
ਬੁਢਲਾਡਾ 20 ਅਕਤੂਬਰ (ਅਮਨ ਮਹਿਤਾ): ਖੇਤੀ ਕਾਨੂੰਨਾ ਦੇ ਖਿਲਾਫ ਸੰਘਰਸ਼ ਦੀ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਭਾਜਪਾ ਆਗੂਆਂ ਦੇ ਕੀਤੇ ਜ਼ ਰਹੇ ਘਿਰਾਓ ਤਹਿਤ ਸਥਾਨਕ ਭਾਜਪਾ ਮੰਡਲ ਪ੍ਰਧਾਨ ਸ਼ੁਖਦਰਸਦਨ ਸ਼ਰਮਾ ਦੇ ਘਰ ਦੇ ਬਾਹਰ ਦਿਤਾ ਜਾ ਰਿਹਾ ਧਰਨਾ ਸੱਤਵੇ ਦਿਨ ਵੀ ਜਾਰੀ ਰਿਹਾ। ਇਸ ਮੋਕੇ ਸਰਕਾਰ ਅਤੇ ਭਾਜਪਾ ਪਾਰਟੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਨੇ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜ਼ੋ ਖੇਤੀ ਬਿੱਲ ਪਾਸ ਕਰਕੇ ਕਿਸਾਨੀ ਨੂੰ ਖਤਮ ਕੀਤਾ ਜਾ ਰਿਹਾ ਹੈ ਉਹ ਰੱਦ ਕਰਵਾ ਕੇ ਰਹਾਗੇ। ਉਨ੍ਹਾ ਕਿਹਾ ਕਿ ਭਾਜਪਾ ਆਗੂਆਂ ਨੂੰ ਵੀ ਸਰਕਾਰ ਦਾ ਸਾਥ ਛੱਡ ਕੇ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਆਗੂਆਂ ਵੱਲੋਂ ਕਿਸਾਨਾ ਦਾ ਸਾਥ ਨਹੀਂ ਦਿੱਤਾ ਜਾਂਦਾ ਅਤੇ ਸਰਕਾਰ ਵੱਲੋਂ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਧਰਨਾ ਅਤੇ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਔਰਤਾਂ ਸ਼ਾਮਿਲ ਸਨ।
