*ਭਾਕਿਯੂ ਏਕਤਾ ਡਕੌਂਦਾ ਧਨੇਰ ਵੱਲੋਂ ਮਾਨਸਾ ਬਲਾਕ ਦੇ ਪਿੰਡ ਸੱਦਾ ਸਿੰਘ ਵਾਲਾ ਵਿੱਚ ਨਵੀਂ ਕਮੇਟੀ ਚੁਣੀ*

0
37

ਮਾਨਸਾ 16 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ ):ਮਾਨਸਾ ਬਲਾਕ ਦੇ ਪਿੰਡ ਸੱਦਾ ਸਿੰਘ ਵਾਲਾ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਮੀਟਿੰਗ ਕਰਵਾਈ ਗਈ ਅਤੇ ਮੌਕੇ ‘ਤੇ 17 ਮੈਂਬਰੀ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ । ਚੁਣੀ ਗਈ ਕਮੇਟੀ ਦੇ ਪ੍ਰਧਾਨ ਗੁਰਤੇਜ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ, ਖਜ਼ਾਨਚੀ ਬੇਬੇ ਛਿੰਦਰ ਕੌਰ, ਮੀਤ ਪ੍ਰਧਾਨ ਹਰਚਰਨ ਸਿੰਘ, ਪ੍ਰੈੱਸ ਸਕੱਤਰ ਮਨਦੀਪ ਸਿੰਘ, ਸਲਾਹਕਾਰ ਤਰਸੇਮ ਸਿੰਘ ਅਤੇ ਮੈਂਬਰ ਸੁਖਮਨਪ੍ਰੀਤ ਸਿੰਘ, ਅਵਤਾਰ ਸਿੰਘ, ਗੁਰਸੇਵਕ ਸਿੰਘ, ਰਾਜ ਸਿੰਘ ਅਤੇ ਔਰਤ ਵਿੰਗ ਦੇ ਪ੍ਰਧਾਨ ਕੁਲਵੀਰ ਕੌਰ ਚੁਣੇ ਗਏ ਇਸ ਕਮੇਟੀ ਜਨਰਲ ਸਕੱਤਰ ਮਨਜੀਤ ਕੌਰ ਅਤੇ ਮੈਂਬਰ ਗੁਰਿੰਦਰ ਕੌਰ, ਜਸਵੀਰ ਕੌਰ, ਰਵਿੰਦਰ ਕੌਰ, ਗੁਰਜੋਤ ਕੌਰ ਆਦਿ ਚੁਣੇ ਗਏ । ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮਾਨਸਾ ਬਲਾਕ ਦੇ ਪ੍ਰਧਾਨ ਬਲਜੀਤ ਸਿੰਘ ਭੈਣੀ ਬਾਘਾ ਨੇ ਸੱਤਾਧਾਰੀ ਸਕਕਾਰ ਦੀ ਕਾਰਗੁਜ਼ਾਰੀ ਨੂੰ ਨਖਿੱਧ ਕਰਾਰ ਦਿੰਦਿਆਂ ਕਿਹਾ ਕਿ ਆਉਣ ਵਾਲੀ 26, 27 ਅਤੇ 28 ਨਵੰਬਰ ਨੂੰ SKM ਦੇ ਸੱਦੇ ‘ਤੇ ਤਿੰਨ ਦਿਨਾਂ ਚੰਡੀਗੜ੍ਹ ਮੋਰਚਾ ਲੱਗਣ ਜਾ ਰਿਹਾ ਹੈ, ਜਿਸ ਵਿਚ ਲਟਕਦੀਆਂ ਮੰਗਾਂ ਜਿਵੇਂ ਕਿ MSP, ਪਰਾਲੀ ਦਾ ਮਸਲਾ, ਸਮਾਰਟ ਮੀਟਰਾਂ ਦਾ ਮਸਲਾ ਅਤੇ ਹੋਰ ਕਿਸਾਨੀ ਨਾਲ ਸਬੰਧਤ ਮੰਗਾਂ ਸ਼ਾਮਿਲ ਹਨ । ਉਨ੍ਹਾਂ ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਗੱਲ ਕਹੀ । ਇਸ ਮੌਕੇ ਔਰਤ ਵਿੰਗ ਮਾਨਸਾ ਦੇ ਪ੍ਰਧਾਨ ਗੁਰਵਿੰਦਰ ਕੌਰ ਨੇ ਕਿਹਾ ਕਿ ਚੰਡੀਗੜ੍ਹ ਮੋਰਚੇ ਵਿਚ ਮਾਨਸਾ ਬਲਾਕ ਵਿੱਚੋ ਔਰਤਾਂ ਦੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ ।

NO COMMENTS