*ਭਾਰਤੀ ਵਾਯੂ ਸੈਨਾ ਵਿਚ ਅਗਨੀਵੀਰ ਵਾਯੂ ਦੀ ਭਰਤੀ ਲਈ ਰਜਿਸਟ੍ਰੇਸ਼ਨ 17 ਮਾਰਚ ਤੋਂ ਸ਼ੁਰੂ*

0
13

(ਸਾਰਾ ਯਹਾਂ/ਬਿਊਰੋ ਨਿਊਜ਼ ) : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਰੋਜ਼ਗਾਰ ਅਫਸਰ ਰਵਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਗਨੀਪੱਥ ਸਕੀਮ ਦੇ ਤਹਿਤ ਭਾਰਤੀ ਵਾਯੂ ਸੈਨਾ ਵਿੱਚ ਅਗਨੀਵੀਰ ਵਾਯੂ ਦੀਆਂ ਆਸਾਮੀਆ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਮਿਤੀ 17 ਮਾਰਚ ਨੂੰ ਸਵੇਰੇ 10 ਵਜੇ ਤੋਂ 31 ਮਾਰਚ 2023 ਦੀ ਸ਼ਾਮ 5:00 ਵਜੇ ਤੱਕ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਆਸਾਮੀਆਂ ਲਈ ਪ੍ਰੀਖਿਆ ਮਿਤੀ 20 ਮਈ 2023 ਤੋਂ ਬਾਅਦ ਹੋਵੇਗੀ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਭਾਰਤੀ ਵਾਯੂ ਸੈਨਾ ਵਿੱਚ ਅਪਲਾਈ ਕਰਨ ਵਾਲੇ ਉਮੀਦਵਾਰ ਦੀ ਜਨਮ ਸੀਮਾ 26 ਦਸੰਬਰ 2002 ਤੋਂ 26 ਜੂਨ 2006 (ਦੋਨੋਂ ਦਿਨ ਸ਼ਾਮਿਲ) ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਸਾਮੀਆਂ ਲਈ ਉਮੀਦਵਾਰ ਨੇ ਬਾਰ੍ਹਵੀਂ ਜਾਂ 3 ਸਾਲ ਦਾ ਇੰਜੀਨੀਅਰਿੰਗ ਵਿੱਚ ਡਿਪਲੋਮਾ ਜਾਂ ਫਿਰ ਦੋ ਸਾਲ ਦਾ ਵੋਕੇਸ਼ਨਲ ਕੋਰਸ ਕੀਤਾ ਹੋਵੇ ਅਤੇ ਇਨ੍ਹਾਂ ਦਰਸਾਈਆਂ ਯੋਗਤਾਵਾਂ ਵਿੱਚ ਉਮੀਦਵਾਰ ਦੇ ਇਮਤਿਹਾਨਾਂ ਵਿੱਚੋਂ 50 ਫੀਸਦੀ ਅੰਕ ਹਾਸਿਲ ਕੀਤੇ ਹੋਣ, ਉਹ ਉਮੀਦਵਾਰ ਇਨ੍ਹਾਂ ਆਸਾਮੀਆਂ ਲਈ ਯੋਗ ਹਨ।

ਅਗਨੀਵੀਰਾਂ ਦੀ ਭਰਤੀ ਲਈ ਅਣਵਿਆਹੇ ਲੜਕੇ ਅਤੇ ਲੜਕੀਆਂ ਦੋਵੇਂ ਅਪਲਾਈ ਕਰ ਸਕਦੇ ਹਨ। ਇਸ ਇਮਤਿਹਾਨ ਵਿੱਚ ਰਜਿਸਟਰ ਕਰਨ ਲਈ 250 ਰੁਪਏ ਫੀਸ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਮੈਡੀਕਲ ਸਟੈਂਡਰਡ, ਯੋਗਤਾ ਅਤੇ ਨੌਕਰੀ ਸੰਬੰਧੀ ਜਾਣਕਾਰੀ ਅਤੇ ਆਨਲਾਈਨ ਫਾਰਮ ਅਪਲਾਈ ਕਰਨ ਲਈ http://agnipathvayu.cdac.in/ ਦਿੱਤੇ ਲਿੰਕ ਤੇ ਲੌਗਇਨ ਕਰਕੇ ਪੂਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

LEAVE A REPLY

Please enter your comment!
Please enter your name here