*ਭਾਜਪਾ ਵੱਲੋਂ 27 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਪਹਿਲੀ ਸੂਚੀ ਵਿੱਚ ਐਲਾਨੇ ਸੀ 35 ਉਮੀਦਵਾਰ*

0
149

ਚੰਡੀਗੜ੍ਹ 27,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 27 ਉਮੀਦਵਾਰਾਂ ਦੇ ਨਾਂ ਹਨ। ਬੀਜੇਪੀ ਨੇ ਪਹਿਲੀ ਸੂਚੀ ਵਿੱਚ 35 ਉਮੀਦਵਾਰ ਐਲਾਨੇ ਸੀ। ਬੀਜੇਪੀ ਇਸ ਵਾਰ ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਮਿਲ ਕੇ ਚੋਣਾਂ ਲੜ ਰਹੀ ਹੈ। ਭਾਜਪਾ 65, ਪੰਜਾਬ ਲੋਕ ਕਾਂਗਰਸ 37 ਤੇ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ 15 ਸੀਟਾਂ ਉੱਪਰ ਚੋਣ ਲੜ ਰਹੀ ਹੈ। 

ਬੀਜੇਪੀ ਨੇ ਪਹਿਲੀ ਸੂਚੀ ਵਿੱਚ 35 ਉਮੀਦਵਾਰ ਐਲਾਨੇ ਸੀ। ਬੀਜੇਪੀ ਇਸ ਵਾਰ ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਮਿਲ ਕੇ ਚੋਣਾਂ ਲੜ ਰਹੀ ਹੈ। ਭਾਜਪਾ 65, ਪੰਜਾਬ ਲੋਕ ਕਾਂਗਰਸ 37 ਤੇ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ 15 ਸੀਟਾਂ ਉੱਪਰ ਚੋਣ ਲੜ ਰਹੀ ਹੈ।


ਬੀਜੇਪੀ ਨੇ ਕਾਨੂੰਨ ਵਿਵਸਥਾ ਨੂੰ ਬਣਾਇਆ ਮੁੱਦਾ
ਪੰਜਾਬ ਵਿਧਾਨ ਸਭਾ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਨੇ ਕਾਨੂੰਨ ਵਿਵਸਥਾ ਦਾ ਮੁੱਦਾ ਚੁੱਕ ਰਹੀ ਹੈ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ‘ਚ ਕਾਨੂੰਨ ਵਿਵਸਥਾ ਢਹਿ ਗਈ ਹੈ। ਇਸ ਦੇ ਨਾਲ ਹੀ ਤਰੁਣ ਚੁੱਘ ਨੇ ਸੂਬੇ ਵਿੱਚ ਰੈੱਡ ਅਲਰਟ (Red Alert) ਜਾਰੀ ਕਰਨ ਤੇ ਕੇਂਦਰੀ ਬਲਾਂ ਦੀ ਤਾਇਨਾਤੀ ਦੀ ਮੰਗ ਕੀਤੀ।

ਭਾਜਪਾ ਆਗੂ ਨੇ ਇਹ ਮੰਗ ਪਟਿਆਲਾ ਦੇ ਕਾਲੀ ਮੰਦਰ, ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਤੇ ਲੁਧਿਆਣਾ ਵਿਚ ਹਾਲ ਹੀ ਵਿਚ ਹੋਏ ਬੰਬ ਧਮਾਕਿਆਂ ਦੇ ਕਥਿਤ ਮਾਮਲਿਆਂ ਦਾ ਹਵਾਲਾ ਦਿੰਦੇ ਹੋਏ ਕੀਤੀ ਹੈ। ਪਟਿਆਲਾ ਵਿਚ ਬੇਅਦਬੀ ਦੇ ਇੱਕ ਕਥਿਤ ਮਾਮਲੇ ਵਿਚ ਸੋਮਵਾਰ ਨੂੰ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ ਹੀ ਅੰਮ੍ਰਿਤਸਰ ਹਰਿਮੰਦਰ ਸਾਹਿਬ ਕਾਂਡ ਨਾਲ ਜੁੜੇ ਇਕ ਵਿਅਕਤੀ ਨੂੰ ਭੀੜ ਨੇ ਕੁੱਟ-ਕੁੱਟ ਕੇ ਮਾਰ ਦਿੱਤਾ।

NO COMMENTS