*ਭਾਰਤੀ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਇਆ*

0
9

 (ਸਾਰਾ ਯਹਾਂ/  ਮੁੱਖ ਸੰਪਾਦਕ) :  ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਜਲੰਧਰ ਜ਼ਿਮਨੀ ਚੋਣ ਸਬੰਧੀ ਆਦਰਸ਼ ਚੋਣ ਜ਼ਾਬਤਾ ਹਟਾਉਣ ਲਈ ਪੱਤਰ ਜਾਰੀ ਕੀਤਾ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਚੋਣ ਕਮਿਸ਼ਨ ਵੱਲੋਂ ਚੋਣ ਸ਼ਡਿਊਲ ਦੇ ਐਲਾਨ ਦੀ ਮਿਤੀ ਤੋਂ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ ਅਤੇ ਇਹ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਾਰੀ ਰਹਿੰਦਾ ਹੈ। ਹੁਣ ਜਦੋਂ ਰਿਟਰਨਿੰਗ ਅਫ਼ਸਰ ਵੱਲੋਂ ਜਲੰਧਰ ਜ਼ਿਮਨੀ ਚੋਣ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ ਤਾਂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਗਿਆ ਹੈ। 

ਦੱਸਣਯੋਗ ਹੈ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ-4 ਜਲੰਧਰ ਦੀ ਉਪ ਚੋਣ ਦਾ ਐਲਾਨ ਕਰਨ ਤੋਂ ਤੁਰੰਤ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰਰੀਤ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤਾ ਪੂਰੀ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਸੀ ਕਿ ਇਸ ਵਿਚ ਕਿਸੇ ਕਿਸਮ ਦੀ ਿਢੱਲ-ਮੱਠ ਅਤੇ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।  ਦੱਸ ਦੇਈਏ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ \ਨੇ ਇਸ ਸੀਟ ’ਤੇ ਕਬਜ਼ਾ ਕਰ ਲਿਆ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ (302279 ਵੋਟਾਂ) ਨੇ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ (243450 ਵੋਟਾਂ) ਨੂੰ ਜ਼ਬਰਦਸਤ ਮੁਕਾਬਲੇ ’ਚ 58691 ਵੋਟਾਂ ਨਾਲ ਹਰਾਇਆ। ਇਸ ਜ਼ਿਮਨੀ ਚੋਣ ’ਚ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਡਾ. ਸੁਖਵਿੰਦਰ ਸਿੰਘ ਸੁੱਖੀ (158445 ਵੋਟਾਂ) ਹਾਸਲ ਕਰਕੇ ਤੀਜੇ ਨੰਬਰ ’ਤੇ ਰਹੇ, ਜਦਕਿ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ 134800 ਵੋਟਾਂ ਪ੍ਰਾਪਤ ਕੀਤੀਆਂ ਤੇ ਚੌਥੇ ਨੰਬਰ ’ਤੇ ਰਹੇ। ਭਾਜਪਾ ਉਮੀਦਵਾਰ ਅਟਵਾਲ ਦੀ ਜ਼ਮਾਨਤ ਜ਼ਬਤ ਹੋ ਗਈ ਹੈ।

NO COMMENTS