*ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜਿਲਾ ਕਮੇਟੀ ਮਾਨਸਾ ਦੀ ਮੀਟਿੰਗ ਬਾਲ ਭਵਨ ਮਾਨਸਾ ਵਿਖੇ ਹੋਈ*

0
17

ਮਾਨਸਾ 5 ਫਰਵਰੀ (ਸਾਰਾ ਯਹਾਂ/ਮੁੱਖ ਸੰਪਾਦਕ) ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜਿਲਾ ਕਮੇਟੀ ਮਾਨਸਾ ਦੀ ਮੀਟਿੰਗ ਜਿਲਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਦੀ ਪ੍ਰਧਾਨਗੀ ਹੇਠ ਬਾਲ ਭਵਨ ਮਾਨਸਾ ਵਿਖੇ ਹੋਈ । ਮੀਟਿੰਗ ਵਿੱਚ ਭਖਦੇ ਕਿਸਾਨੀ ਮਸਲਿਆਂ ਦੇ ਨਾਲ ਨਾਲ ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮਾਂ ਦੀ ਤਿਆਰੀ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ । ਕੇਂਦਰ ਸਰਕਾਰ ਵੱਲੋਂ ਭੇਜੇ ਖੇਤੀ ਵਪਾਰ ਨੀਤੀ ਦੇ ਖਰੜੇ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜ ਮਾਰਚ ਨੂੰ ਲੱਗਣ ਵਾਲੇ ਚੰਡੀਗੜ ਮੋਰਚੇ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ । ਇਸਤੋਂ ਇਸਾਵਾ ਪਿੰਡ ਜਿਉਂਦ ਵਿੱਚ ਚੱਲ ਰਹੇ ਜ਼ਮੀਨੀ ਘੋਲ ਵਿੱਚ ਡਟਵੀਂ ਹਮਾਇਤ ਕਰਨ ਦਾ ਫੈਸਲਾ ਕੀਤਾ ਗਿਆ । 

            ਐਸ ਕੇ ਐਮ ਦੇ ਸੱਦੇ ‘ਤੇ ਦੇਸ਼ ਪੱਧਰੇ ਸਿਦੇ ਨੂੰ ਲਾਗੂ ਕਰਦੇ ਹੋਏ 9 ਫਰਵਰੀ ਨੂੰ ਮਾਨਸਾ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਦਫਤਰ ਸਾਹਮਣੇ ਧਰਨਾ ਦੇਣ ਉਪਰੰਤ ਦਿੱਤੇ ਜਾਣ ਵਾਲੇ ਮੰਗ ਪੱਤਰ ਦੇ ਪ੍ਰੋਗਰਾਮ ਵਿੱਚ ਵੀ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਜਥੇਬੰਦੀ ਦੀ ਅਗਵਾਈ ਵਿੱਚ ਸ਼ਾਮਿਲ ਹੋਣਗੇ । ਇਸਤੋਂ ਬਿਨਾਂ ਪਿਛਲੇ ਸਾਂਝੇ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ‘ਤੇ ਤਸੱਲੀ ਪ੍ਰਗਟ ਕੀਤੀ ਗਈ । ਇੱਕ ਵਿਸ਼ੇਸ ਫੈਸਲੇ ਅਨੁਸਾਰ ਜਥੇਬੰਦੀ ਵਿੱਚ ਸ਼ਾਮਿਲ ਹੋਏ ਕਿਸਾਨ ਆਗੂ ਦਰਸ਼ਨ ਸਿੰਖ ਗੁਰਨੇ ਕਲਾਂ ਨੂੰ ਜਿਲਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ । ਜਥੇਬੰਦੀ ਵੱਲੋਂ ਕੁਲਰੀਆਂ ਦੇ ਅਬਾਦਕਾਰ ਕਿਸਾਨਾਂ ਦੀ ਹਮਾਇਤ ਲਈ ਲੜੇ ਜਾ ਰਹੇ ਸੰਘਰਸ਼ ਦਾ ਰਿਵਿਊ ਵੀ ਕੀਤਾ ਗਿਆ ਅਤੇ ਕੁਲਰੀਆਂ ਦੇ ਕਿਸਾਨਾਂ ‘ਤੇ ਬਰੇਟਾ ਥਾਣੇ ਵਿੱਚ ਹਾਲ ਹੀ ਵਿੱਚ ਜ਼ਮੀਨ ‘ਤੇ ਕਬਜਾ ਕਰਨ ਦਾ ਮੁਕੱਦਮਾ ਦਰਜ ਕਰਨ ਦੀ ਨਿਖੇਧੀ ਕੀਤੀ ਗਈ ਅਤੇ ਕੇਸ ਤੁਰੰਤ ਵਾਪਸ ਲੈਣ ਦੀ ਮੰਗ ਵੀ ਕੀਤੀ ਗਈ । ਨਾਲ ਹੀ ਜਥੇਬੰਦੀ ਵੱਲੋਂ ਜ਼ਮੀਨ ਉੱਤੇ ਕਬਜ਼ਾ ਹਰ ਹੀਲੇ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਗਿਆ ਨਾਲ ਹੀ ਮਾਲਕੀ ਹੱਕ ਲੈਣ ਲਈ ਸੰਘਰਸ਼ ਜਾਰੀ ਰਹੇਗਾ । 

             ਜਥੇਬੰਦੀ ਦੇ 22-23 ਫਰਵਰੀ ਨੂੰ ਮਸਤੂਆਣਾ ਵਿਖੇ ਹੋਣ ਜਾ ਹਹੇ ਸੂਬਾ ਡੈਲੀਗੇਟ ਇਜਲਾਸ ਵਿੱਚ ਜਿਲੇ ਭਰ ਚੋਂ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ, ਵਰਕਰ ਅਤੇ ਆਗੂ ਸ਼ਾਮਿਲ ਹੋਣਗੇ । ਇਸ ਮੌਕੇ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀ ਬਾਘਾ ਸਮੇਤ ਤਾਰਾ ਚੰਦ ਬਰੇਟਾ, ਦੇਵੀ ਰਾਮ ਰੰਘੜਿਆਲ, ਬਲਵਿੰਦਰ ਸ਼ਰਮਾਂ, ਬਾਵਾ ਸਿੰਘ ਖੀਵਾ, ਬਲਜੀਤ ਸਿੰਘ ਭੈਣੀ ਬਾਘਾ, ਮਹਿੰਦਰ ਸਿੰਘ, ਬਲਵਿੰਦਰ ਸਿੰਘ ਬੁਰਜ ਰਾਠੀ, ਮਿੱਠੂ ਸਿੰਘ ਭੰਮੇ, ਜੱਗਾ ਸਿੰਘ ਰਾਮਾਨੰਦੀ, ਹਰਚੇਤ ਸਿੰਘ ਚਕੇਰੀਆਂ ਅਤੇ ਜਗਜੀਵਨ ਸਿੰਘ ਹਸਨਪੁਰ ਆਦਿ ਸਾਮਿਲ ਰਹੇ ।

LEAVE A REPLY

Please enter your comment!
Please enter your name here