*ਭਾਨਾ ਸਿੱਧੂ ਨੂੰ ਭੇਜਿਆ ਜੇਲ੍ਹ, ਕਿਹਾ – ਝੂਠੇ ਕੇਸ ‘ਚ ਫਸਾਇਆ, ਸਮਰਥਕਾਂ ਨੇ ਵੀ ਕੀਤਾ ਵਿਰੋਧ*

0
88

24 ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼)ਉੱਥੇ ਹੀ ਕੈਮਰੇ ਦੇ ਸਾਹਮਣੇ ਭਾਨਾ ਸਿੱਧੂ ਨੇ ਖੁਦ ਨੂੰ ਬੇਕਸੂਰ ਦੱਸਦੇ ਹੋਏ ਕਿਹਾ ਕਿ ਉਸ ਨਾਲ ਧੱਕਾ ਕੀਤਾ ਜਾ ਰਿਹਾ ਹੈ। ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਦੇ ਸਮਰਥਕਾਂ ਨੇ ਵੀ ਗ੍ਰਿਫਤਾਰੀ ਦਾ ਵਿਰੋਧ ਕੀਤਾ।

 ਸੋਸ਼ਲ ਮੀਡੀਆ ਐਕਟਿਵਿਸਟ ਭਾਨਾ ਸਿੱਧੂ ਨੂੰ ਲੁਧਿਆਣਾ ਪੁਲਿਸ ਨੇ ਮਹਿਲਾ ਟਰੈਵਲ ਏਜੰਟ ਨੂੰ ਧਮਕੀਆਂ ਦੇਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਦੋ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਭਾਨਾ ਸਿੱਧੂ ਨੂੰ ਮੰਗਲਵਾਰ ਨੂੰ ਅਦਾਲਤ ‘ਚ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਮੈਡੀਕਲ ਲਿਆਂਦਾ ਗਿਆ।

ਉੱਥੇ ਹੀ ਕੈਮਰੇ ਦੇ ਸਾਹਮਣੇ ਭਾਨਾ ਸਿੱਧੂ ਨੇ ਖੁਦ ਨੂੰ ਬੇਕਸੂਰ ਦੱਸਦੇ ਹੋਏ ਕਿਹਾ ਕਿ ਉਸ ਨਾਲ ਧੱਕਾ ਕੀਤਾ ਜਾ ਰਿਹਾ ਹੈ। ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਦੇ ਸਮਰਥਕਾਂ ਨੇ ਵੀ ਗ੍ਰਿਫਤਾਰੀ ਦਾ ਵਿਰੋਧ ਕੀਤਾ।

ਭਾਨਾ ਸਿੱਧੂ ਕੈਮਰੇ ਸਾਹਮਣੇ ਸਪੱਸ਼ਟੀਕਰਨ ਦੇ ਰਿਹਾ ਸੀ ਪਰ ਫਿਰ ਪੁਲੀਸ ਮੁਲਾਜ਼ਮ ਉਸ ਨੂੰ ਜ਼ਬਰਦਸਤੀ ਕਾਰ ਵਿੱਚ ਬਿਠਾ ਕੇ ਲੈ ਗਏ। ਇਸ ਦੌਰਾਨ ਕੁਝ ਗੱਲਾਂ ਰਿਕਾਰਡ ਕੀਤੀਆਂ ਗਈਆਂ। ਭਾਨਾ ਸਿੱਧੂ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਕਰੋੜਾਂ ਰੁਪਇਆ ਵਾਪਸ ਕਰ ਦਿੱਤਾ ਹੈ। ਇਹ ਕੇਸ ਜਾਣਬੁੱਝ ਕੇ ਝੂਠੇ ਆਧਾਰ ‘ਤੇ ਘੜਿਆ ਗਿਆ ਹੈ। ਵਾਹਿਗੁਰੂ ਸਭ ਜਾਣਦਾ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਵੀ ਉਹ ਆਪਣੀ ਲੜਾਈ ਜਾਰੀ ਰੱਖੇਗਾ।

ਸਰਪੰਚ ਤੇ ਸਮਰਥਕਾਂ ਨੂੰ ਮਿਲਣ ਨਹੀਂ ਦਿੱਤਾ ਗਿਆ

ਭਾਨਾ ਸਿੱਧੂ ਨੂੰ ਮਿਲਣ ਲਈ ਉਨ੍ਹਾਂ ਦੇ ਪਿੰਡ ਦੇ ਸਰਪੰਚ, ਪਰਿਵਾਰਕ ਮੈਂਬਰ ਅਤੇ ਸਮਰਥਕ ਪਹੁੰਚੇ ਪਰ ਭਾਣੇ ਨੂੰ ਮਿਲਣ ਨਹੀਂ ਦਿੱਤਾ ਗਿਆ। ਸਰਪੰਚ ਸਰਬਜੀਤ ਸਿੰਘ ਨੇ ਕਿਹਾ ਕਿ ਭਾਨਾ ਸਿੱਧੂ ਲੋਕਾਂ ਦੀ ਆਵਾਜ਼ ਬੁਲੰਦ ਕਰ ਰਿਹਾ ਹੈ। ਇਸ ਕਾਰਨ ਉਸ ਨੂੰ ਫਸਾਇਆ ਗਿਆ। ਕਰੋੜਾਂ ਰੁਪਏ ਵਾਪਸ ਕਰਾਵਉਣ ਵਾਲੇ ਵਿਅਕਤੀ ‘ਤੇ 10 ਹਜ਼ਾਰ ਰੁਪਏ ਬਲੈਕਮੇਲ ਕਰਨ ਦਾ ਦੋਸ਼ ਹੈ।

ਭਾਨਾ ਸਿੱਧੂ ਨੂੰ ਨਿਆਇਕ ਹਿਰਾਸਤ ਵਿੱਚ ਭੇਜਿਆ

ਭਾਨਾ ਸਿੱਧੂ ਨੂੰ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਭਾਨਾ ਸਿੱਧੂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ ਜਿਸ ਤੋਂ ਬਾਅਦ ਪੁਲਿਸ ਨੇ ਭਾਨਾ ਨੂੰ ਲੁਧਿਆਣਾ ਜੇਲ੍ਹ ਭੇਜ ਦਿੱਤਾ। ਦੱਸ ਦੇਈਏ ਕਿ ਮਹਿਲਾ ਟਰੈਵਲ ਏਜੰਟ ਨੇ ਭਾਨਾ ਸਿੱਧੂ ‘ਤੇ ਬਲੈਕਮੇਲ ਕਰਨ ਅਤੇ ਧਮਕੀਆਂ ਦੇਣ ਦਾ ਦੋਸ਼ ਲਗਾਇਆ ਸੀ। ਜਿਸ ਕਾਰਨ ਲੁਧਿਆਣਾ ਪੁਲਿਸ ਨੇ ਭਾਨਾ ਨੂੰ ਗ੍ਰਿਫਤਾਰ ਕਰ ਲਿਆ ਹੈ।

NO COMMENTS