਿੰਦਰ ਸ਼ਰਮਾਂ, ਜਗਦੇਵ ਸਿੰਘ ਕੋਟਲੀ, ਬਲਜੀਤ ਸਿੰਘ ਭੈਣੀ ਅਤੇ ਜਗਜੀਵਨ ਸਿੰਘ ਹਸਨਪੁਰ ਆਦਿ ਹਾਜ਼ਰ ਰਹੇ ।

NO COMMENTS