![](https://sarayaha.com/wp-content/uploads/2025/01/dragon.png)
ਫਗਵਾੜਾ 8 ਫਰਵਰੀ (ਸਾਰਾ ਯਹਾਂ/ਸ਼ਿਵ ਕੌੜਾ) ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਰਿਕਾਰਡ ਜਿੱਤ ਦਾ ਜਸ਼ਨ ਫਗਵਾੜਾ ਦੇ ਭਾਜਪਾ ਵਰਕਰਾਂ ਨੇ ਹਦੀਆਬਾਦ ਇਲਾਕੇ ਵਿੱਚ ਲੱਡੂ ਵੰਡ ਕੇ ਮਨਾਇਆ। ਇਸ ਦੌਰਾਨ ਸੀਨੀਅਰ ਭਾਜਪਾ ਆਗੂ ਅਨਿਤਾ ਸੋਮ ਪ੍ਰਕਾਸ਼ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ ਅਤੇ ਭਾਜਪਾ ਵਰਕਰਾਂ ਨਾਲ ਦਿੱਲੀ ਦੀ ਜਿੱਤ ਦੀ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਭਾਜਪਾ ਆਗੂਆਂ ਸ਼ਿਲਪਾ ਚੱਢਾ ਅਤੇ ਨਿਤਿਨ ਚੱਢਾ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਬੇਈਮਾਨ ਪਾਰਟੀ ਨੂੰ ਸਬਕ ਸਿਖਾਇਆ ਹੈ। ਹੁਣ ਦਿੱਲੀ ਵਿੱਚ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਬਣੇਗੀ ਅਤੇ ਦੇਸ਼ ਦੀ ਰਾਜਧਾਨੀ ਦਾ ਸਰਬਪੱਖੀ ਵਿਕਾਸ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਜਲਦੀ ਹੀ ਯਮੁਨਾ ਨਦੀ ਗੰਗਾ ਵਾਂਗ ਸਾਫ਼ ਹੋ ਜਾਵੇਗੀ ਅਤੇ ਦੇਸ਼ ਦੀ ਰਾਜਧਾਨੀ ਦੁਨੀਆ ਦੀ ਸਭ ਤੋਂ ਖੂਬਸੂਰਤ ਰਾਜਧਾਨੀ ਬਣੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।
![](https://sarayaha.com/wp-content/uploads/2024/08/WhatsAppVideo2024-08-31at21.29.05_2cf3b751-ezgif.com-added-text-1-1.gif)