*ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਜ਼ਿਲ੍ਹਾ ਮਾਨਸਾ*

0
26

ਮਾਨਸ 22 ਜਨਵਰੀ(ਸਾਰਾ ਯਹਾਂ/ਮੁੱਖ ਸੰਪਾਦਕ)ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮਾਨਸਾ ਦੀ ਇੱਕ ਵਿਸ਼ੇਸ਼ ਮੀਟਿੰਗ ਗੁਰੁਦਵਾਰਾ ਸਾਹਿਬ ਬਾਬਾ ਬੁੱਢਾ ਜੀ ਨੇੜੇ ਸ਼ਹੀਦ ਭਗਤ ਸਿੰਘ ਚੌਕ ਮਾਨਸਾ ਵਿਖੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਗਾਗੋਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸ੍ਰ ਕੁਲਦੀਪ ਸਿੰਘ ਚੱਕ ਭਾਈਕੇ ਚੇਅਰਮੈਨ ਸੂਬਾ ਅੰਤ੍ਰਿੰਗ ਕਮੇਟੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੈਸ ਸਕੱਤਰ ਸ੍ਰੀ ਅਵੀ ਮੌੜ ਨੇ ਦੱਸਿਆ ਕਿ ਸਾਲ 2020-21 ਦੌਰਾਨ ਵੱਖ ਵੱਖ ਕਿਸਾਨੀ ਮੁੱਦਿਆਂ ਨੂੰ ਲੈਕੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ ਸੰਘਰਸ਼ ਵਿੱਢਿਆ ਗਿਆ ਸੀ,ਜਿਸ ਵਿਚ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਰੱਦ ਕਰਕੇ ਬਾਕੀ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ ਸੀ,ਜਿਸ ਕਾਰਨ ਦਿੱਲੀ ਮੋਰਚਾ ਮੁਅੱਤਲ ਕਰ ਦਿੱਤਾ ਗਿਆ ਸੀ।ਪ੍ਰੰਤੂ ਕੇਂਦਰ ਸਰਕਾਰ ਵੱਲੋਂ ਰਹਿੰਦੀਆਂ ਮੰਗਾਂ ਹਾਲੇ ਤੱਕ ਲਾਗੂ ਨਹੀਂ ਕੀਤੀਆ ਗਈਆ। ਸੋ ਉਹਨਾਂ ਰਹਿੰਦੀਆਂ ਮੰਗਾਂ ਨੂੰ ਪੂਰਨ ਲਾਗੂ ਕਰਵਾਉਣ ਹਿੱਤ ਸਯੁੰਕਤ ਕਿਸਾਨ ਮੋਰਚੇ ਵੱਲੋਂ 26 ਜਨਵਰੀ ਨੂੰ ਜ਼ਿਲ੍ਹਾ ਹੈਡਕੁਆਟਰ,ਤਹਿਸੀਲ, ਸਬ ਤਹਿਸੀਲ ਹੈਡਕੁਆਰਟਰ ਉੱਪਰ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ।ਇਸ ਟਰੈਕਟਰ ਮਾਰਚ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੂਰੇ ਜੋਸ਼ ਨਾਲ ਸ਼ਾਮਲ ਹੋ ਰਹੀ ਹੈ।ਸੋ ਸਾਰੇ ਜ਼ਿਲ੍ਹਾ,ਬਲਾਕ, ਇਕਾਈ ਦੇ ਅਹੁਦੇਦਾਰ ਅਤੇ ਵਰਕਰ ਝੰਡਿਆਂ ਅਤੇ ਬੈਚਾਂ ਸਮੇਤ ਵੱਧ ਤੋਂ ਵੱਧ ਗਿਣਤੀ ਵਿੱਚ ਟਰੈਕਟਰ ਲੈਕੇ ਇਸ ਮਾਰਚ ਵਿੱਚ ਸਮੂਲੀਅਤ ਕੀਤੀ ਜਾਵੇ।ਇਸ ਮੀਟਿੰਗ ਵਿੱਚ ਹਰਦੇਵ ਸਿੰਘ ਕੋਟ ਧਰਮੂ,ਸਿੰਗਾਰਾ ਸਿੰਘ ਦੋਦੜਾ,ਗੁਰਨਾਮ ਸਿੰਘ,ਮਲਕੀਤ ਰਾਮ ਅਤੇ ਬੂਟਾ ਸਿੰਘ ਭੀਖੀ,ਮਹਿੰਦਰ ਸਿੰਘ ਖਿਆਲਾ,ਮਹਿੰਦਰ ਸਿੰਘ ਦਲੇਲ ਸਿੰਘ ਵਾਲਾ,ਮਹਿੰਦਰ ਸਿੰਘ ਗੜ੍ਹਦੀ,ਪ੍ਰਿਥੀ ਸਿੰਘ ਢੈਪਈ ,ਬਲਦੇਵ ਸਿੰਘ ਫਰਵਾਹੀ ਅਤੇ ਹੋਰ ਵਰਕਰ ਹਜ਼ਾਰ ਸਨ। ਪਰਮਜੀਤ ਸਿੰਘ ਗਾਗੋਵਾਲ, ਜ਼ਿਲ੍ਹਾ ਪ੍ਰਧਾਨ

NO COMMENTS