ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਪਿੰਡ ਲੱਖੀ ਜੰਗਲ ਦੀ ਮੀਟਿੰਗ ਮੀਟਿੰਗ ਵਿੱਚ ਪਿੰਡ ਦੇ ਪੰਚਾਇਤ ਮੈਂਬਰ ਤਰਸੇਮ ਸਿੰਘ ਦੀ ਕੁੱਟਮਾਰ ਦੇ ਸਬੰਧ

0
41


ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਪਿੰਡ ਲੱਖੀ ਜੰਗਲ ਦੀ ਮੀਟਿੰਗ ਪ੍ਰਧਾਨ ਸਿਕੰਦਰ ਸਿੰਘ ਦੀ ਅਗਵਾਈ ਵਿੱਚ ਸੁਖਮੰਦਰ ਸਿੰਘ ਦੇ ਘਰ ਹੋਈ। ਮੀਟਿੰਗ ਵਿਚ ਸੂਬਾ ਪ੍ਰਧਾਨ ਬੋਘ ਸਿੰਘ ਮਾਨਸਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।ਮੀਟਿੰਗ ਵਿੱਚ ਪਿੰਡ ਦੇ ਪੰਚਾਇਤ ਮੈਂਬਰ ਤਰਸੇਮ ਸਿੰਘ ਦੀ ਕੁੱਟਮਾਰ ਦੇ ਸਬੰਧ ਵਿੱਚ ਪਿੰਡ ਵਾਸੀਆਂ ਤੋਂ ਪੁੱਛਗਿਛ ਕਰਕੇ ਪੂਰੀ ਰਿਪੋਰਟ ਤਿਆਰ ਕੀਤੀ ਗਈ ਅਤੇ ਇਹ ਗੱਲ ਸਾਹਮਣੇ ਆਈ ਕਿ ਪਿੰਡ ਦਾ ਨੌਜਵਾਨ ਸਰਬਜੀਤ ਸਿੰਘ ਪੁੱਤਰ ਜਰਨੈਲ ਸਿੰਘ ਇਸ ਝਗੜੇ ਵਿੱਚ ਸ਼ਾਮਲ ਨਹੀਂ ਸੀ, ਸਰਪੰਚ ਚਰਨਜੀਤ ਕੌਰ ਅਤੇ ਬੇਅੰਤ ਸਿੰਘ ਵੀ ਇਸ ਝਗੜੇ ਵਿੱਚ ਸ਼ਾਮਲ ਨਹੀਂ ਸੀ, ਝਗੜੇ ਵਾਲੀ ਜਗ੍ਹਾ ਤੇ ਕੋਈ ਫਾਇਰਿੰਗ ਨਹੀਂ ਕੀਤੀ ਗਈ ਅਤੇ ਜੋ ਅਣਪਛਾਤੇ ਨੌਜਵਾਨ ਪਰਚੇ ਵਿੱਚ ਸ਼ਾਮਲ ਕੀਤੇ ਗਏ ਹਨ ਉਹ ਵੀ ਮਾਲੂਮ ਨਹੀਂ ਹੋ ਸਕੇ। ਉਪਰੋਕਤ ਤੱਥਾਂ ਸਬੰਧੀ 5 ਜੁਲਾਈ ਨੂੰ ਥਾਣਾ ਨੇਹੀਆਂ ਵਾਲਾ ਦਾ ਐਸ ਐਚ ਓ ਵੀ ਪਿੰਡ ਵਿੱਚੋਂ ਪੜਤਾਲ ਕਰ ਚੁੱਕਾ ਹੈ ਅਤੇ ਉਕਤ ਵਿਅਕਤੀਆਂ ਨੂੰ ਨਿਰਦੋਸ਼ ਪਾਇਆ ਜਾ ਚੁੱਕਾ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੀਦਾ ਨੇ ਕਿਹਾ ਕਿ ਉਪਰੋਕਤ ਹਾਲਤਾਂ ਨੂੰ ਵੇਖਦਿਆਂ ਹੋਇਆ ਜੇਕਰ ਪੁਲਿਸ ਨੇ ਕਿਸੇ ਰਾਜਨੀਤਿਕ ਦਬਾਅ ਹੇਠ ਆ ਕੇ ਨਾਜਾਇਜ਼ ਨਾਮਜ਼ਦਗੀ ਜਾਂ ਧਰਾਵਾਂ ਦੇ ਆਧਾਰ ਤੇ ਸਰਪੰਚ ਚਰਨਜੀਤ ਕੌਰ ਜਾਂ ਉਸ ਨਾਲ ਸਬੰਧਤ ਉਪਰੋਕਤ ਵਿਅਕਤੀਆਂ ਖਿਲਾਫ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਸਬੰਧ ਵਿੱਚ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਇਸ ਪਰਿਵਾਰ ਨੂੰ ਇਨਸਾਫ਼ ਦਵਾਉਣ ਲਈ 15 ਜੁਲਾਈ ਨੂੰ ਥਾਣਾ ਨੇਹੀਆਂਵਾਲਾ ਅੱਗੇ ਧਰਨਾ ਲਾਇਆ ਜਾਵੇਗਾ। ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਗੰਗਾ, ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ, ਜ਼ਿਲ੍ਹਾ ਜਨਰਲ ਸਕੱਤਰ ਸੁਖਦਰਸ਼ਨ ਸਿੰਘ ਖੇਮੂਆਣਾ, ਮਲਕੀਤ ਸਿੰਘ ਲੱਖੀ ਜੰਗਲ ਤੋਂ ਇਲਾਵਾ ਪਿੰਡ ਦੇ ਬਹੁਤ ਸਾਰੇ ਆਗੂ ਤੇ ਵਰਕਰ ਸ਼ਾਮਿਲ

LEAVE A REPLY

Please enter your comment!
Please enter your name here