*ਭਾਕਿਯੂ (ਏਕਤਾ) ਡਕੌਂਦਾ ਵੱਲੋਂ ਸਰਦੂਲਗੜ੍ਹ ਬਲਾਕ ਦੇ ਪਿੰਡ ਫੱਤਾ ਮਾਲੋਕਾ ਵਿੱਚ ਨਵੀਂ ਕਮੇਟੀ ਗਠਿਤ*

0
21

ਝੁਨੀਰ/ਸਰਦੂਲਗੜ੍ਹ 03 ਅਕਤੂਬਰ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ): ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਜੋ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਿੱਚ ਚੱਲ ਰਹੀ ਹੈ, ਵੱਲੋਂ ਝੁਨੀਰ ਬਲਾਕ ਦੇ ਪਿੰਡ ਫੱਤਾ ਮਾਲੋਕਾ ਵਿੱਚ ਜਿਲਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਦੀ ਅਗਵਾਈ ਵਿੱਚ ਪਿੰਡ ਕਮੇਟੀ ਦੀ ਮੀਟਿੰਗ ਕਰਵਾਈ ਗਈ । ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ-ਮਜ਼ਦੂਰਾਂ, ਔਰਤਾਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਨਵੀਂ ਪਿੰਡ ਕਮੇਟੀ ਗਠਿਤ ਕੀਤੀ । ਚੁਣੀ ਗਈ ਕਮੇਟੀ ਦੇ ਪ੍ਰਧਾਨ ਭੋਲਾ ਸਿੰਘ, ਸੀਨੀਅਰ ਮੀਤ ਪ੍ਰਧਾਨ ਦਿਆ ਸਿੰਘ, ਮੀਤ ਪ੍ਰਧਾਨ ਬਿੱਕਰ ਸਿੰਘ, ਜਨਰਲ ਸਕੱਤਰ ਮੋਹਨ ਸਿੰਘ, ਸਹਾਇਕ ਜਨਰਲ ਸਕੱਤਰ ਸੇਵਾ ਸਿੰਘ, ਖਜਾਨਚੀ ਗੁਰਜੀਵਨ ਸਿੰਘ, ਸੰਗਠਨ ਸਕੱਤਰ ਗੁਰਤੇਜ ਸਿੰਘ ਅਤੇ ਕਮੇਟੀ ਮੈਂਬਰ ਗੁਰਮੇਲ ਸਿੰਘ , ਅਵਤਾਰ ਸਿੰਘ, ਹਰਬਚਨ ਸਿੰਘ, ਮਲਕੀਤ ਸਿੰਘ, ਤਰਲੋਚਨ ਸਿੰਘ, ਜਰਨੈਲ ਸਿੰਘ, ਮਿੱਠੂ ਸਿੰਘ, ਨਿੱਕਾ ਸਿੰਘ, ਗੁਰਨਾਮ ਸਿੰਘ, ਗੁਰਸੇਵਕ ਸਿੰਘ, ਰਮਨਦੀਪ ਸਿੰਘ, ਗੁਰਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਦੀਪ ਸਿੰਘ, ਬਿੰਦਰ ਸਿੰਘ, ਹਰਜਿੰਦਰ ਸਿੰਘ ਸਮੇਤ 21 ਮੈਂਬਰੀ ਕਮੇਟੀ ਚੁਣੀ ਗਈ । ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਾਰਪੋਰੇਟਾਂ ਵੱਲੋਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਲਈ ਤਰਾਂ ਤਰਾਂ ਦੇ ਹੱਥਕੰਡੇ ਵਰਤੇ ਜਾ ਰਹੇ ਹਨ । ਕਿਤੇ ਜੰਗਲਾਤ, ਕਿਤੇ ਪੰਚਾਇਤੀ ਅਤੇ ਕਿਤੇ ਸਰਕਾਰੀ ਜ਼ਮੀਨਾਂ ਦੇ ਨਾਂ ਹੇਠ ਕਿਸਾਨਾਂ ਨੂੰ ਜ਼ਮੀਨਾਂ ਤੋਂ ਬੇਦਖ਼ਲ ਕੀਤਾ ਜਾ ਰਿਹਾ ਹੈ ਅਤੇ ਮਜ਼ਦੂਰਾਂ ਨੂੰ ਰੁਜ਼ਗਾਰ ਤੋਂ ਵਾਂਝੇ ਕੀਤਾ ਜਾ ਰਿਹਾ ਹੈ । ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚ ਧਕੇਲ ਕੇ ਉਨ੍ਹਾਂ ਦੇ ਅਸਲ ਮੁੱਦਿਆਂ ਜਿਵੇਂ ਕਿ ਰੁਜ਼ਗਾਰ, ਸਿੱਖਿਆ ਅਤੇ ਸਿਹਤ ਅਤੇ ਸਿਰਜਣਾ ਸ਼ਕਤੀ ਨੂੰ ਬਰਬਾਦ ਕੀਤਾ ਜਾ ਰਿਹਾ ਹੈ । ਉਨ੍ਹਾਂ ਇੰਨ੍ਹਾਂ ਚੌਂ ਤਰਫ਼ੀ ਹੱਲਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਹੋ ਕੇ ਲੜ੍ਹਨ ਦਾ ਹੋਕਾ ਦਿੱਤਾ ਅਤੇ ਦਿਨੋ ਦਿਨੀ ਵਧ ਰਹੇ ਫ਼ਿਰਕੂ ਫਾਂਸ਼ੀਵਾਦ ਅਤੇ ਅੰਨ੍ਹੇ ਰਾਸ਼ਟਰਵਾਦ ਨੂੰ ਭਟਕਾ ਕੇ ਲੋਕਾਂ ਦੀ ਜਮਾਤੀ ਚੇਤਨਾ ਨੂੰ ਕੋਰਾਹੇ ਪਾਉਣ ਦੇ ਹਕੂਮਤਾਂ ਦੇ ਏਜੰਡੇ ਨੂੰ ਸਮਝਣ ਦੀ ਅਪੀਲ ਕੀਤੀ ।ਉਨ੍ਹਾਂ ਕਿਸਾਨੀ ਘੋਲ ਦੇ ਸ਼ਹੀਦ ਪਿਰਥੀਪਾਲ ਸਿੰਘ ਚੱਕ ਅਲੀਸ਼ੇਰ ਦੀ ਤੇਰਵੀਂ ਬਰਸੀ ਮੌਕੇ ਉਸਦੇ ਜੱਦੀ ਪਿੰਡ ਚੱਕ ਅਲੀਸ਼ੇਰ ਵਿਖੇ ਕਾਫ਼ਲਿਆਂ ਸਮੇਤ ਪੁੱਜਣ ਦੀ ਅਪੀਲ ਕੀਤੀ । ਇਸ ਮੌਕੇ ਮੱਖਣ ਸਿੰਘ ਭੈਣੀ ਬਾਘਾ, ਗੁਰਚਰਨ ਸਿੰਘ ਉੱਲਕ, ਹਰਬੰਸ ਸਿੰਘ ਟਾਂਡੀਆਂ, ਕੁਲਦੀਪ ਸਿੰਘ ਚਹਿਲਾਂਵਾਲੀ, ਮਿੱਠੂ ਸਿੰਘ ਭੰਮੇ ਕਲਾਂ, ਬਿੰਦਰ ਸਿੰਘ ਭੰਮੇ ਖੁਰਦ ਆਦਿ ਹਾਜ਼ਰ ਰਹੇ ।

NO COMMENTS