19 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼)ਖੱਟਰ ਨੇ ਕਿਹਾ ਕਿ ਵਿਰੋਧ ਕਰਨ ਵਾਲੇ 10 ਲੋਕ ਹੁੰਦੇ ਹਨ ਪਰ ਇਸ ਦੇ ਨਤੀਜੇ ਵਜੋਂ ਸੈਂਕੜੇ ਲੋਕ ਉਨ੍ਹਾਂ ਨਾਲ ਜੁੜ ਰਹੇ ਹਨ। ਖੱਟਰ ਨੇ ਕਿਹਾ ਕਿ ਜਿਨ੍ਹਾਂ ਜ਼ਿਆਦਾ ਇਹ ਵਿਰੋਧ ਕਰਨਗੇ ਉਸ ਤੋਂ ਕਿਤੇ ਜ਼ਿਆਦਾ ਲੋਕ ਇਨ੍ਹਾਂ ਨਾਲ ਜੁੜਣਗੇ
ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਨੂੰ ਪੰਜਾਬ ਤੇ ਹਰਿਆਣਾ ਵਿੱਚ ਕਿਸਾਨਾਂ ਦੇ ਖਾਸੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਵੀ ਲੀਡਰ ਪ੍ਰਚਾਰ ਕਰਨ ਜਾਂਦੇ ਹਨ ਉੱਥੇ ਪਹਿਲਾਂ ਹੀ ਕਿਸਾਨ ਕਾਲੇ ਝੰਡੇ ਲੈ ਕੇ ਪਹੁੰਚ ਜਾਂਦੇ ਹਨ। ਇਸ ਨੂੰ ਲੈ ਕੇ ਹਰਿਆਣਾ ਦਾ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਟਿੱਪਣੀ ਕੀਤੀ ਹੈ।
ਜਿਨ੍ਹਾਂ ਵਿਰੋਧ ਕਰੋਗੇ ਉਨ੍ਹਾਂ ਹੀ ਸਾਡਾ ਫ਼ਾਇਦਾ ਹੋਵੇਗਾ
ਮਨੋਹਰ ਲਾਲ ਖੱਟਰ ਨੇ ਕਿਹਾ ਕਿ ਕੁਝ ਲੋਕ ਸਿਰਫਿਰ ਹੁੰਦੇ ਹਨ ਜੋ ਆਪਣੀ ਦਬੰਗਈ ਚਲਾਉਂਦੇ ਹਨ ਪਰ ਪਹਿਲਾਂ ਉਨ੍ਹਾਂ ਦੀ ਚੱਲ ਜਾਂਦੀ ਸੀ ਪਰ ਹੁਣ ਉਨ੍ਹਾਂ ਦੀ ਚਲਦੀ ਨਹੀਂ ਹੈ। ਖੱਟਰ ਨੇ ਕਿਹਾ ਕਿ ਵਿਰੋਧ ਕਰਨ ਵਾਲੇ 10 ਲੋਕ ਹੁੰਦੇ ਹਨ ਪਰ ਇਸ ਦੇ ਨਤੀਜੇ ਵਜੋਂ ਸੈਂਕੜੇ ਲੋਕ ਉਨ੍ਹਾਂ ਨਾਲ ਜੁੜ ਰਹੇ ਹਨ। ਖੱਟਰ ਨੇ ਕਿਹਾ ਕਿ ਜਿਨ੍ਹਾਂ ਜ਼ਿਆਦਾ ਇਹ ਵਿਰੋਧ ਕਰਨਗੇ ਉਸ ਤੋਂ ਕਿਤੇ ਜ਼ਿਆਦਾ ਲੋਕ ਇਨ੍ਹਾਂ ਨਾਲ ਜੁੜਣਗੇ, ਜਿਸ ਲੀਡਰ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ ਉਸ ਨੂੰ ਇਸ ਦਾ ਫ਼ਾਇਦਾ ਹੀ ਹੋਵੇਗਾ।
ਨਾਇਬ ਸੈਣੀ ਨੇ ਵੀ ਕੀਤੀ ਸੀ ਕਿਸਾਨਾਂ ਖ਼ਿਲਾਫ਼ ਟਿੱਪਣੀ
ਜ਼ਿਕਰ ਕਰ ਦਈਏ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਰਤੀਆ ‘ਚ ਇੱਕ ਪ੍ਰੋਗਰਾਮ ਦੌਰਾਨ ਕਿਸਾਨਾਂ ਦੇ ਵਿਰੋਧ ‘ਤੇ ਕਿਹਾ ਕਿ ਸਰਕਾਰ ਨੇ ਸਾਡੇ ਬੇਕਾਬੂ ਕਿਸਾਨਾਂ ਨਾਲ ਗੱਲ ਕਰਨ ਲਈ ਮੰਤਰੀਆਂ ਨੂੰ ਵੀ ਭੇਜਿਆ ਹੈ, ਜੋ ਪ੍ਰਦਰਸ਼ਨ ਕਰ ਰਹੇ ਹਨ। ਹੁਣ ਵੀ ਸਰਕਾਰ ਉਨ੍ਹਾਂ ਨਾਲ ਗੱਲ ਕਰ ਰਹੀ ਹੈ। ਸਰਕਾਰ ਕਿਸਾਨਾਂ ਦੀ ਸ਼ੁਭਚਿੰਤਕ ਹੈ, ਦੁਸ਼ਮਣ ਨਹੀਂ।