*ਭਾਰਤੀ ਕਿਸਾਨ ਯੂਨੀਅਨ ਮਾਨਸਾ,ਪੰਜਾਬ ਦੀ ਪੰਜਾਬ ਕਮੇਟੀ ਦੀ ਮੀਟਿੰਗ ਬਠਿੰਡਾ ਵਿਖੇ ਚੱਲ ਰਹੇ ਪੱਕੇ ਮੋਰਚੇ ਦੇ ਟੈਂਟ ਵਿਚ ਹੋਈ*

0
20

ਮਾਨਸਾ 29,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ) : ਭਾਰਤੀ ਕਿਸਾਨ ਯੂਨੀਅਨ ਮਾਨਸਾ,ਪੰਜਾਬ ਦੀ ਪੰਜਾਬ ਕਮੇਟੀ ਦੀ ਮੀਟਿੰਗ ਬਠਿੰਡਾ ਵਿਖੇ ਚੱਲ ਰਹੇ ਪੱਕੇ ਮੋਰਚੇ ਦੇ ਟੈਂਟ ਵਿਚ ਹੋਈ। ਮੀਟਿੰਗ ਵਿੱਚ ਜੋਤੀ ਰਾਣੀ ਦੇ ਪਤੀ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਾਉਣ ਲਈ ਅਗਲੀ ਰਣਨੀਤੀ ਉਲੀਕੀ ਗਈ।ਬਠਿੰਡਾ ਦੀ ਰਹਿਣ ਵਾਲੀ ਜੋਤੀ ਰਾਣੀ ਜੋ ਕਿ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਮ ਵਿਖੇ ਵਿਆਹੀ ਹੋਈ ਸੀ ਉਸ ਦੇ ਪਤੀ ਰਸਾਲਾ ਸਿੰਘ ਦਾ ਕਤਲ ਹੋ ਗਿਆ ਸੀ। ਪਰ ਲੰਬੇ ਸਮੇਂ ਤਕ ਪੁਲੀਸ ਤੇ ਸਿਵਲ ਪ੍ਰਸ਼ਾਸਨ ਤੇ ਦਫਤਰਾਂ ਦੇ ਗੇੜੇ ਮਾਰ ਮਾਰ ਕੇ ਵੀ ਪੁਲੀਸ ਵੱਲੋਂ ਉਸ ਦੇ ਕਾਤਲਾਂ ਦੀ ਸ਼ਨਾਖਤ ਨਹੀਂ ਕੀਤੀ ਗਈ ਸੀ,ਜਿਸ ਕਾਰਨ 3 ਮਈ 2021ਤੋਂ ਲਗਾਤਾਰ ਪੱਕਾ ਮੋਰਚਾ ਜੋਤੀ ਰਾਣੀ ਦੇ ਵੱਲੋਂ ਬਠਿੰਡਾ ਤੇ ਕ੍ਰਾਈਮ ਬ੍ਰਾਂਚ ਦੇ ਦਫਤਰ ਅੱਗੇ ਲੱਗਿਆ ਹੋਇਆ ਹੈ।ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਆਉਣ ਵਾਲੀ 5 ਜੁਲਾਈ ਨੂੰ ਜਥੇਬੰਦੀ ਵੱਲੋਂ ਮਨਪ੍ਰੀਤ ਬਾਦਲ ਦੇ ਦਫ਼ਤਰ ਵੱਲ ਮਾਰਚ ਕਰ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ। ਜਥੇਬੰਦੀ ਦੇ ਆਗੂਆਂ ਵੱਲੋਂ ਚਿਤਾਵਨੀ ਦਿੱਤੀ ਗਈ ਕਿ ਕਾਤਲਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੱਕ ਮੋਰਚਾ ਜਾਰੀ ਰੱਖਿਆ ਜਾਵੇਗਾ। ਮੀਟਿੰਗ ਵਿਚ ਸੂਬਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਗੰਗਾ, ਸੂਬਾ ਮੀਤ ਪ੍ਰਧਾਨ ਮੇਜਰ ਸਿੰਘ ਰੰਧਾਵਾ, ਸੂਬਾ ਖਜ਼ਾਨਚੀ ਉੱਗਰ ਸਿੰਘ ਮਾਨਸਾ, ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ, ਜਗਸੀਰ ਸਿੰਘ ਜੀਦਾ, ਸੁਖਦਰਸ਼ਨ ਸਿੰਘ ਖੇਮੋਆਣਾ, ਸੁਖਦੇਵ ਸਿੰਘ ਕੋਟਲੀ ਕਲਾਂ, ਲਖਵੀਰ ਸਿੰਘ ਕੋਟਭਾਈ, ਜਸਵਿੰਦਰ ਸਿੰਘ ਸਾਈਆਂਵਾਲਾ, ਸੁਰਜੀਤ ਸਿੰਘ ਸੰਦੋਹਾ, ਸੋਹਣਾ ਸਿੰਘ ਕੋਟ ਫੱਤਾ, ਭੋਲਾ ਸਿੰਘ ਗੋਨਿਆਣਾ, ਰੇਸ਼ਮ ਸਿੰਘ ਜੀਦਾ, ਬੀਰਜਵਿੰਦਰ ਸਿੰਘ ਗਹਿਰੀ, ਸੁਖਮੰਦਰ ਸਿੰਘ ਹੁਸਨਰ, ਬਲਜਿੰਦਰ ਸਿੰਘ ਗੁਰੂਸਰ, ਪ੍ਰਸ਼ੋਤਮ ਸਿੰਘ ਕਟਾਰ ਸਿੰਘ ਵਾਲਾ ਤੋਂ ਇਲਾਵਾ ਵੱਖ ਵੱਖ ਪਿੰਡਾਂ ਦੇ ਕਿਸਾਨ ਆਗੂ ਹਾਜ਼ਰ ਸਨਭਾਰਤੀ ਕਿਸਾਨ ਯੂਨੀਅਨ ਮਾਨਸਾ,ਪੰਜਾਬ ਦੀ ਪੰਜਾਬ ਕਮੇਟੀ ਦੀ ਮੀਟਿੰਗ ਬਠਿੰਡਾ ਵਿਖੇ ਚੱਲ ਰਹੇ ਪੱਕੇ ਮੋਰਚੇ ਦੇ ਟੈਂਟ ਵਿਚ ਹੋਈ

NO COMMENTS