*ਭਾਜਪਾ ਨੇ ਨਹੀਂ ਦਿੱਤੀ ਟਿਕਟ ਤਾਂ ਸਾਬਕਾ ਪ੍ਰਧਾਨ ਦਾ ਛਲਕਿਆ ਦਰਦ, ਕਿਹਾ- ਇੱਕ ਰਾਹ ਬੰਦ ਹੁੰਦਾ ਤਾਂ ਰੱਬ ਕਈ ਹੋਰ ਖੋਲ੍ਹ ਦਿੰਦਾ*

0
187

16 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼)ਵਿਜੇ ਸਾਂਪਲਾ ਨੇ ਟਵੀਟ ਕਰਕੇ ਕਿਹਾ, ਰੱਬ ਇੱਕ ਰਸਤਾ ਬੰਦ ਕਰਦਾ ਹੈ ਅਤੇ ਕਈ ਹੋਰ ਖੋਲ੍ਹ ਦਿੰਦਾ ਹੈ। ਪ੍ਰਮਾਤਮਾ ਨੇ ਮੇਰੇ ਲਈ ਵੀ ਇੱਕ ਰਸਤਾ ਤੈਅ ਕੀਤਾ ਹੋਣਾ ਚਾਹੀਦਾ ਹੈ, ਮੇਰੇ ਸਾਰੇ ਦੋਸਤਾਂ ਦਾ ਬਹੁਤ ਬਹੁਤ ਧੰਨਵਾਦ ਜਿਨ੍ਹਾਂ ਨੇ ਮੇਰਾ ਸਾਥ ਦਿੱਤਾ।

ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ ਟਿਕਟ ਦਿੱਤੀ ਗਈ ਹੈ। ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਟਿਕਟ ਦਿੱਤੀ ਹੈ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਸੋਮਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਨੂੰ ਹੁਸ਼ਿਆਰਪੁਰ ਤੋਂ ਟਿਕਟ ਦਿੱਤੀ ਗਈ ਹੈ ਜਿਸ ਤੋਂ ਬਾਅਦ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੇ ਸਾਂਪਲਾ ਦਾ ਦਰਦ ਛਲਕਿਆ ਹੈ।

ਵਿਜੇ ਸਾਂਪਲਾ ਨੇ ਟਵੀਟ ਕਰਕੇ ਕਿਹਾ, ਰੱਬ ਇੱਕ ਰਸਤਾ ਬੰਦ ਕਰਦਾ ਹੈ ਅਤੇ ਕਈ ਹੋਰ ਖੋਲ੍ਹ ਦਿੰਦਾ ਹੈ। ਪ੍ਰਮਾਤਮਾ ਨੇ ਮੇਰੇ ਲਈ ਵੀ ਇੱਕ ਰਸਤਾ ਤੈਅ ਕੀਤਾ ਹੋਣਾ ਚਾਹੀਦਾ ਹੈ, ਮੇਰੇ ਸਾਰੇ ਦੋਸਤਾਂ ਦਾ ਬਹੁਤ ਬਹੁਤ ਧੰਨਵਾਦ ਜਿਨ੍ਹਾਂ ਨੇ ਮੇਰਾ ਸਾਥ ਦਿੱਤਾ।

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ 30 ਮਾਰਚ ਨੂੰ ਭਾਜਪਾ ਨੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਵਿੱਚ ਛੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਇਨ੍ਹਾਂ ‘ਚ ਜਲੰਧਰ ਤੋਂ ‘ਆਪ’ ਛੱਡਣ ਵਾਲੇ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਕਾਂਗਰਸ ਛੱਡਣ ਵਾਲੇ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਕਾਂਗਰਸ ਛੱਡਣ ਵਾਲੇ ਪ੍ਰਨੀਤ ਕੌਰ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਦੇ ਨਾਂ ਸ਼ਾਮਲ ਹਨ। 

LEAVE A REPLY

Please enter your comment!
Please enter your name here