*ਭਾਜਪਾ ਦੇ 4 ਨੇਤਾਵਾਂ ਦੀ ਜਾਨ ਨੂੰ ਖ਼ਤਰਾ ! ਗ੍ਰਹਿ ਮੰਤਰਾਲੇ ਨੇ ਦਿੱਤੀ X ਸ਼੍ਰੇਣੀ ਦੀ ਸੁਰੱਖਿਆ*

0
100

(ਸਾਰਾ ਯਹਾਂ/ਬਿਊਰੋ ਨਿਊਜ਼ ) ਪੰਜਾਬ ਵਿੱਚ ਹਾਲ ਹੀ ਵਿੱਚ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਏ ਚਾਰ ਆਗੂਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਵਿਧਾਇਕ ਜਗਦੀਪ ਸਿੰਘ ਨਕਈ ਅਤੇ ਅਮਰਜੀਤ ਸਿੰਘ ਟਿੱਕਾ ਦੀ ਸੁਰੱਖਿਆ ਵਧਾ ਦਿੱਤੀ ਹੈ। ਗ੍ਰਹਿ ਮੰਤਰਾਲੇ ਨੇ ਇਨ੍ਹਾਂ ਨੇਤਾਵਾਂ ਦੀ ਜਾਨ ਨੂੰ ਖਤਰੇ ਦੀ ਸੰਭਾਵਨਾ ਦੇ ਮੱਦੇਨਜ਼ਰ X ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਹੁਣ ਪੈਰਾ ਮਿਲਟਰੀ ਫੋਰਸ (ਸੀਆਰਪੀਐਫ) ਦੇ ਜਵਾਨ ਇਨ੍ਹਾਂ ਨੇਤਾਵਾਂ ਨੂੰ ਸੁਰੱਖਿਆ ਦੇਣਗੇ।

ਆਈਬੀ ਦੀ ਰਿਪੋਰਟ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ ਹੈ

ਕੇਂਦਰੀ ਗ੍ਰਹਿ ਮੰਤਰਾਲੇ ਨੇ ਇੰਟੈਲੀਜੈਂਸ ਬਿਊਰੋ ਦੀ ਰਿਪੋਰਟ ਦੇ ਆਧਾਰ ‘ਤੇ ਸੁਰੱਖਿਆ ਦਾ ਮੁਲਾਂਕਣ ਕਰਨ ਤੋਂ ਬਾਅਦ ਸੀਆਰਪੀਐਫ ਨੂੰ ਇਨ੍ਹਾਂ ਭਾਜਪਾ ਨੇਤਾਵਾਂ ਨੂੰ ਚੌਵੀ ਘੰਟੇ ਐਕਸ-ਸ਼੍ਰੇਣੀ ਸੁਰੱਖਿਆ ਪ੍ਰਦਾਨ ਕਰਨ ਦਾ ਆਦੇਸ਼ ਜਾਰੀ ਕੀਤਾ ਹੈ। ਇਹ ਚਾਰੇ ਆਗੂ ਹਾਲ ਹੀ ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਇਨ੍ਹਾਂ ਚਾਰ ਆਗੂਆਂ ਦੀ ਜਾਨ ਨੂੰ ਖ਼ਤਰਾ ਦੱਸਿਆ ਗਿਆ ਸੀ। ਆਈਬੀ ਨੂੰ ਰਿਪੋਰਟਾਂ ਮਿਲੀਆਂ ਸਨ ਕਿ ਇਨ੍ਹਾਂ ਨੇਤਾਵਾਂ ‘ਤੇ ਕਿਸੇ ਵੇਲੇ ਵੀ ਹਮਲਾ ਹੋ ਸਕਦਾ ਹੈ। ਇਸੇ ਲਈ ਏਜੰਸੀ ਨੇ ਇਨ੍ਹਾਂ ਨੇਤਾਵਾਂ ਨੂੰ ਐਕਸ ਕੈਟਾਗਰੀ ਦੀ ਸੁਰੱਖਿਆ ਦੇਣ ਦੀ ਸਿਫਾਰਿਸ਼ ਕੀਤੀ ਅਤੇ ਕੇਂਦਰ ਸਰਕਾਰ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ। 

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਆਗੂਆਂ ਨੇ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਸੀ। ਇਹ ਸਾਰੇ ਆਗੂ ਚੋਣਾਂ ਵਿੱਚ ਕਾਂਗਰਸ ਦੀ ਬੁਰੀ ਹਾਰ ਤੋਂ ਬਾਅਦ ਭਾਜਪਾ ਵਿੱਚ ਸ਼ਾਮਲ ਹੋਏ ਸਨ।

NO COMMENTS