*ਭਾਕਿਯੂ (ਏਕਤਾ) ਡਕੌਂਦਾ ਵੱਲੋਂ ਭੀਖੀ ਬਲਾਕ ਦੇ ਪਿੰਡ ਖੀਵਾ ਕਲਾਂ ਵਿੱਚ ਨਵੀਂ ਕਮੇਟੀ ਗਠਿਤ*

0
8

ਭੀਖੀ 13 ਅਕਤੂਬਰ  (ਸਾਰਾ ਯਹਾਂ/ਮੁੱਖ ਸੰਪਾਦਕ ):  ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਜੋ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਿੱਚ ਚੱਲ ਰਹੀ ਹੈ, ਵੱਲੋਂ ਭੀਖੀ ਬਲਾਕ ਦੇ ਪਿੰਡ ਖੀਵਾ ਕਲਾਂ ਵਿੱਚ ਬਲਾਕ ਪ੍ਰਧਾਨ ਜਸਵੀਰ ਸਿੰਘ ਰੱਲਾ ਦੀ ਅਗਵਾਈ ਵਿੱਚ ਪਿੰਡ ਕਮੇਟੀ ਦੀ ਮੀਟਿੰਗ ਕਰਵਾਈ ਗਈ । ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ-ਮਜ਼ਦੂਰਾਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਨਵੀਂ ਪਿੰਡ ਕਮੇਟੀ ਗਠਿਤ ਕੀਤੀ । ਚੁਣੀ ਗਈ ਕਮੇਟੀ ਦੇ ਪ੍ਰਧਾਨ ਗਮਦੂਰ ਸਿੰਘ, ਸੀਨੀਅਰ ਮੀਤ ਪ੍ਰਧਾਨ ਨੈਬ ਸਿੰਘ, ਮੀਤ ਪ੍ਰਧਾਨ ਮੱਖਣ ਸਿੰਘ, ਜਨਰਲ ਸਕੱਤਰ ਦਰਸ਼ਨ ਸਿੰਘ, ਪ੍ਰੈੱਸ ਸਕੱਤਰ ਗੋਰਾ ਸਿੰਘ, ਖਜਾਨਚੀ ਪ੍ਰੀਤ ਸਿੰਘ ਅਤੇ ਕਮੇਟੀ ਮੈਂਬਰ ਦਰਸ਼ਨ ਸਿੰਘ , ਬੇਅੰਤ ਸਿੰਘ, ਕੁਲਵੀਰ ਸਿੰਘ, ਬਲਤੇਜ ਸਿੰਘ, ਤੇਜ ਸਿੰਘ, ਨਿਰਮਲ ਸਿੰਘ, ਗੁਰਚਰਨ ਸਿੰਘ, ਨਛੱਤਰ ਸਿੰਘ, ਅਜਮੇਰ ਸਿੰਘ, ਹਰਮਨਦੀਪ ਸਿੰਘ, ਬਾਵਾ ਸਿੰਘ, ਪ੍ਰਗਟ ਸਿੰਘ, ਰਵੀ ਕੁਮਾਰ, ਸੌਂਧਾ ਸਿੰਘ, ਖੁਸ਼ਪ੍ਰੀਤ ਸਿੰਘ ਸਮੇਤ 21 ਮੈਂਬਰੀ ਕਮੇਟੀ ਚੁਣੀ ਗਈ । ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂ ਮੱਖਣ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਕਾਰਪੋਰੇਟਾਂ ਵੱਲੋਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਲਈ ਤਰਾਂ ਤਰਾਂ ਦੇ ਹੱਥਕੰਡੇ ਵਰਤੇ ਜਾ ਰਹੇ ਹਨ । ਕਿਤੇ ਜੰਗਲਾਤ, ਕਿਤੇ ਪੰਚਾਇਤੀ ਅਤੇ ਕਿਤੇ ਸਰਕਾਰੀ ਜ਼ਮੀਨਾਂ ਦੇ ਨਾਂ ਹੇਠ ਕਿਸਾਨਾਂ ਨੂੰ ਜ਼ਮੀਨਾਂ ਤੋਂ ਬੇਦਖ਼ਲ ਕੀਤਾ ਜਾ ਰਿਹਾ ਹੈ ਅਤੇ ਮਜ਼ਦੂਰਾਂ ਨੂੰ ਰੁਜ਼ਗਾਰ ਤੋਂ ਵਾਂਝੇ ਕੀਤਾ ਜਾ ਰਿਹਾ ਹੈ । ਦੂਜੇ ਪਾਸੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚ ਧਕੇਲ ਕੇ ਉਨ੍ਹਾਂ ਦੇ ਅਸਲ ਮੁੱਦਿਆਂ ਜਿਵੇਂ ਕਿ ਰੁਜ਼ਗਾਰ, ਸਿੱਖਿਆ ਅਤੇ ਸਿਹਤ ਅਤੇ ਸਿਰਜਣਾ ਸ਼ਕਤੀ ਨੂੰ ਬਰਬਾਦ ਕੀਤਾ ਜਾ ਰਿਹਾ ਹੈ । ਉਨ੍ਹਾਂ ਇੰਨ੍ਹਾਂ ਚੌਂ ਤਰਫ਼ੀ ਹੱਲਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਹੋ ਕੇ ਲੜ੍ਹਨ ਦਾ ਹੋਕਾ ਦਿੱਤਾ । ਇਸ ਮੌਕੇ ਲਖਵੀਰ ਸਿੰਘ ਅਕਲੀਆ, ਕਾਲਾ ਸਿੰਘ ਅਕਲੀਆ, ਰਾਵਲ ਸਿੰਘ ਕੋਟੜਾ ਆਦਿ ਹਾਜ਼ਰ ਰਹੇ ।

NO COMMENTS