*ਭਾਖੜਾ ਬੋਰਡ ‘ਤੇ ਹੋ ਰਿਹਾ ਝੂਠਾ ਪ੍ਰਚਾਰ, ਕੇਂਦਰ ਨੇ ਕੋਈ ਦਖਲ ਨਹੀਂ ਦਿੱਤਾ, ਹਰਜੀਤ ਗਰੇਵਾਲ ਦਾ ਦਾਅਵਾ*

0
11

ਚੰਡੀਗੜ੍ਹ 08,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) : ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਮੁੱਦੇ ‘ਤੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਕਿਸਾਨ ਜਥੇਬੰਦੀਆਂ ਤੇ ਸਿਆਸੀ ਧਿਰਾਂ ਬੀਜੇਪੀ ਨੂੰ ਘੇਰ ਰਹੀਆਂ ਹਨ। ਉੱਧਰ, ਭਾਜਪਾ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਖਿਲਾਫ ਦਿੱਤੇ ਜਾ ਰਹੇ ਬਿਆਨ ਕੋਰਾ ਝੂਠ ਹਨ।

ਮੋਦੀ ਸਰਕਾਰ ਦਾ BBMB ‘ਚ ਨੁਮਾਇੰਦਗੀ ਲਈ ਪੰਜਾਬ ਨੂੰ ਝਟਕਾ, ਸੁਨੀਲ ਜਾਖੜ ਦੀ ਮੁੱਖ ਮੰਤਰੀ ਚੰਨੀ ਨੂੰ ਚਿੱਠੀ, ਕੀਤੀ ਇਹ ਅਪੀਲ
ਉਨ੍ਹਾਂ ਨੇ ਉਲਟਾ ਪੰਜਾਬ ਸਰਕਾਰ ਉੱਪਰ ਇਲਜ਼ਾਮ ਲਾਉਂਦਿਆਂ ਕਿਹਾ ਕਿ ਜਦੋਂ ਚੰਨੀ ਸਰਕਾਰ ਨੇ ਆਪਣੇ ਅਫਸਰ ਹੀ ਨਹੀਂ ਦਿੱਤੇ ਤਾਂ ਇਸ ਵਿੱਚ ਕਿਸੇ ਦਾ ਕੀ ਕਸੂਰ ਹੈ। ਸਿਟਕੋ ਦੇ ਚੇਅਰਮੈਨ ਦੇ ਮਾਮਲੇ ਉੱਪਰ ਵੀ ਗਰੇਵਾਲ ਨੇ ਕਿਹਾ ਕਿ ਉਹ ਆਪਣਾ ਕਾਰਜਕਾਲ ਪੂਰਾ ਕਰ ਗਏ ਪਰ ਪੰਜਾਬ ਸਰਕਾਰ ਨੇ ਆਪਣੇ ਪੈਨਲ ਵਿੱਚ ਅਧਿਕਾਰੀ ਦਾ ਨਾਮ ਨਹੀਂ ਭੇਜਿਆ।

ਗਰੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਨਹੀਂ ਕਰ ਰਹੀ। ਵਿਰੋਧੀਆਂ ਵੱਲੋਂ ਸਿਰਫ ਝੂਠ ਦਾ ਪ੍ਰਚਾਰ ਚਲਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਹੀ ਕੇਂਦਰ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ‘ਚ ਨੁਮਾਇੰਦਗੀ ਦੇ ਮਾਮਲੇ ‘ਚ ਪੰਜਾਬ ਨੂੰ ਬਾਹਰ ਕਰ ਦਿੱਤਾ ਹੈ। ਕੇਂਦਰ ਦੇ ਇਸ ਫੈਸਲੇ ਨੂੰ ਪੰਜਾਬ ਦੇ ਹੱਕਾਂ ‘ਤੇ ਤਿੱਖਾ ਹਮਲਾ ਸਮਝਿਆ ਜਾ ਰਿਹਾ ਹੈ।

ਇਸ ਮੁੱਦੇ ‘ਤੇ ਆਮ ਆਦਮੀ ਪਾਰਟੀ, ਕਾਂਗਰਸ ਤੇ ਅਕਾਲੀ ਦਲ ਦੇ ਲੀਡਰ ਸਰਗਰਮ ਹੋ ਗਏ ਹਨ ਤੇ ਕੇਂਦਰ ਸਕਰਕਾਰ ਦੇ ਫੈਸਲੇ ਦਾ ਵਿਰੋਧ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਨੇ ਵੀ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।

NO COMMENTS