ਮਾਨਸਾ 20 ਅਪ੍ਰੈਲ(ਸਾਰਾ ਯਹਾਂ/ਮੁੱਖ ਸੰਪਾਦਕ)ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰੀ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਨੇ ਕਿਹਾ ਹੈ ਕਿ ਦੇਸ਼ ਵਿੱਚ ਭਾਜਪਾ ਦੀ ਵੱਡੀ ਜਿੱਤ ਹੋਵੇਗੀ ਕਿਉਂਕਿ ਸੂਬਾ ਸਰਕਾਰ ਹੁਣ ਤੱਕ ਕੇਂਦਰ ਦੇ ਪੈਸੇ ਨਾਲ ਕੀਤੇ ਗਏ ਕੰਮਾਂ ਤੇ ਆਪਣੀ ਪ੍ਰਾਪਤੀ ਦੱਸ ਕੇ ਉਸ ਤੇ ਮੋਹਰ ਲਗਾਉਂਦੀ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੇਂਦਰ ਦੇ ਪੈਸੇ ਨੂੰ ਗਲਤ ਢੰਗ ਨਾਲ ਵਰਤਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਕਿਸਾਨ ਵਿਰੋਧ ਨਹੀਂ ਕਰ ਰਹੇ ਬਲਕਿ ਉਨ੍ਹਾਂ ਦੀਆਂ ਕੁਝ ਮੰਗਾਂ ਹਨ। ਜਦੋਂ ਉਹ ਕੇਂਦਰ ਵਿੱਚ ਸਰਕਾਰ ਦਾ ਹਿੱਸਾ ਬਣੇ ਤਾਂ ਉਹ ਕਿਸਾਨਾਂ ਦੀਆਂ ਮੰਗਾਂ ਸਰਕਾਰ ਕੋਲ ਰੱਖ ਕੇ ਇਸ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਉਨ੍ਹਾਂ ਪ੍ਰਤੀ ਜੋ ਟਿੱਪਣੀ ਕੀਤੀ ਗਈ ਹੈ। ਉਸ ਦਾ ਉਨ੍ਹਾਂ ਨੂੰ ਕੋਈ ਪਤਾ ਨਹੀਂ। ਪਰ ਮੀਡੀਆ ਰਾਹੀਂ ਪਤਾ ਲੱਗਣ ਤੇ ਉਨ੍ਹਾਂ ਨੂੰ ਅਕਾਲੀ ਦਲ ਦਾ ਹਿੱਸਾ ਹੋਣ ਦੀ ਗੱਲ ਕਹੀ ਗਈ ਹੈ, ਉਹ ਝੂਠ ਹੈ। ਪਰਮਪਾਲ ਕੌਰ ਨੇ ਕਿਹਾ ਕਿ ਉਹ ਅਕਾਲੀ ਸਰਕਾਰ ਸਮੇਂ ਨੌਕਰੀ ਕਰਦੇ ਰਹੇ ਹਨ ਅਤੇ ਇੱਕ ਅਫਸਰ ਦੀ ਕੋਈ ਸਿਆਸੀ ਪਾਰਟੀ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਉਹ ਆਪਣੀ ਪੂਰੀ ਜਿੰਦਗੀ ਵਿੱਚ ਅਕਾਲੀ ਦਲ ਦਾ ਹਿੱਸਾ ਨਹੀਂ ਰਹੇ। ਇਹ ਸਾਰੀਆਂ ਗੱਲਾਂ ਬੇਬੁਨਿਆਦ ਹਨ। ਪਰਮਪਾਲ ਕੌਰ ਨੇ ਸ਼ੁੱਕਰਵਾਰ ਨੂੰ ਮਾਨਸਾ ਦੇ ਜਿਲ੍ਹਾ ਦਫਤਰ ਅਤੇ ਬੁਢਲਾਡਾ ਵਿਖੇ ਆਗੂਆਂ ਅਤੇ ਵਰਕਰਾਂ ਨਾਲ ਭਰਵੀਆਂ ਮੀਟਿੰਗਾਂ ਕੀਤੀਆਂ ਅਤੇ ਆਪਣੀ ਚੋਣ ਮੁੰਹਿਮ ਦਾ ਅਗਾਜ ਕੀਤਾ। ਇਸ ਮੌਕੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ, ਸਾਬਕਾ ਜਿਲ੍ਹਾ ਪ੍ਰਧਾਨ ਸਤੀਸ਼ ਕੁਮਾਰ ਸਿੰਗਲਾ, ਪ੍ਰਧਾਨ ਰਾਕੇਸ਼ ਕੁਮਾਰ ਜੈਨ, ਆੜ੍ਹਤੀਆ ਯੂਨੀਅਨ ਦੇ ਆਗੂ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ, ਸਾਬਕਾ ਵਿਧਾਇਕ ਪ੍ਰੇਮ ਮਿੱਤਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਹਲਕਾ ਸਰਦੂਲਗੜ੍ਹ ਦੇ ਇੰਚਾਰਜ ਅਮਰਜੀਤ ਸਿੰਘ ਕਟੋਦੀਆ, ਵਿਨੋਦ ਕੁਮਾਰ ਕਾਲੀ, ਗੁਰਪ੍ਰੀਤ ਸਿੰਘ ਮਲੂਕਾ, ਠੇਕੇਦਾਰ ਗੁਰਮੇਲ ਸਿੰਘ, ਮਨਦੀਪ ਸਿੰਘ ਮਾਨ, ਜਸਪ੍ਰੀਤ ਸਿੰਘ ਸੱਦਾ ਸਿੰਘ ਵਾਲਾ, ਦਿਲਬਾਗ ਸਿੰਘ ਫਫੜੇ, ਪ੍ਰਧਾਨ ਅਨਾਮਿਕਾ ਗਰਗ, ਮੱਖਣ ਲਾਲ, ਤਰਸੇਮ ਲੋਹਟੀਆ, ਰੋਹਿਤ ਸ਼ਰਮਾ, ਲਲਿਤ ਸ਼ਰਮਾ ਤੋਂ ਇਲਾਵਾ ਹੋਰ ਵੀ ਮੌਜੂਦ ਸਨ।