ਬੁਢਲਾਡਾ 6 ਮਈ (ਸਾਰਾ ਯਹਾਂ/ਅਮਨ ਮਹਿਤਾ) ਦੇਸ਼ ਦੀ ਸੱਤਾ ਤੇ ਬਿਰਾਜਮਾਨ ਭਾਜਪਾ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਤਾਨਾਸ਼ਾਹੀ ਰਵੱਈਆ ਨਾਲ ਕੰਮ ਕਰ ਰਹੀ ਹੈ। ਇਹ ਸ਼ਬਦ ਆਮ ਆਦਮੀ ਪਾਰਟੀ ਦੇ ਐਡਵੋਕੇਟ ਚੰਦਨ ਗੁਪਤਾ ਹਲਕਾ ਕੁਆਰਡੀਨੇਟਰ ਲੀਗਲ ਸੈਲ ਨੇ ਕਹੇ। ਉਨ੍ਹਾਂ ਕਿਹਾ ਕਿ ਆਪ ਸੁਪਰੀਮ ਅਰਵਿੰਦ ਕੇਜਰੀਵਾਲ ਨੂੰ ਈ। ਡੀ। ਵੱਲੋਂ ਗੈਰਕਾਨੂੰਨੀ ਤੌਰ ੋਤੇ ਗ੍ਰਿਫਤਾਰ ਕੀਤਾ ਗਿਆ ਹੈ। ਭਾਜਪਾ ਸੱਚ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਭਾਜਪਾ ਦੇਸ਼ ਵਿਚ ਵੰਡ ਪਾਉਣ ਦੀਆਂ ਚਾਲਾਂ ਚੱਲ ਕੇ ਦੇਸ਼ ਨੂੰ ਤੋੜਨਾ ਚਾਹੁੰਦੀ ਹੈ ਪਰ ਦੇਸ਼ ਦੇ ਵੋਟਰ ਇਸ ਵਾਰ ਆਪ ਉਮੀਦਵਾਰ ਅਤੇ ਇੰਡੀਆ ਗਠਜੋੜ ਦੇ ਉਮੀਦਵਾਰਾਂ ਦੇ ਹੱਕ ਚ ਫਤਵਾ ਦੇ ਕੇ ਭਾਜਪਾ ਨੂੰ ਹਰਾਉਣ ਵਾਸਤੇ ਤਿਆਰ ਬੈਠੇ ਹਨ। ਗੁਪਤਾ ਨੇ ਕਿਹਾ ਕਿ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਲੋਕਾਂ ਦੀ ਸੇਵਾ ਵਿਚ 24 ਘੰਟੇ ਹਾਜ਼ਰ ਸਨ, ਹੁਣ ਵੀ ਅਤੇ ਹਮੇਸ਼ਾ ਰਹਿਣਗੇ। ਪੰਜਾਬ ਦੇ ਸਮੂਹ ਭਾਈਚਾਰੇ ਦੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਲੋਕ ਸਭਾ ਹਲਕਾ ਬਠਿੰਡਾ ਤੋਂ ਗੁਰਮੀਤ ਸਿੰਘ ਖੁਡੀਆ ਨੂੰ ਸਮੂਹ ਜਨਤਾ ਦਾ ਸਾਥ, ਪਿਆਰ ਮਿਲ ਰਿਹਾ ਹੈ। ਗੁਪਤਾ ਨੇ ਕਿਹਾ ਕਿ ਹਲਕਾ ਵਿਧਾਇਕ ਦਾ ਸਾਰਾ ਜੀਵਨ ਲੋਕਾਂ ਦੀ ਸੇਵਾ ਨੂੰ ਸਮਰਪਿਤ ਹੈ। ਇਸ ਮੌਕੇ ਗੁਰਦਰਸ਼ਨ ਪਟਵਾਰੀ, ਬਲਵਿੰਦਰ ਸਿੰਘ, ਸੰਦੀਪ ਕੁਮਾਰ, ਟ੍ਰੇਡ ਸੈਲ ਦਾ ਜਿਲ੍ਹਾ ਜਨਰਲ ਸਕੱਤਰ ਲਲਿਤ ਕੁਮਾਰ ਸ਼ੈਂਟੀ ਆਦਿ ਹਾਜਰ ਸਨ।